27-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-11-2026

ਤ੍ਰਿਵੇਦੀ ਕੈਂਪ ’ ਚ ਘਰ ਅੰਦਰ ਦਾਖਲ ਕੇ ਦੋ ਦੋਸਤਾਂ ’ ਤੇ ਹਮਲਾ

ਡੇਰਾਬੱਸੀ, 27 ਨਵੰਬਰ (ਰਣਬੀਰ ਸਿੰਘ ਪੜ੍ਹੀ)-ਡੇਰਾਬੱਸੀ ਦੇ ਨੇੜਲੇ ਤ੍ਰਿਵੇਦੀ ਕੈਂਪ ਮੁਬਾਰਿਕਪੁਰ ਵਿਖੇ ਹਥਿਆਰਾਂ ਨਾਲ ਲੈਸ ਵਿਅਕਤੀਆਂ ਵਲੋਂ ਇਕ ਘਰ ਅੰਦਰ ਦਾਖ਼ਲ ਹੋ ਕੇ ਦੋ ਦੋਸਤਾਂ ਦੀ ਕੁੱਟਮਾਰ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਹਮਲੇ ਦੌਰਾਨ ਦੋਵੇਂ ਦੋਸਤ ਜ਼ਖ਼ਮੀ ਹੋ ਗਏ, ਜਿਨ੍ਹਾਂ ਨੂੰ ਇਲਾਜ ਲਈ ਸਿਵਲ ਹਸਪਤਾਲ ਡੇਰਾਬੱਸੀ ਵਿਖੇ ਦਾਖ਼ਲ ਕਰਵਾਇਆ ਗਿਆ।

