18-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-01-2026

ਮਲਟੀਪਰਪਜ਼ ਹੈਲਥ ਇੰਪਲਾਈਜ਼ ਮੇਲ-ਫੀਮੇਲ ਯੂਨੀਅਨ ਵਲੋਂ ਸਰਕਾਰ 'ਤੇ ਮੰਗਾਂ ਨਾ ਮੰਨਣ ਦਾ ਦੋਸ਼

ਖਿਆਲਾ ਕਲਾਂ ਵਿਖੇ ਜਾਣਕਾਰੀ ਦਿੰਦੇ ਹੋਏ ਮਲਟੀਪਰਪਜ਼ ਹੈਲਥ ਇੰਪਲਾਈਜ਼ ਯੂਨੀਅਨ ਮੇਲ-ਫੀਮੇਲ ਦੇ ਆਗੂ | ਅਜੀਤ ਤਸਵੀਰ <br/> 22-01-2026
ਮਾਨਸਾ, 21 ਜਨਵਰੀ (ਗੁਰਚੇਤ ਸਿੰਘ ਫੱਤੇਵਾਲੀਆ)- ਮਲਟੀਪਰਪਜ਼ ਹੈਲਥ ਇੰਪਲਾਈਜ਼ ਮੇਲ-ਫੀਮੇਲ ਯੂਨੀਅਨ ਵਲੋਂ ਲੰਮੇ ਸਮੇਂ ਤੋਂ ਲਟਕਦੀਆਂ ਮੰਗਾਂ ਦੇ ਹੱਲ ਲਈ ਗਣਤੰਤਰ ਦਿਵਸ ਮੌਕੇ ਰੋਸ ਪ੍ਰਗਟਾਉਣ ਦਾ ਫ਼ੈਸਲਾ ਕੀਤਾ ਗਿਆ ਹੈ | ਜ਼ਿਲ੍ਹਾ ਪ੍ਰਧਾਨ ਮਲਕੀਤ ਸਿੰਘ ਖਿਆਲਾ, ਜਨਰਲ ਸਕੱਤਰ ਹਰਪ੍ਰੀਤ ਸਿੰਘ ਬੱਪੀਆਣਾ ਅਤੇ ਰਾਜਵੀਰ ਕੌਰ ਨੇ ਦੋਸ਼ ਲਗਾਇਆ ਕਿ ਪੰਜਾਬ ਸਰਕਾਰ ਸਿਹਤ ਮੁਲਾਜ਼ਮਾਂ ਦੀਆਂ ਮੰਗਾਂ ਪ੍ਰਤੀ ਗੰਭੀਰ ਨਹੀਂ | ਉਨ੍ਹਾਂ ਦੱਸਿਆ ਕਿ 26 ਜਨਵਰੀ ਨੂੰ ਮਾਨਸਾ ਵਿਖੇ ਝੰਡਾ ਲਹਿਰਾਉਣ ਲਈ ਪਹੁੰਚ ਰਹੇ ਸਰਕਾਰ ਦੇ ਨੁਮਾਇੰਦੇ ਨੂੰ ਯਾਦ-ਪੱਤਰ ਦਿੱਤਾ ਜਾਵੇਗਾ | ਉਨ੍ਹਾਂ ਸਰਕਾਰ ਤੋਂ ਕੇਡਰ ਦਾ ਨਾਂਅ ਬਿਨਾਂ ਕਿਸੇ ਵਿੱਤੀ ਲਾਭ ਦੇ ਬਦਲਣਾ, ਸਤੰਬਰ 2021 ਤੋਂ ਰੋਕੇ ਗਏ ਭੱਤੇ ਬਹਾਲ ਕਰਨ, ਕੇਂਦਰੀ ਸਕੇਲ ਅਧੀਨ ਮੁਲਾਜ਼ਮਾਂ 'ਤੇ ਪੰਜਾਬ ਦੇ ਸਕੇਲ ਅਤੇ ਹਾਈਕੋਰਟ ਦੇ ਫ਼ੈਸਲਿਆਂ ਮੁਤਾਬਿਕ ਬਰਾਬਰ ਕੰਮ ਬਰਾਬਰ ਤਨਖ਼ਾਹ ਦਾ ਨਿਯਮ ਲਾਗੂ ਕਰਨ ਦੇ ਨਾਲ ਹੀ ਮੁਲਾਜ਼ਮਾਂ ਦੀਆਂ ਪਦ-ਉੱਨਤੀਆਂ ਸਮਾਂਬੱਧ ਕਰਨ ਅਤੇ ਸੀਨੀਅਰਤਾ ਸੂਚੀਆਂ ਨੂੰ ਸੋਧਣ ਦੀ ਮੰਗ ਕੀਤੀ | ਉਨ੍ਹਾਂ ਚਿਤਾਵਨੀ ਦਿੱਤੀ ਕਿ ਜੇਕਰ ਮੰਗਾਂ ਜਲਦ ਨਾ ਮੰਨੀਆਂ ਗਈਆਂ ਤਾਂ ਆਉਣ ਵਾਲੇ ਦਿਨਾਂ 'ਚ ਤਿੱਖਾ ਸੰਘਰਸ਼ ਵਿੱਢਿਆ ਜਾਵੇਗਾ | ਇਸ ਮੌਕੇ ਜਗਦੀਸ਼ ਸਿੰਘ, ਅਵਤਾਰ ਸਿੰਘ, ਤਲਵਿੰਦਰ ਸਿੰਘ, ਚਰਨਜੀਤ ਕੌਰ, ਹਰਜੀਤ ਕੌਰ, ਸੁਖਵਿੰਦਰ ਕੌਰ, ਅਮਨਦੀਪ ਕੌਰ, ਰਾਜਪਾਲ ਕੌਰ ਆਦਿ ਹਾਜ਼ਰ ਸਨ |
ਪਿਛਲੀ ਖ਼ਬਰ 'ਗੈਂਗਸਟਰਾਂ 'ਤੇ ਵਾਰ' ਮੁਹਿੰਮ ਤਹਿਤ ਜ਼ਿਲੇ੍ਹ 'ਚ ਸਖ਼ਤ ਨੀਤੀ ਅਪਣਾਈ ਜਾਵੇਗੀ-ਐਸ.ਐਸ.ਪੀ. ਅਗਲੀ ਖ਼ਬਰ ਆਪਣੀ ਹੋਣੀ ਉੱਤੇ ਝੂਰ ਰਿਹੈ ਸੰਗਰੂਰ ਲਾਗੇ ਬਣਿਆ ਪੀ.ਜੀ.ਆਈ. ਕੇਂਦਰ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।