28-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-11-2026

ਘੋੜਸਵਾਰੀ ਮੇਲਾ-3 ਦੌਰਾਨ ਸਵੀਪ ਟੀਮ ਵਲੋਂ ਵੋਟਰ ਜਾਗਰੂਕਤਾ ਕੈਂਪ ਲਗਾਇਆ

ਮੁੱਲਾਂਪੁਰ ਗਰੀਬਦਾਸ, 27 ਨਵੰਬਰ (ਦਿਲਬਰ ਸਿੰਘ ਖੈਰਪੁਰ)-ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫ਼ਸਰ ਅਦਿੱਤਿਆ ਡਚਲਵਾਲ ਦੀ ਅਗਵਾਈ ਹੇਠ ਤੇ ਚੋਣਕਾਰ ਰਜਿਸਟ੍ਰੇਸ਼ਨ ਅਫ਼ਸਰ-ਕਮ-ਐੱਸ. ਡੀ.

ਅਜੀਤ ਡੈਸਕ 28-11-2026
ਮੁੱਲਾਂਪੁਰ ਗਰੀਬਦਾਸ, 27 ਨਵੰਬਰ (ਦਿਲਬਰ ਸਿੰਘ ਖੈਰਪੁਰ)-ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫ਼ਸਰ ਅਦਿੱਤਿਆ ਡਚਲਵਾਲ ਦੀ ਅਗਵਾਈ ਹੇਠ ਤੇ ਚੋਣਕਾਰ ਰਜਿਸਟ੍ਰੇਸ਼ਨ ਅਫ਼ਸਰ-ਕਮ-ਐੱਸ. ਡੀ. ਐੱਮ. ਖਰੜ ਗੁਰਮੀਤ ਸਿੰਘ ਦੀ ਅਗਵਾਈ ਵਿਚ ਪਿੰਡ ਪੱਲਣਪੁਰ (ਨਿਊ ਚੰਡੀਗੜ੍ਹ) ਵਿਖੇ ਚੱਲ ਰਹੇ ਘੋੜਸਵਾਰੀ ਮੇਲਾ-3 ਦੌਰਾਨ ਜ਼ਿਲ੍ਹਾ ਸਵੀਪ ਟੀਮ ਵਲੋਂ ਵਿਸ਼ੇਸ਼ ਵੋਟਰ ਜਾਗਰੂਕਤਾ ਕੈਂਪ ਲਗਾਇਆ। ਜ਼ਿਲ੍ਹਾ ਨੋਡਲ ਅਫ਼ਸਰ ਸਵੀਪ ਪ੍ਰੋ. ਗੁਰਬਖਸ਼ੀਸ਼ ਸਿੰਘ ਅੰਟਾਲ ਦੀ ਅਗਵਾਈ ਹੇਠ ਲਗਾਏ ਕੈਂਪ ਦਾ ਮੁੱਖ ਉਦੇਸ਼ 18 ਸਾਲ ਦੀ ਉਮਰ ਪੂਰੀ ਕਰ ਚੁੱਕੇ ਨੌਜਵਾਨਾਂ ਨੂੰ ਵੋਟਰ ਵਜੋਂ ਰਜਿਸਟਰ ਹੋਣ ਲਈ ਪ੍ਰੇਰਿਤ ਕਰਨਾ ਸੀ। ਕੈਂਪ ਦੌਰਾਨ ਰਵਾਇਤੀ ਪੰਜਾਬੀ ਪਹਿਰਾਵੇ ਵਿਚ ਸਜੇ ਨੌਜਵਾਨਾਂ ਨੇ ਭੰਗੜੇ, ਗਿੱਧੇ ਤੇ ਗਤਕੇ ਦੀਆਂ ਪੇਸ਼ਕਾਰੀਆਂ ਰਾਹੀਂ ਮੇਲੇ ਵਿਚ ਪਹੁੰਚੇ ਲੋਕਾਂ ਨੂੰ ਵੋਟ ਦੀ ਮਹੱਤਤਾ ਬਾਰੇ ਜਾਗਰੂਕ ਕੀਤਾ। ਇਸ ਮੌਕੇ ਜ਼ਿਲ੍ਹਾ ਨੋਡਲ ਅਫ਼ਸਰ ਸਵੀਪ ਪ੍ਰੋ. ਗੁਰਬਖਸ਼ੀਸ਼ ਸਿੰਘ ਅੰਟਾਲ ਨੇ ਦੱਸਿਆ ਕਿ ਮੇਲਾ ਅਫ਼ਸਰ-ਕਮ-ਵਧੀਕ ਡਿਪਟੀ ਕਮਿਸ਼ਨਰ (ਰੂਰਲ ਡਿਵੈਲਪਮੈਂਟ) ਮੈਡਮ ਸੋਨਮ ਚੌਧਰੀ ਵਲੋਂ ਮੇਲੇ ਦੌਰਾਨ ਵੋਟਰ ਜਾਗਰੂਕਤਾ ਗਤੀਵਿਧੀਆਂ ਲਈ ਵਿਸ਼ੇਸ਼ ਪ੍ਰਬੰਧ ਕੀਤੇ ਗਏ ਹਨ। ਇਸ ਦੇ ਨਾਲ ਹੀ ਮੇਲੇ ਦੌਰਾਨ ਜਨਗਣਨਾ-2027 ਸੰਬੰਧੀ ਜਾਗਰੂਕਤਾ ਸਟਾਲ ਵੀ ਲਗਾਇਆ ਗਿਆ, ਜਿੱਥੇ ਆਉਣ ਵਾਲੇ ਲੋਕਾਂ ਨੂੰ ਸਵੈ-ਗਣਨਾ ਦੀ ਪ੍ਰਕਿਰਿਆ ਬਾਰੇ ਜਾਣਕਾਰੀ ਦਿੱਤੀ ਗਈ। ਸਟਾਲ ਰਾਹੀਂ ਲੋਕਾਂ ਨੂੰ ਦੱਸਿਆ ਗਿਆ ਕਿ ਉਹ 30 ਨਵੰਬਰ ਤੱਕ ਜਨਗਣਨਾ ਪੋਰਟਲ ਰਾਹੀਂ ਆਪਣੇ ਪਰਿਵਾਰ ਦੀ ਜਾਣਕਾਰੀ ਆਨਲਾਈਨ ਦਰਜ ਕਰਕੇ ਸਵੈ-ਗਣਨਾ ਕਰ ਸਕਦੇ ਹਨ। ਇਸ ਤੋਂ ਬਾਅਦ 1 ਦਸੰਬਰ ਤੋਂ 4 ਜਨਵਰੀ ਤੱਕ ਗਣਨਾਕਾਰ ਘਰ-ਘਰ ਜਾ ਕੇ ਮਕਾਨ ਸੂਚੀਕਰਨ ਅਤੇ ਜਨਗਣਨਾ ਸੰਬੰਧੀ ਜਾਣਕਾਰੀ ਇਕੱਤਰ ਕਰਨਗੇ। ਜਨਗਣਨਾ ਜਾਗਰੂਕਤਾ ਗਤੀਵਿਧੀ ਦੌਰਾਨ ਜ਼ਿਲ੍ਹਾ ਕੋਆਰਡੀਨੇਟਰ ਸੁਨੀਲ ਕੁਮਾਰ ਤੇ ਉਨ੍ਹਾਂ ਦੀ ਟੀਮ ਵੀ ਮੌਜੂਦ ਰਹੀ। ਇਸ ਮੌਕੇ ਪ੍ਰੋ. ਗੁਰਬਖਸ਼ੀਸ਼ ਸਿੰਘ ਅੰਟਾਲ ਨੇ ਸਮੂਹ ਪੰਜਾਬੀਆਂ ਨੂੰ ਅਪੀਲ ਕੀਤੀ ਕਿ ਉਹ 6 ਦਸੰਬਰ ਨੂੰ ਲਗਾਏ ਜਾ ਰਹੇ ਵੋਟਰ ਰਜਿਸਟ੍ਰੇਸ਼ਨ ਕੈਂਪਾਂ ਵਿਚ ਵੱਧ ਤੋਂ ਵੱਧ ਸ਼ਮੂਲੀਅਤ ਕਰਨ। ਇਸ ਮੌਕੇ ਸਵੀਪ ਟੀਮ ਦੇ ਮੈਂਬਰ ਵਿਕਾਸ ਵੈਕਟਰ ਅਤੇ ਜਿੰਦਰ ਸਿੰਘ ਵੀ ਵਿਸ਼ੇਸ਼ ਤੌਰ ‘ਤੇ ਮੌਜੂਦ ਰਹੇ।
ਪਿਛਲੀ ਖ਼ਬਰ ਡਾ. ਨਿਸ਼ਾਨ ਸਿੰਘ ਹਾਕਮਵਾਲਾ ਕਾਂਗਰਸ ’ਚ ਸ਼ਾਮਿਲ ਅਗਲੀ ਖ਼ਬਰ ਭਾਜਪਾ ਤੇ ਅਕਾਲੀ ਦਲ ਦਾ ਸਮਝੌਤਾ ਅਨੈਤਿਕ ਤੇ ਸਿਧਾਂਤਹੀਣ-ਬੰਨੀ ਕੰਗ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।