28-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-11-2026

ਅਦਾਲਤੀ ਹੁਕਮਾਂ ਨੂੰ ਟਿੱਚ ਜਾਣਨ ਵਾਲੇ ਪੰਜ ਭਗੌੜੇ ਚੜ੍ਹੇ ਪੁਲਿਸ ਅੜਿੱਕੇ ਪੀ . ਓ . ਸਟਾਫ਼ ਵਲੋਂ ਤਿੰਨ ਅਪਰਾਧਿਕ ਤੇ ਦੋ ਚੈੱਕ ਬਾਊਂਸ ਕੇਸਾਂ ਦੇ ਪੰਜ ਮੁਲਜ਼ਮ ਗ੍ਰਿਫ਼ਤਾਰ

ਚੰਡੀਗੜ੍ਹ, 28 ਨਵੰਬਰ (ਸੰਦੀਪ ਕੁਮਾਰ ਮਾਹਨਾ)-ਚੰਡੀਗੜ੍ਹ ਪੁਲਿਸ ਨੇ ਅਦਾਲਤਾਂ ਵਲੋਂ ਭਗੌੜਾ ਕਰਾਰ ਦਿੱਤੇ ਮੁਲਜ਼ਮਾਂ ਦੀ ਗ੍ਰਿਫ਼ਤਾਰੀ ਲਈ ਚਲਾਈ ਮੁਹਿੰਮ ਤਹਿਤ ਪੰਜ ਵਿਅਕਤੀਆਂ ਨੂੰ ਕਾਬੂ ਕਰਨ ਵਿਚ ਸਫ਼ਲਤਾ ਹਾਸਲ ਕੀਤੀ ਹੈ। ਗ੍ਰਿਫ਼ਤਾਰ ਮੁਲਜ਼ਮਾਂ ਵਿਚ ਤਿੰਨ ਵੱਖ-ਵੱਖ ਅਪਰਾਧਿਕ ਮਾਮਲਿਆਂ ਤੇ ਦੋ ਚੈੱਕ ਬਾਊਂਸ ਦੇ ਕੇਸਾਂ ਵਿਚ ਲੋੜੀਂਦੇ ਸਨ।

ਅਜੀਤ ਡੈਸਕ 29-11-2026
ਚੰਡੀਗੜ੍ਹ, 28 ਨਵੰਬਰ (ਸੰਦੀਪ ਕੁਮਾਰ ਮਾਹਨਾ)-ਚੰਡੀਗੜ੍ਹ ਪੁਲਿਸ ਨੇ ਅਦਾਲਤਾਂ ਵਲੋਂ ਭਗੌੜਾ ਕਰਾਰ ਦਿੱਤੇ ਮੁਲਜ਼ਮਾਂ ਦੀ ਗ੍ਰਿਫ਼ਤਾਰੀ ਲਈ ਚਲਾਈ ਮੁਹਿੰਮ ਤਹਿਤ ਪੰਜ ਵਿਅਕਤੀਆਂ ਨੂੰ ਕਾਬੂ ਕਰਨ ਵਿਚ ਸਫ਼ਲਤਾ ਹਾਸਲ ਕੀਤੀ ਹੈ। ਗ੍ਰਿਫ਼ਤਾਰ ਮੁਲਜ਼ਮਾਂ ਵਿਚ ਤਿੰਨ ਵੱਖ-ਵੱਖ ਅਪਰਾਧਿਕ ਮਾਮਲਿਆਂ ਤੇ ਦੋ ਚੈੱਕ ਬਾਊਂਸ ਦੇ ਕੇਸਾਂ ਵਿਚ ਲੋੜੀਂਦੇ ਸਨ। ਜਾਣਕਾਰੀ ਅਨੁਸਾਰ ਇਹ ਕਾਰਵਾਈ ਡੀ. ਐਸ. ਪੀ. (ਡੀ. ਸੀ. ਸੀ.) ਜਸਪਾਲ ਸਿੰਘ ਦੀ ਅਗਵਾਈ ਤੇ ਪੀ. ਓ. ਐਂਡ ਸੰਮਨ ਸਟਾਫ਼ ਦੇ ਇੰਚਾਰਜ ਇੰਸਪੈਕਟਰ ਨੀਰਜ ਕੁਮਾਰ ਦੀ ਨਿਗਰਾਨੀ ਹੇਠ ਕੀਤੀ ਗਈ। ਪੁਲਿਸ ਟੀਮ ਨੇ ਵਿਸ਼ੇਸ਼ ਗੁਪਤ ਸੂਚਨਾ ਦੇ ਆਧਾਰ ’ਤੇ ਇਨ੍ਹਾਂ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ।