25-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-11-2026

ਨਵਜੰਮੇ ਬੱਚਿਆਂ ਨੂੰ ਮਾਂ ਦੇ ਦੁੱਧ ਦੀ ਸਹੂਲਤ ਮੁਹੱਈਆ ਕਰਵਾਉਣ ਦੇ ਉਦੇਸ਼ ਨਾਲ ਦੋ ਰੋਜ਼ਾ 12ਵੀਂ ਸਾਲਾਨਾ ਕਾਨਫ਼ਰੰਸ

ਚੰਡੀਗੜ੍ਹ, 24 ਨਵੰਬਰ (ਮਾਰਕੰਡਾ)- ਪੀ. ਜੀ.

ਅਜੀਤ ਡੈਸਕ 25-11-2026
ਚੰਡੀਗੜ੍ਹ, 24 ਨਵੰਬਰ (ਮਾਰਕੰਡਾ)- ਪੀ.ਜੀ.ਆਈ ਚੰਡੀਗੜ੍ਹ ਵਿਖੇ ਛਾਤੀ ਦੇ ਦੁੱਧ ਬੈਂਕਿੰਗ ਨੂੰ ਉਤਸ਼ਾਹਿਤ ਕਰਨ ਅਤੇ ਨਵਜੰਮੇ ਬੱਚਿਆਂ ਨੂੰ ਮਾਂ ਦੇ ਦੁੱਧ ਦੀ ਸਹੂਲਤ ਮੁਹੱਈਆ ਕਰਵਾਉਣ ਦੇ ਉਦੇਸ਼ ਨਾਲ ਦੋ ਰੋਜ਼ਾ 12ਵੀਂ ਸਾਲਾਨਾ ਕਾਨਫ਼ਰੰਸ ਐਚ.ਐਮ.ਬੀ.ਕਾਨ-2026 ਸੰਪੰਨ ਹੋਈ। ਇਸ ਕਾਨਫ਼ਰੰਸ ਵਿਚ ਦੇਸ਼ ਭਰ ਤੋਂ 200 ਤੋਂ ਵੱਧ ਮਾਹਿਰਾਂ ਅਤੇ ਸਿਹਤ ਕਰਮਚਾਰੀਆਂ ਨੇ ਹਿੱਸਾ ਲਿਆ। ਇਹ ਪ੍ਰੋਗਰਾਮ ਪੀ.ਜੀ.ਆਈ ਚੰਡੀਗੜ੍ਹ ਦੇ ਬਾਲ ਰੋਗ ਵਿਭਾਗ ਦੀ ਨਿਊਨੇਟਲ ਯੂਨਿਟ ਵਲੋਂ ਹਿਊਮਨ ਮਿਲਕ ਬੈਂਕਿੰਗ ਐਸੋਸੀਏਸ਼ਨ ਆਫ਼ ਇੰਡੀਆ ਦੇ ਸਹਿਯੋਗ ਨਾਲ ਕੀਤਾ ਗਿਆ। ਕਾਨਫ਼ਰੰਸ ਦਾ ਉਦਘਾਟਨ ਪੀ.ਜੀ.ਆਈ ਦੇ ਡਾਇਰੈਕਟਰ ਪ੍ਰੋ. ਵਿਵੇਕ ਲਾਲ ਨੇ ਕੀਤਾ। ਉਨ੍ਹਾਂ ਕਿਹਾ ਕਿ ਹਰ ਨਵਜੰਮੇ ਬੱਚੇ ਨੂੰ ਜੀਵਨ ਦੀ ਚੰਗੀ ਸ਼ੁਰੂਆਤ ਮਿਲਣੀ ਚਾਹੀਦੀ ਹੈ ਅਤੇ ਛਾਤੀ ਦੇ ਦੁੱਧ ਬੈਂਕ ਇਸ ਦਿਸ਼ਾ ਵਿਚ ਅਹਿਮ ਭੂਮਿਕਾ ਨਿਭਾ ਸਕਦੇ ਹਨ। ਕਾਨਫ਼ਰੰਸ ਦੌਰਾਨ ਦੁੱਧ ਬੈਂਕਾਂ ਦੇ ਸੰਚਾਲਨ ਅਤੇ ਮਾਂ ਦਾ ਦੁੱਧ ਪਿਲਾਉਣ ਸਬੰਧੀ ਦੋ ਵਿਸ਼ੇਸ਼ ਵਰਕਸ਼ਾਪਾਂ ਵੀ ਕਰਵਾਈਆਂ ਗਈਆਂ। ਇਸ ਤੋਂ ਇਲਾਵਾ ਵੱਖ-ਵੱਖ ਵਿਸ਼ਿਆਂ ’ਤੇ ਵਿਚਾਰ-ਵਟਾਂਦਰਾ ਕੀਤਾ ਗਿਆ ਅਤੇ 17 ਖੋਜ ਪੱਤਰ ਪੇਸ਼ ਕੀਤੇ ਗਏ। ਇਸ ਮੌਕੇ ਮਹਾਰਾਸ਼ਟਰ ਦੀ ਡਾ. ਸੰਧਿਆ ਖਡਸੇ ਨੇ ਚੌਥਾ ਅਰਮੀਡਾ ਫਰਨਾਂਡਿਸ ਯਾਦਗਾਰੀ ਭਾਸ਼ਣ ਦਿੱਤਾ ਅਤੇ ਮਹਾਰਾਸ਼ਟਰ ਵਿਚ ਛਾਤੀ ਦੇ ਦੁੱਧ ਬੈਂਕ ਸਥਾਪਤ ਕਰਨ ਦੇ ਆਪਣੇ 40 ਸਾਲਾਂ ਦੇ ਤਜਰਬੇ ਸਾਂਝੇ ਕੀਤੇ। ਕਾਨਫ਼ਰੰਸ ਦੀ ਪ੍ਰਬੰਧਕੀ ਚੇਅਰਪਰਸਨ ਪ੍ਰੋ. ਕੰਨਿਆ ਮੁਖੋਪਾਧਿਆਏ ਅਤੇ ਸਕੱਤਰ ਪ੍ਰੋ. ਭਵਨੀਤ ਭਾਰਤੀ ਨੇ ਕਿਹਾ ਕਿ ਸਮੇਂ ਤੋਂ ਪਹਿਲਾਂ ਜਨਮ ਲੈਣ ਵਾਲੇ ਅਤੇ ਗੰਭੀਰ ਹਾਲਤ ਵਾਲੇ ਬੱਚਿਆਂ ਲਈ ਦਾਨ ਕੀਤਾ ਗਿਆ, ਜਾਂਚਿਆ ਹੋਇਆ ਮਾਂ ਦਾ ਦੁੱਧ ਬੱਚੇ ਲਈ ਬਹੁਤ ਲਾਭਦਾਇਕ ਹੁੰਦਾ ਹੈ। ਕਾਨਫ਼ਰੰਸ ਦੇ ਅੰਤ ਵਿਚ ਦੇਸ਼ ਭਰ ਵਿਚ ਮਨੁੱਖੀ ਦੁੱਧ ਬੈਂਕਾਂ ਅਤੇ ਵਿਆਪਕ ਦੁੱਧ ਪ੍ਰਬੰਧਨ ਕੇਂਦਰਾਂ ਦੀ ਗਿਣਤੀ ਵਧਾਉਣ ਅਤੇ ਮਾਂ ਦੇ ਦੁੱਧ ਦੀ ਮਹੱਤਤਾ ਬਾਰੇ ਜਾਗਰੂਕਤਾ ਫੈਲਾਉਣ ਦਾ ਸੰਕਲਪ ਲਿਆ ਗਿਆ।
ਪਿਛਲੀ ਖ਼ਬਰ ਪੀ . ਜੀ . ਆਈ ਵਿਚ ਨੌਕਰੀ ਦਿਵਾਉਣ ਦੇ ਨਾਂਅ ’ ਤੇ 2.50 ਲੱਖ ਰੁਪਏ ਦੀ ਠੱਗੀ ਅਗਲੀ ਖ਼ਬਰ 2027 ਦੀਆਂ ਚੋਣਾਂ ਇਕੱਠੇ ਲੜਨਗੇ ਭਾਜਪਾ ਤੇ ਅਕਾਲੀ ਦਲ-ਅਮਿਤ ਸ਼ਾਹ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।