ਅਕਾਲੀ - ਭਾਜਪਾ ਗੱਠਜੋੜ ਪੰਜਾਬ ਦੀ ਭਾਈਚਾਰਕ ਏਕਤਾ ਦਾ ਪ੍ਰਤੀਕ - ਕ੍ਰਿਸ਼ਨ ਪਾਲ ਸ਼ਰਮਾ
ਡੇਰਾਬੱਸੀ, 27 ਨਵੰਬਰ (ਗੁਰਮੀਤ ਸਿੰਘ)-ਸ਼੍ਰੋਮਣੀ ਅਕਾਲੀ ਦਲ (ਬ) ਦੇ ਮੀਤ ਪ੍ਰਧਾਨ ਕ੍ਰਿਸ਼ਨ ਪਾਲ ਸ਼ਰਮਾ ਨੇ ਕਿਹਾ ਕਿ ਅਕਾਲੀ ਦਲ ਤੇ ਭਾਜਪਾ ਦਾ ਰਿਸ਼ਤਾ ਪੰਜਾਬ ‘ਚ ਹਿੰਦੂ-ਸਿੱਖ ਏਕਤਾ, ਭਾਈਚਾਰਕ ਸਾਂਝ ਤੇ ਅਮਨ-ਸ਼ਾਂਤੀ ਦੀ ਭਾਵਨਾ ਨਾਲ ਜੁੜਿਆ ਰਿਹਾ ਹੈ। ਉਨ੍ਹਾਂ ਕਿਹਾ ਕਿ 6 ਸਾਲਾਂ ਦੇ ਵਕਫ਼ੇ ਮਗਰੋਂ 24 ਨਵੰਬਰ ਨੂੰ ਨਵੀਂ ਦਿੱਲੀ ‘ਚ 2027 ਦੀਆਂ ਪੰਜਾਬ ਵਿਧਾਨ ਸਭਾ ਚੋਣਾਂ ਮਿਲ ਕੇ ਲੜਨ ਦਾ ਐਲਾਨ ਹੋਣਾ ਸੂਬੇ ਦੀ ਸਿਆਸਤ ‘ਚ ਮਹੱਤਵਪੂਰਨ ਘਟਨਾ ਹੈ।
ਅਜੀਤ ਡੈਸਕ
28-11-2026