ਗ੍ਰਿਫ਼ਤਾਰ ਕੀਤੇ ਮੁਲਜ਼ਮਾਂ ’ਚ ਰਜਿੰਦਰ ਸਿੰਘ ਉਰਫ਼ ਬੰਟੀ ਵਾਸੀ ਸੈਕਟਰ-52, ਚੰਡੀਗੜ੍ਹ ਨੂੰ ਥਾਣਾ ਸੈਕਟਰ-36 ਵਿਚ ਸਾਲ 2024 ਦੌਰਾਨ ਦਰਜ ਐੱਫ. ਆਈ. ਆਰ. ਨੰਬਰ 210 ਦੇ ਮਾਮਲੇ ਵਿਚ ਕਾਬੂ ਕੀਤਾ। ਉਸ ਵਿਰੁੱਧ ਭਾਰਤੀ ਨਿਆਂ ਸੰਹਿਤਾ ਦੀਆਂ ਧਾਰਾਵਾਂ 109, 115(2), 351(3), 117(2) ਅਤੇ 3(5) ਤਹਿਤ ਮਾਮਲਾ ਦਰਜ ਸੀ। ਅਦਾਲਤ ਵਲੋਂ ਉਸ ਨੂੰ 17 ਅਗਸਤ 2026 ਨੂੰ ਭਗੌੜਾ ਕਰਾਰ ਦਿੱਤਾ ਗਿਆ ਸੀ। ਗ੍ਰਿਫ਼ਤਾਰੀ ਤੋਂ ਬਾਅਦ ਉਸ ਨੂੰ ਵਧੀਕ ਜ਼ਿਲ੍ਹਾ ਤੇ ਸੈਸ਼ਨ ਜੱਜ ਦੀ ਅਦਾਲਤ ਵਿਚ ਪੇਸ਼ ਕੀਤਾ। ਇਸੇ ਤਰ੍ਹਾਂ ਅਸ਼ਵਨੀ ਉਰਫ਼ ਬੰਟੀ ਵਾਸੀ ਸੈਕਟਰ-52 ਨੂੰ ਥਾਣਾ ਸੈਕਟਰ-36 ਵਿਚ 4 ਜੁਲਾਈ 2025 ਨੂੰ ਦਰਜ ਐੱਫ.ਆਈ.ਆਰ. ਨੰਬਰ 151 ਦੇ ਮਾਮਲੇ ਵਿਚ ਗ੍ਰਿਫ਼ਤਾਰ ਕੀਤਾ। ਉਸ ਵਿਰੁੱਧ ਭਾਰਤੀ ਨਿਆਂ ਸੰਹਿਤਾ ਦੀਆਂ ਧਾਰਾਵਾਂ 127(1), 115(2), 117(2), 324(4), 3(5) ਅਤੇ 126 ਤਹਿਤ ਮਾਮਲਾ ਦਰਜ ਸੀ। ਅਦਾਲਤ ਨੇ ਉਸ ਨੂੰ 27 ਅਗਸਤ 2026 ਨੂੰ ਭਗੌੜਾ ਕਰਾਰ ਦਿੱਤਾ ਸੀ।