28-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-11-2026

ਪੰਚਕੂਲਾ ਦੇ ਪ੍ਰਮੁੱਖ ਧਾਰਮਿਕ ਅਸਥਾਨਾਂ ਨੂੰ ਆਪਸ ’ਚ ਜੋੜਨਗੀਆਂ ਦੋ ਇਲੈਕਟ੍ਰਿਕ ਬੱਸਾਂ, ਮੁੱਖ ਮੰਤਰੀ ਨੇ ਦਿਖਾਈ ਹਰੀ ਝੰਡੀ

ਪੰਚਕੂਲਾ, 27 ਨਵੰਬਰ (ਕਪਿਲ)-ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨੇ ਸ਼ਰਧਾਲੂਆਂ ਤੇ ਸੈਲਾਨੀਆਂ ਨੂੰ ਜ਼ਿਲ੍ਹੇ ਦੇ ਪ੍ਰਮੁੱਖ ਧਾਰਮਿਕ ਅਸਥਾਨਾਂ ਦੇ ਇਕੱਠੇ ਦਰਸ਼ਨ ਕਰਵਾਉਣ ਲਈ ਅੱਜ ਦੋ ਇਲੈਕਟ੍ਰਿਕ ਬੱਸਾਂ ਨੂੰ ਹਰੀ ਝੰਡੀ ਦਿਖਾ ਕੇ ਰਵਾਨਾ ਕੀਤਾ। ਇਹ ਬੱਸਾਂ ਸ੍ਰੀ ਮਾਤਾ ਮਨਸਾ ਦੇਵੀ ਮੰਦਰ ਤੋਂ ਸ਼ੁਰੂ ਹੋ ਕੇ ਚੰਡੀ ਮਾਤਾ ਮੰਦਰ ਅਤੇ ਪਿੰਜੌਰ ਗਾਰਡਨ ਨੂੰ ਹੁੰਦੀਆਂ ਹੋਈਆਂ ਕਾਲਕਾ ਸਥਿਤ ਸ੍ਰੀ ਕਾਲੀ ਮਾਤਾ ਮੰਦਰ ਤੱਕ ਪੁੱਜਣਗੀਆਂ।

