25-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-11-2026

ਮੁਹਾਲੀ ਦੀ ਐਡਵੋਕੇਟ ਸੁਸਾਇਟੀ ਵਿਖੇ ਸ਼ਰਧਾ ਨਾਲ ਮਨਾਇਆ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ

ਐੱਸ. ਏ.

ਅਜੀਤ ਡੈਸਕ 25-11-2026
ਐੱਸ. ਏ. ਐੱਸ. ਨਗਰ, 24 ਨਵੰਬਰ (ਪ੍ਰੋ. ਅਵਤਾਰ ਸਿੰਘ)-ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਮੁੱਖ ਰੱਖਦਿਆਂ ਹਰ ਸਾਲ ਦੀ ਤਰ੍ਹਾਂ ਸਥਾਨਕ ਸੈਕਟਰ-76 ਸਥਿਤ ਐਡਵੋਕੇਟ ਸੁਸਾਇਟੀ ਦੀ ਸੰਗਤ ਵਲੋਂ ਖੁੱਲ੍ਹੇ ਪੰਡਾਲ ‘ਚ ਸਮਾਗਮ ਕਰਵਾਇਆ ਗਿਆ। ਇਸ ਮੌਕੇ ਸਭ ਤੋਂ ਪਹਿਲਾਂ ਸ੍ਰੀ ਸੁਖਮਨੀ ਸਾਹਿਬ ਜੀ ਦੇ ਪਾਠ ਦੇ ਭੋਗ ਪਾਏ ਗਏ, ਉਪਰੰਤ ਭਾਈ ਮਨਪ੍ਰੀਤ ਸਿੰਘ ਦੇ ਰਾਗੀ ਜਥੇ ਵਲੋਂ ਇਲਾਹੀ ਬਾਣੀ ਦਾ ਕੀਰਤਨ ਕੀਤਾ ਗਿਆ। ਇਸ ਮੌਕੇ ਹਲਕਾ ਵਿਧਾਇਕ ਕੁਲਵੰਤ ਸਿੰਘ ਨੇ ਉਚੇਚੇ ਤੌਰ ‘ਤੇ ਹਾਜ਼ਰੀ ਭਰਦਿਆਂ ਸਮੁੱਚੀ ਸੰਗਤ ਨੂੰ ਪ੍ਰਕਾਸ਼ ਪੁਰਬ ਦੀ ਵਧਾਈ ਦਿੱਤੀ। ਇਸ ਮੌਕੇ ਸੰਗਤਾਂ ਵਿਚਕਾਰ ਗੁਰੂ ਕਾ ਲੰਗਰ ਵੀ ਅਤੁੱਟ ਵਰਤਾਇਆ ਗਿਆ। ਇਸ ਮੌਕੇ ਕੌਂਸਲਰ ਬਚਨ ਸਿੰਘ ਬੋਪਾਰਾਏ, ਸੁਸਾਇਟੀ ਦੇ ਪ੍ਰਧਾਨ ਰਾਜਿੰਦਰ ਸਿੰਘ ਧਾਲੀਵਾਲ, ਸਕੱਤਰ ਭਗਵੰਤਪਾਲ ਸਿੰਘ ਵਿਰਕ, ਇਕਬਾਲ ਸਿੰਘ ਮਾਨ, ਵਰਿੰਦਰ ਸਿੰਘ ਛੋਟੇਪੁਰ, ਰਣਜੀਤ ਸਿੰਘ ਬਾਠ, ਜਸਵਿੰਦਰ ਸਿੰਘ ਔਲਖ, ਬਲਜਿੰਦਰ ਸਿੰਘ ਬੇਦੀ, ਹੇਮਰਾਜ ਕਪਿਲ, ਰਵਿੰਦਰ ਸਿੰਘ ਗਮਾਡਾ, ਜਰਨੈਲ ਸਿੰਘ, ਸੰਨੀ ਸਿੰਗਲਾ, ਕੇ. ਬੀ. ਰਹੇਜਾ, ਦਵਿੰਦਰਪਾਲ ਸਿੰਘ ਵਾਲੀਆ, ਚਰਨਪਾਲ ਸਿੰਘ ਜਟਾਣਾ, ਪ੍ਰਦੀਪ ਸਿੰਘ ਪੂਨੀਆ, ਹਰਜਿੰਦਰ ਸਿੰਘ ਹੈਰੀ, ਵਿਜੇ ਗਰਗ, ਜਗਮੋਹਨ ਸਿੰਘ ਬਰਾੜ, ਮਨਜੀਤ ਸਿੰਘ ਢਿੱਲੋਂ, ਕੁਲਦੀਪ ਸਿੰਘ ਚੱਠਾ ਤੇ ਗੁਰਦੀਪ ਸਿੰਘ ਹੈੱਡ ਗ੍ਰੰਥੀ ਸਮੇਤ ਖੇਤਰ ਦੀਆਂ ਵੱਡੀ ਗਿਣਤੀ ਬੀਬੀਆਂ ਵੀ ਹਾਜ਼ਰ ਸਨ।
ਪਿਛਲੀ ਖ਼ਬਰ ਪੀ.ਜੀ.ਆਈ ਕੈਂਪਸ ’ਚ ਕੁਦਰਤੀ ਜਣੇਪੇ ਪ੍ਰਤੀ ਜਾਗਰੂਕਤਾ ਫੈਲਾਉਣ ਲਈ ਪੈਦਲ ਯਾਤਰਾ ਕੱਢੀ ਅਗਲੀ ਖ਼ਬਰ ਗੁਰਦਾਸਪੁਰ ਅਤੇ ਬਟਾਲਾ ਵਿਚ ਦੋ-ਰੋਜ਼ਾ ਵਿਸ਼ੇਸ਼ ਤਲਾਸ਼ੀ ਅਭਿਆਨ ਚਲਾਇਆ; 248 ਵਿਅਕਤੀ 1.9 ਕਿੱਲੋ ਹੈਰੋਇਨ ਸਮੇਤ ਕਾਬੂ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।