ਤੀਜੇ ਮੁਲਜ਼ਮ ਅੰਕਿਤ ਵਾਸੀ ਭਾਸਕਰ ਕਾਲੋਨੀ, ਸੈਕਟਰ-25 ਨੂੰ ਥਾਣਾ ਸੈਕਟਰ- 11 ਵਿਚ ਸਾਲ 2023 ਦੌਰਾਨ ਦਰਜ ਐੱਫ. ਆਈ. ਆਰ. ਨੰਬਰ 209 ਦੇ ਮਾਮਲੇ ਵਿਚ ਗ੍ਰਿਫ਼ਤਾਰ ਕੀਤਾ। ਉਸ ਵਿਰੁੱਧ ਆਈ. ਪੀ. ਸੀ. ਦੀਆਂ ਧਾਰਾਵਾਂ 473, 471 ਤੇ 411 ਤਹਿਤ ਮਾਮਲਾ ਦਰਜ ਸੀ ਅਤੇ ਅਦਾਲਤ ਵਲੋਂ ਉਸ ਨੂੰ 2 ਸਤੰਬਰ 2026 ਨੂੰ ਭਗੌੜਾ ਕਰਾਰ ਦਿੱਤਾ ਗਿਆ ਸੀ। ਇਸ ਤੋਂ ਇਲਾਵਾ ਮੁਹਾਲੀ ਦੇ ਫੇਜ਼-7 ਵਾਸੀ ਦੀਪਕ ਨੂੰ ਨੈਗੋਸ਼ੀਏਬਲ ਇੰਸਟਰੂਮੈਂਟਸ ਐਕਟ ਦੀ ਧਾਰਾ 138 ਤਹਿਤ ਦਰਜ ਚੈੱਕ ਬਾਊਂਸ ਦੇ ਮਾਮਲੇ ’ਚ ਜਾਰੀ ਮੁੜ ਗ੍ਰਿਫ਼ਤਾਰੀ ਵਾਰੰਟਾਂ ਦੇ ਆਧਾਰ ’ਤੇ ਕਾਬੂ ਕੀਤਾ। ਉਸ ਨੂੰ ਗ੍ਰਿਫ਼ਤਾਰੀ ਤੋਂ ਬਾਅਦ ਚੀਫ਼ ਜੁਡੀਸ਼ੀਅਲ ਮੈਜਿਸਟਰੇਟ ਦੀ ਅਦਾਲਤ ਵਿਚ ਪੇਸ਼ ਕੀਤਾ ਗਿਆ। ਪੰਜਵੇਂ ਮੁਲਜ਼ਮ ਅਮਿਤ ਵਾਸੀ ਇਲੈਕਟ੍ਰੀਸਿਟੀ ਐੱਚ. ਬੀ. ਡਬਲਿਊ. ਫਲੈਟਸ, ਸੈਕਟਰ-49-ਡੀ, ਚੰਡੀਗੜ੍ਹ ਨੂੰ ਵੀ ਨੈਗੋਸ਼ੀਏਬਲ ਇੰਸਟਰੂਮੈਂਟਸ ਐਕਟ ਦੀ ਧਾਰਾ 138 ਤਹਿਤ ਦਰਜ ਚੈੱਕ ਬਾਊਂਸ ਦੇ ਮਾਮਲੇ ਵਿਚ ਗ੍ਰਿਫ਼ਤਾਰ ਕੀਤਾ। ਅਦਾਲਤ ਵਲੋਂ ਉਸ ਨੂੰ 29 ਜੁਲਾਈ 2026 ਨੂੰ ਭਗੌੜਾ ਕਰਾਰ ਦਿੱਤਾ ਗਿਆ ਸੀ।
ਪਿਛਲੀ ਖ਼ਬਰ ਤੇਜ਼ ਰਫ਼ਤਾਰ ਕਾਰ ਦੀ ਟੱਕਰ ਨਾਲ ਦੋ ਵਿਅਕਤੀਆਂ ਦੀ ਮੌਤ ਪੁਲਿਸ ਨੇ ਦੋਸ਼ੀ ਕਾਰ ਚਾਲਕ ਖ਼ਿਲਾਫ਼ ਕੇਸ ਦਰਜ ਕਰ ਕੀਤਾ ਗ੍ਰਿ... ਅਗਲੀ ਖ਼ਬਰ ਵਿਦਿਆਰਥੀਆਂ ਨੂੰ ਬੂਟ, ਜੁਰਾਬਾਂ, ਵਰਦੀਆਂ, ਜਰਸੀਆਂ ਤੇ ਹੋਰ ਸਮੱਗਰੀ ਭੇਟ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।