26-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-11-2026

ਪੰਜਾਬ ਯੂਨੀਵਰਸਿਟੀ ਵਿਖੇ ਬੀ. ਟੈੱਕ ਦੇ ਵਿਦਿਆਰਥੀ ਦੀ ਹੋਸਟਲ ਦੇ ਕਮਰੇ ਵਿਚ ਪੱਖੇ ਨਾਲ ਲਟਕਦੀ ਮਿਲੀ ਲਾਸ਼

ਪੰਜਾਬ ਯੂਨੀਵਰਸਿਟੀ ਵਿਖੇ ਬੀ. ਟੈੱਕ ਦੇ ਵਿਦਿਆਰਥੀ ਦੀ ਹੋਸਟਲ ਦੇ ਕਮਰੇ ਵਿਚ ਪੱਖੇ ਨਾਲ ਲਟਕਦੀ ਮਿਲੀ ਲਾਸ਼

ਅਜੀਤ ਡੈਸਕ 27-11-2026

ਚੰਡੀਗੜ੍ਹ, 26 ਨਵੰਬਰ (ਕਪਿਲ ਵਧਵਾ)-ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਵਿਖੇ ਬੀ. ਟੈਕ ਦੇ ਪਹਿਲੇ ਸਾਲ ਦੇ ਵਿਦਿਆਰਥੀ ਦੀ ਸ਼ੱਕੀ ਹਾਲਤ ’ਚ ਲਾਸ਼ ਯੂਨੀਵਰਸਿਟੀ ਦੇ ਹੋਸਟਲ ਵਿਖੇ ਮਿਲੀ ਹੈ। ਵਿਦਿਆਰਥੀ ਦੀ ਲਾਸ਼ ਅੱਜ ਦੁਪਹਿਰ ਮੁੰਡਿਆ ਦੇ ਹੋਸਟਲ ਨੰਬਰ-5 ਦੇ ਉਸਦੇ ਕਮਰੇ ਵਿਚ ਪੱਖੇ ਨਾਲ ਲਟਕਦੀ ਮਿਲੀ। ਮ੍ਰਿਤਕ ਦੀ ਪਛਾਣ ਆਰੀਅਨ ਵਜੋਂ ਹੋਈ ਹੈ, ਜੋ ਜੰਮੂ ਦਾ ਰਹਿਣ ਵਾਲਾ ਸੀ। ਜਾਣਕਾਰੀ ਅਨੁਸਾਰ, ਅੱਜ ਸਵੇਰੇ ਉਸ ਦਾ ਰੂਮਮੇਟ ਉਸ ਨੂੰ ਹੋਸਟਲ ਵਿਚ ਛੱਡ ਕੇ ਗਿਆ ਸੀ। ਦੁਪਹਿਰ ਸਮੇਂ ਜਦੋਂ ਉਹ ਵਾਪਸ ਆਇਆ ਤਾਂ ਆਰੀਅਨ ਨੇ ਕਮਰੇ ਦਾ ਦਰਵਾਜ਼ਾ ਨਹੀਂ ਖੋਲ੍ਹਿਆ। ਇਸ ਤੋਂ ਬਾਅਦ ਯੂਨੀਵਰਸਿਟੀ ਪ੍ਰਸ਼ਾਸਨ ਨੂੰ ਸੂਚਨਾ ਦਿੱਤੀ ਗਈ, ਜਿਸ ਨੇ ਪੁਲਿਸ ਨੂੰ ਮੌਕੇ ’ਤੇ ਬੁਲਾਇਆ। ਪੀ. ਸੀ. ਆਰ. ਵਾਹਨ ਤੇ ਸੈਕਟਰ-14 ਪੁਲਿਸ ਚੌਕੀ ਦੇ ਅਧਿਕਾਰੀਆਂ ਨੇ ਮੌਕੇ ’ਤੇ ਪਹੁੰਚ ਕੇ ਜਦੋਂ ਕਮਰੇ ਦਾ ਦਰਵਾਜ਼ਾ ਖੋਲ੍ਹਿਆ ਤਾਂ ਆਰੀਅਨ ਦੀ ਦੇਹ ਛੱਤ ਵਾਲੇ ਪੱਖੇ ਨਾਲ ਲਟਕ ਰਹੀ ਸੀ। ਉਸ ਨੂੰ ਤੁਰੰਤ ਨਜ਼ਦੀਕੀ ਹਸਪਤਾਲ ਲਿਜਾਇਆ, ਜਿਥੇ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਐਲਾਨ ਦਿੱਤਾ। ਪੁਲਿਸ ਵਲੋਂ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ। ਮੌਤ ਦੀ ਸੂਚਨਾ ਵਿਦਿਆਰਥੀ ਦੇ ਪਰਿਵਾਰ ਨੂੰ ਦੇ ਦਿੱਤੀ ਗਈ ਹੈ। ਲਾਸ਼ ਨੂੰ ਪੋਸਟਮਾਰਟਮ ਲਈ ਜੀ. ਐਮ. ਐਸ. ਐਚ-16 ਦੇ ਮੁਰਦਾਘਰ ਵਿਚ ਰਖਵਾਇਆ ਗਿਆ ਹੈ। ਵਿਦਿਆਰਥੀਆਂ ਤੋਂ ਮਿਲੀ ਜਾਣਕਾਰੀ ਅਨੁਸਾਰ, ਆਰੀਅਨ ਨੂੰ ਲਿਖਣ ਤੇ ਸ਼ਾਇਰੀ ਦਾ ਸ਼ੌਕ ਸੀ। ਉਸ ਨੇ ਆਪਣੀ ਸ਼ਾਇਰੀ ਦੀ ਕਿਤਾਬ ਵੀ ਪ੍ਰਕਾਸ਼ਿਤ ਕਰਵਾਈ ਹੋਈ ਸੀ। ਫਿਲਹਾਲ ਪੁਲਿਸ ਵਲੋਂ ਵਿਦਿਆਰਥੀ ਦੀ ਮੌਤ ਦੇ ਕਾਰਨਾਂ ਦਾ ਪਤਾ ਲਗਾਉਣ ਲਈ ਜਾਂਚ ਕੀਤੀ ਜਾ ਰਹੀ ਹੈ। 

ਅਗਸਤ ਵਿਚ ਵੀ ਹੋਸਟਲ ਵਿਚ ਵਿਦਿਆਰਥੀ ਦੀ ਮੌਤ ਦਾ ਮਾਮਲਾ ਆਇਆ ਸੀ ਸਾਹਮਣੇ
ਪੰਜਾਬ ਯੂਨੀਵਰਸਿਟੀ ’ਚ ਇਸ ਸਾਲ ਅਗਸਤ ਮਹੀਨੇ ਵੀ ਇਕ ਵਿਦਿਆਰਥੀ ਦੀ ਖ਼ੁਦਕੁਸ਼ੀ ਦਾ ਮਾਮਲਾ ਸਾਹਮਣੇ ਆਇਆ ਸੀ। 29 ਅਗਸਤ ਦੀ ਸ਼ਾਮ ਨੂੰ ਹੋਸਟਲ ਨੰਬਰ-4 ਵਿਚੋਂ 22 ਸਾਲਾ ਚੈਤਨਿਆ ਸਿੰਘ ਦੀ ਲਾਸ਼ ਮਿਲੀ ਸੀ। ਉਹ ਹਰਿਆਣਾ ਦੇ ਪਾਣੀਪਤ ਦਾ ਰਹਿਣ ਵਾਲਾ ਸੀ ਤੇ ਯੂਨੀਵਰਸਿਟੀ ਇੰਸਟੀਚਿਊਟ ਆਫ਼ ਲੀਗਲ ਸਟੱਡੀਜ਼ ਵਿਚ ਬੀ.ਕਾਮ-ਐਲ. ਐਲ. ਬੀ. ਦੇ ਪੰਜਵੇਂ ਸਾਲ ਦੀ ਪੜ੍ਹਾਈ ਕਰ ਰਿਹਾ ਸੀ। ਉਸ ਨੂੰ ਗੰਭੀਰ ਹਾਲਤ ਵਿਚ ਪਹਿਲਾਂ ਨਜ਼ਦੀਕੀ ਹਸਪਤਾਲ ਅਤੇ ਫਿਰ ਪੀ. ਜੀ. ਆਈ. ਲਿਜਾਇਆ ਗਿਆ ਸੀ, ਜਿਥੇ ਇਲਾਜ ਦੌਰਾਨ ਉਸ ਦੀ ਮੌਤ ਹੋ ਗਈ ਸੀ। 

ਪਿਛਲੀ ਖ਼ਬਰ ਚੰਡੀਗੜ੍ਹ ਡੀ. ਸੀ. ਸੀ. ਵਲੋਂ ਨਾਜਾਇਜ਼ ਅਸਲ੍ਹੇ ਸਮੇਤ ਮੁਲਜ਼ਮ ਤੇ ਵਾਹਨ ਚੋਰ ਗ੍ਰਿਫ਼ਤਾਰ ਅਗਲੀ ਖ਼ਬਰ ਦਿਲ ਸ਼ੇਰ ਸਿੰਘ ਦੇ ਗ੍ਰਹਿ ਵਿਖੇ ‘ਅਕਾਲੀ ਦਲ ਵਾਰਿਸ ਪੰਜਾਬ ਦੇ’ ਦੀ ਅਹਿਮ ਮੀਟਿੰਗ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।