ਬਰੇਟਾ, 21 ਜਨਵਰੀ ( ਜੀਵਨ ਸ਼ਰਮਾ)- ਨੇੜਲੇ ਪਿੰਡ ਭਾਵਾ ਦਾ ਨੌਜਵਾਨ ਜੋ ਕਿ ਪਿਛਲੇ ਦਿਨਾਂ ਤੋਂ ਲਾਪਤਾ ਸੀ, ਦੀ ਲਾਸ਼ ਬੋਹਾ ਰਜਬਾਹੇ 'ਚੋਂ ਬਰਾਮਦ ਹੋਈ ਹੈ | ਜਾਣਕਾਰੀ ਅਨੁਸਾਰ ਸੱਤਗੁਰ ਸਿੰਘ (25) ਮਿਸਤਰੀ ਦਾ ਕੰਮ ਕਰਦਾ ਸੀ ਅਤੇ ਲੋਹੜੀ ਵਾਲੇ ਦਿਨ ਤੋਂ ਲਾਪਤਾ ਸੀ | ਘਟਨਾ ਸਥਾਨ 'ਤੇ ਪੁੱਜੇ ਕੁੱਲਰੀਆਂ ਪੁਲਿਸ ਚੌਂਕੀ ਦੇ ਇੰਚਾਰਜ ਗੁਰਮੇਲ ਸਿੰਘ ਨੇ ਦੱਸਿਆ ਕਿ ਲੋਹੜੀ ਵਾਲੇ ਦਿਨ ਤੋਂ ਲਾਪਤਾ ਹੋਏ ਸੱਤਗੁਰ ਸਿੰਘ ਪੁੱਤਰ ਦਰਸ਼ਨ ਸਿੰਘ ਦੀ ਭਾਲ ਕੀਤੀ ਜਾ ਰਹੀ ਸੀ ਅਤੇ ਕਈ ਦਿਨ ਬੀਤ ਜਾਣ ਦੇ ਬਾਵਜੂਦ ਉਸ ਦੀ ਲਾਸ਼ ਨੂੰ ਬੋਹਾ ਰਜਬਾਹੇ 'ਚੋਂ ਬਰਾਮਦ ਕਰ ਲਈ ਗਈ ਹੈ | ਉਨ੍ਹਾਂ ਦੱਸਿਆ ਕਿ ਪਰਿਵਾਰ ਵਲੋਂ ਸੱਤਗੁਰ ਸਿੰਘ ਦਾ ਕਤਲ ਹੋਣ ਦਾ ਸ਼ੱਕ ਜਤਾਇਆ ਜਾ ਰਿਹਾ ਹੈ | ਉਨ੍ਹਾਂ ਦੱਸਿਆ ਕਿ ਮਾਮਲੇ ਦੀ ਤਫ਼ਤੀਸ਼ ਕਰ ਕੇ ਅਗਲੀ ਕਾਰਵਾਈ ਅਮਲ ਵਿਚ ਲਿਆਂਦੀ ਜਾਵੇਗੀ |