ਸੰਵਿਧਾਨ ਦੀ ਰੱਖਿਆ ਲਈ ਕਾਂਗਰਸ ਵਲੋਂ ਪੰਚਕੂਲਾ ’ਚ ਮਾਰਚ, ਭਾਜਪਾ ਸਰਕਾਰ ਵਿਰੁੱਧ ਰੋਸ ਪ੍ਰਦਰਸ਼ਨ
ਪੰਚਕੂਲਾ, 26 ਨਵੰਬਰ (ਕਪਿਲ)-ਸੰਵਿਧਾਨ ਦਿਵਸ ਮੌਕੇ ਹਰਿਆਣਾ ਕਾਂਗਰਸ ਵਲੋਂ ਪੰਚਕੂਲਾ ਵਿਚ ਸੰਵਿਧਾਨ ਰੱਖਿਆ ਮਾਰਚ ਕੱਢ ਕੇ ਭਾਜਪਾ ਸਰਕਾਰ ਵਿਰੁੱਧ ਮੋਰਚਾ ਖੋਲ੍ਹਿਆ। ਇਸ ਮਾਰਚ ’ਚ ਸਾਬਕਾ ਮੁੱਖ ਮੰਤਰੀ ਭੁਪਿੰਦਰ ਸਿੰਘ ਹੁੱਡਾ, ਸੂਬਾ ਕਾਂਗਰਸ ਪ੍ਰਧਾਨ ਰਾਓ ਨਰਿੰਦਰ ਸਿੰਘ, ਸੰਸਦ ਮੈਂਬਰ ਦੀਪੇਂਦਰ ਸਿੰਘ ਹੁੱਡਾ ਤੇ ਪਾਰਟੀ ਦੇ ਸੂਬਾ ਇੰਚਾਰਜ ਸੰਜੇ ਦੱਤ ਸਮੇਤ ਕਈ ਸੀਨੀਅਰ ਆਗੂਆਂ ਨੇ ਸ਼ਮੂਲੀਅਤ ਕੀਤੀ।
ਪੰਚਕੂਲਾ, 26 ਨਵੰਬਰ (ਕਪਿਲ)-ਸੰਵਿਧਾਨ ਦਿਵਸ ਮੌਕੇ ਹਰਿਆਣਾ ਕਾਂਗਰਸ ਵਲੋਂ ਪੰਚਕੂਲਾ ਵਿਚ ਸੰਵਿਧਾਨ ਰੱਖਿਆ ਮਾਰਚ ਕੱਢ ਕੇ ਭਾਜਪਾ ਸਰਕਾਰ ਵਿਰੁੱਧ ਮੋਰਚਾ ਖੋਲ੍ਹਿਆ। ਇਸ ਮਾਰਚ ’ਚ ਸਾਬਕਾ ਮੁੱਖ ਮੰਤਰੀ ਭੁਪਿੰਦਰ ਸਿੰਘ ਹੁੱਡਾ, ਸੂਬਾ ਕਾਂਗਰਸ ਪ੍ਰਧਾਨ ਰਾਓ ਨਰਿੰਦਰ ਸਿੰਘ, ਸੰਸਦ ਮੈਂਬਰ ਦੀਪੇਂਦਰ ਸਿੰਘ ਹੁੱਡਾ ਤੇ ਪਾਰਟੀ ਦੇ ਸੂਬਾ ਇੰਚਾਰਜ ਸੰਜੇ ਦੱਤ ਸਮੇਤ ਕਈ ਸੀਨੀਅਰ ਆਗੂਆਂ ਨੇ ਸ਼ਮੂਲੀਅਤ ਕੀਤੀ। ਮਾਰਚ ਸੈਕਟਰ-26 ਸਥਿਤ ਮਹਾਰਾਣਾ ਪ੍ਰਤਾਪ ਭਵਨ ਤੋਂ ਸ਼ੁਰੂ ਹੋ ਕੇ ਸੈਕਟਰ-25 ਦੇ ਅੰਬੇਡਕਰ ਚੌਕ ਵਿਖੇ ਸਮਾਪਤ ਹੋਇਆ। ਇਸ ਦੌਰਾਨ ਕਾਂਗਰਸੀ ਆਗੂਆਂ ਨੇ ਬਾਬਾ ਸਾਹਿਬ ਡਾ. ਭੀਮ ਰਾਓ ਅੰਬੇਡਕਰ ਦੇ ਬੁੱਤ ’ਤੇ ਫੁੱਲਮਾਲਾਵਾਂ ਭੇਟ ਕਰਕੇ ਉਨ੍ਹਾਂ ਨੂੰ ਸ਼ਰਧਾਂਜਲੀ ਦਿੱਤੀ ਅਤੇ ਸੰਵਿਧਾਨ ਦੀ ਰੱਖਿਆ ਲਈ ਸੰਘਰਸ਼ ਜਾਰੀ ਰੱਖਣ ਦਾ ਸੰਕਲਪ ਲਿਆ। ਇਸ ਮੌਕੇ ਭੁਪਿੰਦਰ ਸਿੰਘ ਹੁੱਡਾ ਨੇ ਭਾਜਪਾ ਸਰਕਾਰ ’ਤੇ ਤਿੱਖੇ ਹਮਲੇ ਕਰਦਿਆਂ ਦੋਸ਼ ਲਾਇਆ ਕਿ ਦੇਸ਼ ਵਿਚ ਸੰਵਿਧਾਨ ਤੇ ਸੰਵਿਧਾਨਕ ਸੰਸਥਾਵਾਂ ਨੂੰ ਕਮਜ਼ੋਰ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਸੰਵਿਧਾਨ ਦੀ ਮਰਿਆਦਾ ਅਤੇ ਇਸ ਦੇ ਮੂਲ ਸਿਧਾਂਤਾਂ ਦੀ ਰੱਖਿਆ ਕਰਨਾ ਸਮੇਂ ਦੀ ਮੁੱਖ ਲੋੜ ਹੈ। ਸੂਬਾ ਪ੍ਰਧਾਨ ਰਾਓ ਨਰਿੰਦਰ ਸਿੰਘ ਨੇ ਕਿਹਾ ਕਿ ਕਾਂਗਰਸ ਸੰਵਿਧਾਨ ਨਾਲ ਕਿਸੇ ਵੀ ਤਰ੍ਹਾਂ ਦੀ ਛੇੜਛਾੜ ਬਰਦਾਸ਼ਤ ਨਹੀਂ ਕਰੇਗੀ। ਉਥੇ ਹੀ ਸੰਜੇ ਦੱਤ ਨੇ ਸੰਵਿਧਾਨ ਦੇ ਮੂਲ ਮੁੱਲਾਂ ਦੀ ਰਾਖੀ ਲਈ ਦੇਸ਼ ਭਰ ਵਿਚ ਸੰਘਰਸ਼ ਜਾਰੀ ਰੱਖਣ ਦੀ ਗੱਲ ਕਹੀ। ਸੰਵਿਧਾਨ ਦਿਵਸ ਮੌਕੇ ਕੱਢੇ ਮਾਰਚ ਰਾਹੀਂ ਕਾਂਗਰਸ ਨੇ ਜਿੱਥੇ ਆਪਣੀ ਸਿਆਸੀ ਤਾਕਤ ਦਾ ਪ੍ਰਦਰਸ਼ਨ ਕੀਤਾ, ਉਥੇ ਹੀ ਭਾਜਪਾ ਸਰਕਾਰ ਵਿਰੁੱਧ ਆਪਣਾ ਵਿਰੋਧ ਵੀ ਦਰਜ ਕਰਵਾਇਆ।