ਅਜੀਤ ਡੈਸਕ 28-11-2026
ਡੇਰਾਬੱਸੀ, 27 ਨਵੰਬਰ (ਰਣਬੀਰ ਸਿੰਘ ਪੜ੍ਹੀ)-ਡੇਰਾਬੱਸੀ ਦੇ ਨੇੜਲੇ ਤ੍ਰਿਵੇਦੀ ਕੈਂਪ ਮੁਬਾਰਿਕਪੁਰ ਵਿਖੇ ਹਥਿਆਰਾਂ ਨਾਲ ਲੈਸ ਵਿਅਕਤੀਆਂ ਵਲੋਂ ਇਕ ਘਰ ਅੰਦਰ ਦਾਖ਼ਲ ਹੋ ਕੇ ਦੋ ਦੋਸਤਾਂ ਦੀ ਕੁੱਟਮਾਰ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਹਮਲੇ ਦੌਰਾਨ ਦੋਵੇਂ ਦੋਸਤ ਜ਼ਖ਼ਮੀ ਹੋ ਗਏ, ਜਿਨ੍ਹਾਂ ਨੂੰ ਇਲਾਜ ਲਈ ਸਿਵਲ ਹਸਪਤਾਲ ਡੇਰਾਬੱਸੀ ਵਿਖੇ ਦਾਖ਼ਲ ਕਰਵਾਇਆ ਗਿਆ। ਪੁਲਿਸ ਨੇ ਇਸ ਮਾਮਲੇ ’ਚ ਇਕ ਮੁਲਜ਼ਮ ਨੂੰ ਗ੍ਰਿਫ਼ਤਾਰ ਕਰਕੇ ਅਦਾਲਤ ਤੋਂ ਦੋ ਦਿਨ ਦਾ ਪੁਲਿਸ ਰਿਮਾਂਡ ਹਾਸਿਲ ਕੀਤਾ ਹੈ। ਮਾਮਲੇ ਦੀ ਜਾਣਕਾਰੀ ਦਿੰਦਿਆਂ ਤਫਤੀਸ਼ੀ ਅਫਸਰ ਏ. ਐਸ. ਆਈ. ਲਖਵਿੰਦਰ ਸਿੰਘ ਨੇ ਦੱਸਿਆ ਕਿ ਰਮਨ ਚਾਵਲਾ ਪੁੱਤਰ ਹੰਸ ਰਾਜ ਚਾਵਲਾ ਵਾਸੀ ਤ੍ਰਿਵੇਦੀ ਕੈਂਪ ਨੇ ਦੱਸਿਆ ਕਿ 25 ਨਵੰਬਰ ਦੀ ਸ਼ਾਮ ਉਸ ਦਾ ਦੋਸਤ ਉਦੈ ਸਚਦੇਵਾ ਉਸ ਦੇ ਘਰ ਆਇਆ ਹੋਇਆ ਸੀ। ਕਰੀਬ ਸਾਢੇ ਸੱਤ ਵਜੇ ਜਦੋਂ ਦੋਵੇਂ ਦੋਸਤ ਘਰ ਅੰਦਰ ਬੈਠੇ ਹੋਏ ਸਨ ਤਾਂ ਕਥਿਤ ਮੁਲਜ਼ਮ ਹਥਿਆਰਾਂ ਸਮੇਤ ਉਸ ਦੇ ਘਰ ਅੰਦਰ ਦਾਖ਼ਲ ਹੋ ਗਏ। ਸ਼ਿਕਾਇਤਕਰਤਾ ਅਨੁਸਾਰ ਭੁਪਿੰਦਰ ਸਿੰਘ ਦੇ ਹੱਥ ’ਚ ਲੋਹੇ ਦਾ ਦਾਤ ਸੀ, ਜਦਕਿ ਉਸ ਦੇ ਸਾਥੀਆਂ ਕੋਲ ਵੀ ਹਥਿਆਰ ਸਨ। ਉਨ੍ਹਾਂ ਨੇ ਗਾਲੀ-ਗਲੋਚ ਕਰਨ ਉਪਰੰਤ ਦੋਵਾਂ ਦੋਸਤਾਂ ’ਤੇ ਹਮਲਾ ਕਰ ਦਿੱਤਾ, ਜਿਸ ਕਾਰਨ ਉਨ੍ਹਾਂ ਦੇ ਕਾਫ਼ੀ ਸੱਟਾਂ ਲੱਗੀਆਂ। ਡੇਰਾਬੱਸੀ ਪੁਲਿਸ ਨੇ ਪੀੜਤ ਦੇ ਬਿਆਨਾਂ ਦੇ ਆਧਾਰ ’ਤੇ ਭੁਪਿੰਦਰ ਸਿੰਘ, ਤਰਨ ਰਾਵਤ ਅਤੇ ਸ਼ੁਭਮ ਵਾਸੀਆਨ ਸ਼ਿਵਾਲਿਕ ਕਾਲੋਨੀ ਤ੍ਰਿਵੇਦੀ ਕੈਂਪ ਖ਼ਿਲਾਫ਼ ਮਾਮਲਾ ਦਰਜ ਕੀਤਾ ਹੈ। ਮਾਮਲੇ ਦੇ ਤਫ਼ਤੀਸ਼ੀ ਅਫ਼ਸਰ ਏ. ਐੱਸ. ਆਈ. ਲਖਵਿੰਦਰ ਸਿੰਘ ਨੇ ਦੱਸਿਆ ਕਿ ਗ੍ਰਿਫ਼ਤਾਰ ਮੁਲਜ਼ਮ ਨੂੰ ਅਦਾਲਤ ’ਚ ਪੇਸ਼ ਕਰਕੇ ਦੋ ਦਿਨ ਦਾ ਪੁਲਿਸ ਰਿਮਾਂਡ ਹਾਸਿਲ ਕੀਤਾ ਗਿਆ ਹੈ। ਰਿਮਾਂਡ ਦੌਰਾਨ ਵਾਰਦਾਤ ਸਮੇਂ ਵਰਤਿਆ ਗਿਆ ਲੋਹੇ ਦਾ ਦਾਤ ਬਰਾਮਦ ਕਰਨ ਤੋਂ ਇਲਾਵਾ ਮੁਲਜ਼ਮ ਕੋਲੋਂ ਹੋਰ ਪੁੱਛਗਿੱਛ ਕੀਤੀ ਜਾਵੇਗੀ।
ਪਿਛਲੀ ਖ਼ਬਰ ਟਾਟਾ ਦੇ ਨਾਂਅ ’ ਤੇ ਨਕਲੀ ਨਮਕ ਦਾ ਕਾਰੋਬਾਰ , ਤਿੰਨ ਦੁਕਾਨਦਾਰਾਂ ਸਮੇਤ ਚਾਰ ਖ਼ਿਲਾਫ਼ ਕੇਸ ਦਰਜ ਅਗਲੀ ਖ਼ਬਰ ਸ਼ਾਹਕੋਟ ਥਾਣੇ ਦੇ ਨਵੇਂ ਮੁੱਖ ਮੁਨਸ਼ੀ ਵਜੋਂ ਸੁਖਦੇਵ ਸਿੰਘ ਨੇ ਚਾਰਜ ਸੰਭਾਲਿਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।