ਗੋਲਡੀ ਵਲੋਂ ‘ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ’ ਤਹਿਤ ਤਿੰਨ ਬੱਸਾਂ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ
ਕੁਰਾਲੀ, 27 ਨਵੰਬਰ (ਹਰਪ੍ਰੀਤ ਸਿੰਘ)-ਪੰਜਾਬ ਸਰਕਾਰ ਵਲੋਂ ਚਲਾਈ ਜਾ ਰਹੀ ‘ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ’ ਤਹਿਤ ਹਲਕਾ ਖਰੜ ਤੋਂ ਸ਼ਰਧਾਲੂਆਂ ਦੀਆਂ ਤਿੰਨ ਬੱਸਾਂ ਸ੍ਰੀ ਅੰਮ੍ਰਿਤਸਰ ਸਾਹਿਬ ਵਿਖੇ ਪਵਿੱਤਰ ਧਾਰਮਿਕ ਅਸਥਾਨਾਂ ਦੇ ਦਰਸ਼ਨਾਂ ਲਈ ਰਵਾਨਾ ਹੋਈਆਂ। ਹਲਕਾ ਖਰੜ ਤੋਂ ਰਵਾਨਾ ਹੋਈਆਂ ਸਾਰੀਆਂ ਬੱਸਾਂ ਸ਼ਰਧਾਲੂਆਂ ਨੂੰ ਲੈ ਕੇ ਸਥਾਨਕ ਸ਼ਹਿਰ ਤੋਂ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ ਹੋਈਆਂ।
ਅਜੀਤ ਡੈਸਕ
28-11-2026