ਐੱਸ. ਏ. ਐੱਸ. ਨਗਰ, 27 ਨਵੰਬਰ (ਪ੍ਰੋ. ਅਵਤਾਰ ਸਿੰਘ)-ਮੁੱਖ ਮੰਤਰੀ ਪੰਜਾਬ ਭਗਵੰਤ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਵਲੋਂ ਸ਼ੁਰੂ ਕੀਤੀ ‘ਮੇਰਾ ਘਰ ਮੇਰੇ ਨਾਮ’ ਮੁਹਿੰਮ ਲੋਕਾਂ ਨੂੰ ਲਾਲ ਡੋਰੇ ਅੰਦਰਲੇ ਉਨ੍ਹਾਂ ਦੇ ਘਰਾਂ ਦੇ ਮਾਲਕੀ ਹੱਕ ਦਿਵਾਉਣ ‘ਚ ਅਹਿਮ ਭੂਮਿਕਾ ਨਿਭਾਅ ਰਹੀ ਹੈ। ਇਸੇ ਮੁਹਿੰਮ ਤਹਿਤ ਵਿਧਾਇਕ ਕੁਲਵੰਤ ਸਿੰਘ ਵਲੋਂ ਵਿਧਾਨ ਸਭਾ ਹਲਕਾ ਮੁਹਾਲੀ ਦੇ ਪਿੰਡ ਸੈਦਪੁਰ, ਗਿੱਦੜਪੁਰ ਤੇ ਸੇਖਨ ਮਾਜਰਾ ਦੇ 651 ਲਾਭਪਾਤਰੀਆਂ ਨੂੰ ਪ੍ਰਾਪਰਟੀ ਕਾਰਡ ਸੌਂਪੇ ਗਏ। ਇਸ ਮੌਕੇ ਵਿਧਾਇਕ ਕੁਲਵੰਤ ਸਿੰਘ ਨੇ ਕਿਹਾ ਕਿ ‘ਮੇਰਾ ਘਰ ਮੇਰੇ ਨਾਮ’ ਮੁਹਿੰਮ ਤਹਿਤ ਲਾਲ ਡੋਰੇ ਦੇ ਅੰਦਰ ਬਣੇ ਘਰਾਂ ‘ਚ ਰਹਿ ਰਹੇ ਲੋਕਾਂ ਨੂੰ ਉਨ੍ਹਾਂ ਦੀ ਜਾਇਦਾਦ ਦੇ ਮਾਲਕੀ ਹੱਕ ਦਸਤਾਵੇਜ਼ੀ ਰੂਪ ‘ਚ ਦਿੱਤੇ ਜਾ ਰਹੇ ਹਨ। ਇਸ ਨਾਲ ਲੋਕਾਂ ਨੂੰ ਆਪਣੇ ਘਰਾਂ ਦੀ ਮਾਲਕੀ ਦਾ ਕਾਨੂੰਨੀ ਸਬੂਤ ਮਿਲ ਰਿਹਾ ਹੈ ਅਤੇ ਉਹ ਹੁਣ ਆਪਣੀ ਜਾਇਦਾਦ ਦੀ ਵਰਤੋਂ ਹੋਰ ਵਿੱਤੀ ਤੇ ਨਿੱਜੀ ਲੋੜਾਂ ਲਈ ਵੀ ਕਰ ਸਕਣਗੇ। ਇਸ ਮੌਕੇ ਸਰਪੰਚ ਗੁਰਪ੍ਰੀਤ ਕੌਰ, ਨਰਿੰਦਰ ਸਿੰਘ, ਸਰਪੰਚ ਗਗਨਜੋਤ ਕੌਰ, ਸਤਨਾਮ ਸਿੰਘ, ਬਲਾਕ ਪ੍ਰਧਾਨ ਮੁਖਤਿਆਰ ਸਿੰਘ, ਅਵਤਾਰ ਸਿੰਘ, ਨੰਬਰਦਾਰ ਨਛੱਤਰ ਸਿੰਘ, ਨੰਬਰਦਾਰ ਦਰਬਾਰਾ ਸਿੰਘ, ਨਾਇਬ ਤਹਿਸੀਲਦਾਰ ਰਵਿੰਦਰ ਸਿੰਘ, ਮੁਹਾਲੀ ਦੇ ਡਿਪਟੀ ਮੇਅਰ ਹਰਪਾਲ ਸਿੰਘ ਚੰਨਾ, ਜਸਪਾਲ ਸਿੰਘ ਮਟੌਰ, ਮਨੌਲੀ ਦੇ ਸਰਪੰਚ ਕੁਲਬੀਰ ਸਿੰਘ, ਮੁਖਤਿਆਰ ਸਿੰਘ, ਗੁਰਪ੍ਰੀਤ ਸਿੰਘ, ਝਿਊਰਹੇੜੀ ਦੇ ਸਰਪੰਚ ਕਰਮਜੀਤ ਕੁਮਾਰ ਬਿੱਟੂ, ਸਿਆਊ ਦੇ ਸਰਪੰਚ ਰਾਜਿੰਦਰ ਸਿੰਘ, ਗਿੱਦੜਪੁਰ ਦੀ ਸਰਪੰਚ ਅਮਨਦੀਪ ਕੌਰ, ਧਰਮਿੰਦਰ ਸਿੰਘ ਅਤੇ ਸਪਿੰਦਰ ਸਿੰਘ ਹੈਪੀ ਸਮੇਤ ਹੋਰ ਪਤਵੰਤੇ ਵੀ ਹਾਜ਼ਰ ਸਨ।