27-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-11-2026

ਅਕਾਲੀ-ਭਾਜਪਾ ਗੱਠਜੋੜ ਹਲਕਾ ਖਰੜ ਦੇ ਵਿਕਾਸ ਲਈ ਲਾਹੇਵੰਦ ਸਾਬਿਤ ਹੋਵੇਗਾ-ਖੇੜਾ

ਖਰੜ, 27 ਨਵੰਬਰ (ਗੁਰਮੁੱਖ ਸਿੰਘ ਮਾਨ)-ਸ਼੍ਰੋਮਣੀ ਅਕਾਲੀ ਦਲ ਤੇ ਭਾਜਪਾ ਦੇ ਗੱਠਜੋੜ ਤੋਂ ਬਾਅਦ ਦੋਵਾਂ ਪਾਰਟੀਆਂ ਦੇ ਆਗੂਆਂ ਵਲੋਂ ਆਪਸੀ ਤਾਲਮੇਲ ਅਤੇ ਸਾਂਝ ਨੂੰ ਮਜ਼ਬੂਤ ਕਰਨ ਦੇ ਉਦੇਸ਼ ਤਹਿਤ ਮੀਟਿੰਗ ਸੱਦੀ ਗਈ। ਇਸ ਮੌਕੇ ਅਕਾਲੀ ਆਗੂ ਰਵਿੰਦਰ ਸਿੰਘ ਖੇੜਾ ਤੇ ਭਾਜਪਾ ਆਗੂ ਖੁਸ਼ਵੰਤ ਰਾਏ ਗੀਗਾ ਨੇ ਐੱਨ.