ਪੰਚਕੂਲਾ ਦੇ ਪ੍ਰਮੁੱਖ ਧਾਰਮਿਕ ਅਸਥਾਨਾਂ ਨੂੰ ਆਪਸ ’ਚ ਜੋੜਨ ਵਾਲੀਆਂ ਇਲੈਕਟ੍ਰਿਕ ਬੱਸਾਂ ਨੂੰ ਹਰੀ ਝੰਡੀ ਦਿਖਾ ਕੇ ਰਵਾਨਾ ਕਰਦੇ ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ। ਤਸਵੀਰ : ਕਪਿਲ 28-11-2026
ਪੰਚਕੂਲਾ, 27 ਨਵੰਬਰ (ਕਪਿਲ)-ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨੇ ਸ਼ਰਧਾਲੂਆਂ ਤੇ ਸੈਲਾਨੀਆਂ ਨੂੰ ਜ਼ਿਲ੍ਹੇ ਦੇ ਪ੍ਰਮੁੱਖ ਧਾਰਮਿਕ ਅਸਥਾਨਾਂ ਦੇ ਇਕੱਠੇ ਦਰਸ਼ਨ ਕਰਵਾਉਣ ਲਈ ਅੱਜ ਦੋ ਇਲੈਕਟ੍ਰਿਕ ਬੱਸਾਂ ਨੂੰ ਹਰੀ ਝੰਡੀ ਦਿਖਾ ਕੇ ਰਵਾਨਾ ਕੀਤਾ। ਇਹ ਬੱਸਾਂ ਸ੍ਰੀ ਮਾਤਾ ਮਨਸਾ ਦੇਵੀ ਮੰਦਰ ਤੋਂ ਸ਼ੁਰੂ ਹੋ ਕੇ ਚੰਡੀ ਮਾਤਾ ਮੰਦਰ ਅਤੇ ਪਿੰਜੌਰ ਗਾਰਡਨ ਨੂੰ ਹੁੰਦੀਆਂ ਹੋਈਆਂ ਕਾਲਕਾ ਸਥਿਤ ਸ੍ਰੀ ਕਾਲੀ ਮਾਤਾ ਮੰਦਰ ਤੱਕ ਪੁੱਜਣਗੀਆਂ। ਮੁੱਖ ਮੰਤਰੀ ਸੈਣੀ ਨੇ ਇਹ ਬੱਸਾਂ ਸ੍ਰੀ ਮਾਤਾ ਮਨਸਾ ਦੇਵੀ ਮੰਦਰ ਕੰਪਲੈਕਸ ਸਥਿਤ ਸੰਸਕ੍ਰਿਤ ਗੁਰੂਕੁਲ ਤੋਂ ਰਵਾਨਾ ਕੀਤੀਆਂ। ਇਸ ਮੌਕੇ ਉਨ੍ਹਾਂ ਸੈਕਟਰ-5 ਸਥਿਤ ਹਰਿਆਣਾ ਰਾਜ ਟਰਾਂਸਪੋਰਟ ਦੇ ਨਵੀਨੀਕਰਨ ਕੀਤੇ ਗਏ ਬੱਸ ਟਰਮੀਨਲ ਦਾ ਉਦਘਾਟਨ ਵੀ ਕੀਤਾ। ਉਨ੍ਹਾਂ ਕਿਹਾ ਕਿ ਇਹ ਬੱਸ ਸੇਵਾ ਜਿਥੇ ਵਾਤਾਵਰਨ-ਅਨੁਕੂਲ ਇਲੈਕਟ੍ਰਿਕ ਆਵਾਜਾਈ ਨੂੰ ਉਤਸ਼ਾਹਿਤ ਕਰੇਗੀ, ਉਥੇ ਹੀ ਪੰਚਕੂਲਾ ਦੇ ਪ੍ਰਮੁੱਖ ਧਾਰਮਿਕ ਤੇ ਸੈਰ-ਸਪਾਟਾ ਅਸਥਾਨਾਂ ਨੂੰ ਆਪਸ ‘ਚ ਜੋੜਨ ‘ਚ ਵੀ ਅਹਿਮ ਭੂਮਿਕਾ ਨਿਭਾਏਗੀ। ਇਸ ਮੌਕੇ ਹਰਿਆਣਾ ਅਨੁਸੂਚਿਤ ਜਾਤੀ ਕਮਿਸ਼ਨ ਦੀ ਚੇਅਰਪਰਸਨ ਬੰਤੋ ਕਟਾਰੀਆ, ਮੇਅਰ ਸ਼ਿਆਮ ਲਾਲ ਬਾਂਸਲ, ਡਿਪਟੀ ਕਮਿਸ਼ਨਰ ਸਤਪਾਲ ਸ਼ਰਮਾ, ਪੁਲਿਸ ਕਮਿਸ਼ਨਰ ਪੰਕਜ ਨੈਨ, ਭਾਜਪਾ ਜ਼ਿਲ੍ਹਾ ਪ੍ਰਧਾਨ ਅਜੈ ਮਿੱਤਲ, ਟਰਾਂਸਪੋਰਟ ਵਿਭਾਗ ਦੇ ਸੰਯੁਕਤ ਡਾਇਰੈਕਟਰ ਰਾਜੇਸ਼ ਪੂਨੀਆ ਅਤੇ ਹਰਿਆਣਾ ਸਿਟੀ ਬੱਸ ਸਰਵਿਸ ਦੇ ਵਧੀਕ ਸੀ. ਈ. ਓ. ਅਸ਼ੋਕ ਬਾਂਸਲ ਸਮੇਤ ਕਈ ਹੋਰ ਪਤਵੰਤੇ ਵੀ ਹਾਜ਼ਰ ਸਨ।
ਪਿਛਲੀ ਖ਼ਬਰ 5.72 ਕਰੋੜ ਦੇ 35 ਇਲੈਕਟ੍ਰਿਕ ਵਾਹਨ ਲੀਜ਼ ‘ਤੇ ਦੇ ਕੇ ਨਾ ਕਿਰਾਇਆ ਮਿਲਿਆ ਤੇ ਨਾ ਵਾਹਨ ਵਾਪਸ ਆਏ ਅਗਲੀ ਖ਼ਬਰ ਗੁਰਦਰਸ਼ਨ ਸਿੰਘ ਸੈਣੀ ਦੀ ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨਾਲ ਮੁਲਾਕਾਤ ਨੇ ਖਿੱਚਿਆ ਧਿਆਨ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।