28-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-11-2026

ਅਧਿਆਪਕਾਂ ਦੇ ਲੰਬਿਤ ਮਸਲਿਆਂ ਨੂੰ ਲੈ ਕੇ ਸੋਮਵਾਰ ਨੂੰ ਘੇਰਿਆ ਜਾਵੇਗਾ ਬੀ. ਪੀ. ਈ. ਓ. ਖਰੜ-2 ਦਾ ਦਫ਼ਤਰ-ਅਧਿਆਪਕ ਆਗੂ

ਖਰੜ, 27 ਨਵੰਬਰ (ਜੰਡਪੁਰੀ)-ਗੌਰਮਿੰਟ ਟੀਚਰਜ਼ ਯੂਨੀਅਨ (ਜੀ. ਟੀ.

ਅਜੀਤ ਡੈਸਕ 28-11-2026
ਖਰੜ, 27 ਨਵੰਬਰ (ਜੰਡਪੁਰੀ)-ਗੌਰਮਿੰਟ ਟੀਚਰਜ਼ ਯੂਨੀਅਨ (ਜੀ. ਟੀ. ਯੂ.) ਦੇ ਜ਼ਿਲ੍ਹਾ ਪ੍ਰਧਾਨ ਰਵਿੰਦਰ ਸਿੰਘ ਪੱਪੀ ਸਿੱਧੂ ਅਤੇ ਜਨਰਲ ਸਕੱਤਰ ਮਨਪ੍ਰੀਤ ਸਿੰਘ ਗੋਸਲਾਂ ਨੇ ਰੋਸ ਜ਼ਾਹਿਰ ਕਰਦਿਆਂ ਕਿਹਾ ਕਿ ਪੰਜਾਬ ਸਰਕਾਰ ਇਕ ਪਾਸੇ ਸਿੱਖਿਆ ਖੇਤਰ ‘ਚ ਕ੍ਰਾਂਤੀ ਲਿਆਉਣ ਤੇ ਸਰਕਾਰੀ ਸਕੂਲਾਂ ਦੀ ਕਾਇਆ-ਕਲਪ ਕਰਨ ਦੇ ਵੱਡੇ-ਵੱਡੇ ਦਾਅਵੇ ਕਰ ਰਹੀ ਹੈ, ਜਦਕਿ ਦੂਜੇ ਪਾਸੇ ਸਿੱਖਿਆ ਵਿਭਾਗ ਦੇ ਦਫ਼ਤਰਾਂ ‘ਚ ਅਧਿਆਪਕਾਂ ਦੇ ਬੁਨਿਆਦੀ ਅਤੇ ਸੇਵਾ-ਸੰਬੰਧੀ ਮਸਲੇ ਮਹੀਨਿਆਂ ਤੋਂ ਲਟਕ ਰਹੇ ਹਨ। ਉਨ੍ਹਾਂ ਕਿਹਾ ਕਿ ਜਿਹੜੇ ਅਧਿਆਪਕਾਂ ਦੇ ਸਿਰ ਸਰਕਾਰੀ ਸਕੂਲਾਂ ਨੂੰ ਚਲਾਉਣ ਦੀ ਜ਼ਿੰਮੇਵਾਰੀ ਹੈ, ਜੇਕਰ ਉਨ੍ਹਾਂ ਨੂੰ ਆਪਣੇ ਜਾਇਜ਼ ਕੰਮ ਕਰਵਾਉਣ ਲਈ ਹੀ ਖੱਜਲ-ਖੁਆਰ ਹੋਣਾ ਪਵੇ ਤਾਂ ਸਰਕਾਰ ਦੀ ਅਖੌਤੀ ਸਿੱਖਿਆ ਕ੍ਰਾਂਤੀ ਦੇ ਦਾਅਵਿਆਂ ਦੀ ਅਸਲੀਅਤ ਕੀ ਹੈ। ਆਗੂਆਂ ਨੇ ਦੱਸਿਆ ਕਿ ਬਲਾਕ ਖਰੜ-2 ਅਧੀਨ ਆਉਂਦੇ ਅਧਿਆਪਕਾਂ ਦੇ ਅਨੇਕਾਂ ਮਸਲੇ ਲੰਬੇ ਸਮੇਂ ਤੋਂ ਬੀ. ਪੀ. ਈ. ਓ. ਦਫ਼ਤਰ ਵਿਖੇ ਲੰਬਿਤ ਪਏ ਹਨ। ਅਧਿਆਪਕ ਆਪਣੇ ਜਾਇਜ਼ ਕੰਮਾਂ ਲਈ ਵਾਰ-ਵਾਰ ਦਫ਼ਤਰਾਂ ਦੇ ਚੱਕਰ ਕੱਟਣ ਲਈ ਮਜ਼ਬੂਰ ਹਨ, ਪਰ ਮਸਲਿਆਂ ਦਾ ਨਿਪਟਾਰਾ ਕਰਨ ਦੀ ਬਜਾਏ ਉਨ੍ਹਾਂ ਨੂੰ ਸਿਰਫ਼ ਭਰੋਸਿਆਂ ਅਤੇ ਉਡੀਕ ‘ਚ ਰੱਖਿਆ ਜਾ ਰਿਹਾ ਹੈ। ਇਸ ਸੰਬੰਧੀ ਜ਼ਿਲ੍ਹਾ ਸਿੱਖਿਆ ਅਧਿਕਾਰੀਆਂ ਨਾਲ ਕਈ ਵਾਰ ਗੱਲਬਾਤ ਕੀਤੀ ਜਾ ਚੁੱਕੀ ਹੈ, ਪਰ ਅਜੇ ਤੱਕ ਕੋਈ ਠੋਸ ਨਤੀਜਾ ਸਾਹਮਣੇ ਨਹੀਂ ਆਇਆ। ਆਗੂਆਂ ਨੇ ਕਿਹਾ ਕਿ ਇਸੇ ਰੋਸ ਵਜੋਂ ਗੌਰਮਿੰਟ ਟੀਚਰਜ਼ ਯੂਨੀਅਨ ਵਲੋਂ ਆਉਣ ਵਾਲੇ ਸੋਮਵਾਰ ਨੂੰ ਬੀ. ਪੀ. ਈ. ਓ. ਖਰੜ-2 ਦੇ ਦਫ਼ਤਰ ਦਾ ਘਿਰਾਓ ਕਰਨ ਦਾ ਫ਼ੈਸਲਾ ਕੀਤਾ ਗਿਆ ਹੈ। ਇਸ ਮੌਕੇ ਚਰਨਜੀਤ ਸਿੰਘ, ਗੁਲਜੀਤ ਸਿੰਘ, ਅੰਮ੍ਰਿਤਪਾਲ ਸਿੰਘ, ਮਨਜੀਤ ਸਿੰਘ, ਹਰਪ੍ਰੀਤ ਸਿੰਘ, ਵੇਦ ਪ੍ਰਕਾਸ਼, ਤਰਨਵੀਰ ਸਿੰਘ, ਅਨਿਲ ਪ੍ਰਾਸ਼ਰ, ਬਲਜੀਤ ਚੁੰਬਰ, ਗੁਰਪ੍ਰੀਤਪਾਲ ਸਿੰਘ ਤੇ ਅਜੇ ਕੰਬੋਜ਼ ਆਦਿ ਆਗੂ ਵੀ ਹਾਜ਼ਰ ਸਨ।
ਪਿਛਲੀ ਖ਼ਬਰ 5 ਕਰੋੜ ਦੀ ਫਿਰੌਤੀ ਤੇ ਫਾਇਰਿੰਗ ਕਰਨ ਦੇ ਮਾਮਲੇ ’ਚ ਗੈਂਗਸਟਰ ਕਾਲੀ ਸਮੇਤ 7 ਮੁਲਜ਼ਮ ਅਦਾਲਤ ’ਚ ਪੇਸ਼ ਅਗਲੀ ਖ਼ਬਰ ਅਕਾਲੀ - ਭਾਜਪਾ ਗੱਠਜੋੜ ਪੰਜਾਬ ਦੀ ਭਾਈਚਾਰਕ ਏਕਤਾ ਦਾ ਪ੍ਰਤੀਕ - ਕ੍ਰਿਸ਼ਨ ਪਾਲ ਸ਼ਰਮਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।