ਅਜੀਤ ਡੈਸਕ 28-11-2026
ਖਰੜ, 27 ਨਵੰਬਰ (ਗੁਰਮੁੱਖ ਸਿੰਘ ਮਾਨ)-ਸ਼੍ਰੋਮਣੀ ਅਕਾਲੀ ਦਲ ਤੇ ਭਾਜਪਾ ਦੇ ਗੱਠਜੋੜ ਤੋਂ ਬਾਅਦ ਦੋਵਾਂ ਪਾਰਟੀਆਂ ਦੇ ਆਗੂਆਂ ਵਲੋਂ ਆਪਸੀ ਤਾਲਮੇਲ ਅਤੇ ਸਾਂਝ ਨੂੰ ਮਜ਼ਬੂਤ ਕਰਨ ਦੇ ਉਦੇਸ਼ ਤਹਿਤ ਮੀਟਿੰਗ ਸੱਦੀ ਗਈ। ਇਸ ਮੌਕੇ ਅਕਾਲੀ ਆਗੂ ਰਵਿੰਦਰ ਸਿੰਘ ਖੇੜਾ ਤੇ ਭਾਜਪਾ ਆਗੂ ਖੁਸ਼ਵੰਤ ਰਾਏ ਗੀਗਾ ਨੇ ਐੱਨ. ਡੀ. ਏ. ਦੀ ਮਜ਼ਬੂਤੀ ਤੇ ਖੇਤਰ ਦੇ ਵਿਕਾਸ ਨਾਲ ਜੁੜੇ ਵੱਖ-ਵੱਖ ਮੁੱਦਿਆਂ ‘ਤੇ ਆਪਣੇ ਵਿਚਾਰ ਰੱਖੇ। ਇਸ ਮੌਕੇ ਰਵਿੰਦਰ ਸਿੰਘ ਖੇੜਾ ਨੇ ਕਿਹਾ ਕਿ ਗੱਠਜੋੜ ਵਿਧਾਨ ਹਲਕਾ ਖਰੜ ਦੇ ਵਿਕਾਸ ਤੇ ਲੋਕਾਂ ਦੀਆਂ ਸਮੱਸਿਆਵਾਂ ਨੂੰ ਉਭਾਰਨ ਲਈ ਅਹਿਮ ਭੂਮਿਕਾ ਨਿਭਾ ਸਕਦਾ ਹੈ ਤੇ ਦੋਵਾਂ ਪਾਰਟੀਆਂ ਦੇ ਆਗੂਆਂ ਅਤੇ ਵਰਕਰਾਂ ਵਿਚਕਾਰ ਬਿਹਤਰ ਤਾਲਮੇਲ, ਆਪਸੀ ਸਤਿਕਾਰ ਅਤੇ ਸਾਂਝੀ ਸੋਚ ਸਮੇਂ ਦੀ ਲੋੜ ਹੈ। ਉਨ੍ਹਾਂ ਕਿਹਾ ਕਿ ਗੱਠਜੋੜ ਦੀ ਮਜ਼ਬੂਤੀ ਲਈ ਸਾਰਿਆਂ ਨੂੰ ਮਿਲ ਕੇ ਕੰਮ ਕਰਨਾ ਚਾਹੀਦਾ ਹੈ। ਇਸੇ ਦੌਰਾਨ ਭਾਜਪਾ ਆਗੂ ਖੁਸ਼ਵੰਤ ਰਾਏ ਗੀਗਾ ਨੇ ਕਿਹਾ ਕਿ ਕਿਸੇ ਵੀ ਖੇਤਰ ਦੀ ਤਰੱਕੀ ਲਈ ਭਾਈਚਾਰਕ ਸਾਂਝ, ਆਪਸੀ ਵਿਸ਼ਵਾਸ ਤੇ ਸਹਿਯੋਗ ਦਾ ਮਜ਼ਬੂਤ ਹੋਣਾ ਬਹੁਤ ਜ਼ਰੂਰੀ ਹੈ। ਉਨ੍ਹਾਂ ਕਿਹਾ ਕਿ ਸਮਾਜ ਦੇ ਹਰ ਵਰਗ ਨੂੰ ਨਾਲ ਲੈ ਕੇ ਚੱਲਣਾ ਅਤੇ ਲੋਕਾਂ ਦੇ ਮਸਲਿਆਂ ਨੂੰ ਸਾਂਝੇ ਤੌਰ ‘ਤੇ ਹੱਲ ਕਰਨ ਲਈ ਯਤਨ ਕਰਨਾ ਹੀ ਵਿਕਾਸ ਦੀ ਸਹੀ ਦਿਸ਼ਾ ਹੈ। ਦੋਵਾਂ ਆਗੂਆਂ ਨੇ ਕਿਹਾ ਕਿ ਗੱਠਜੋੜ ਤੋਂ ਬਾਅਦ ਐੱਨ. ਡੀ. ਏ. ਦੀ ਮਜ਼ਬੂਤੀ ਲਈ ਆਪਸੀ ਵਿਚਾਰ-ਵਟਾਂਦਰੇ ਅਤੇ ਸੰਗਠਨਾਤਮਕ ਤਾਲਮੇਲ ਨੂੰ ਹੋਰ ਅੱਗੇ ਵਧਾਇਆ ਜਾਵੇਗਾ। ਉਨ੍ਹਾਂ ਖੇਤਰ ਦੀ ਤਰੱਕੀ, ਲੋਕਾਂ ਦੀ ਭਲਾਈ ਤੇ ਭਾਈਚਾਰਕ ਏਕਤਾ ਲਈ ਮਿਲ- ਜੁਲ ਕੇ ਕੰਮ ਕਰਨ ਦੀ ਵਚਨਬੱਧਤਾ ਵੀ ਪ੍ਰਗਟਾਈ। ਇਸ ਮੌਕੇ ਸੀਨੀਅਰ ਅਕਾਲੀ ਆਗੂ ਮਾਨ ਸਿੰਘ ਸੈਣੀ ਸਮੇਤ ਹੋਰ ਪਤਵੰਤੇ ਵੀ ਹਾਜ਼ਰ ਸਨ।
ਪਿਛਲੀ ਖ਼ਬਰ ਸ੍ਰੀ ਗੁਰੂ ਰਵਿਦਾਸ ਸਭਾ ਨੇ ਸੰਵਿਧਾਨ ਦਿਵਸ ’ਤੇ ਕੀਤੀ ਵਿਚਾਰ-ਚਰਚਾ ਅਗਲੀ ਖ਼ਬਰ ਸਾਬਕਾ ਥਲ ਸੈਨਾ ਮੁਖੀ ਜਨਰਲ ਵੀ. ਪੀ ਮਲਿਕ ਵਲੋਂ ਚੰਡੀਗੜ੍ਹ ’ਚ ‘2026 ਫ਼ੋਟੋਗਰਾਫੀ ਪ੍ਰਦਰਸ਼ਨੀ’ ਦਾ ਉਦਘਾਟਨ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।