ਮਾਨਸਾ, 21 ਜਨਵਰੀ (ਵਿ.ਪ੍ਰਤੀ.)- ਨਵਜੋਤ ਕੌਰ ਡਿਪਟੀ ਕਮਿਸ਼ਨਰ ਨੇ ਜ਼ਿਲੇ੍ਹ 'ਚ ਪਤੰਗ/ਗੁੱਡੀਆਂ ਉਡਾਉਣ ਲਈ ਨਾਈਲੋਨ ਦੀ ਬਣੀ ਚਾਈਨੀਜ਼ ਅਤੇ ਮਾਂਜਾ ਡੋਰ ਵੇਚਣ, ਸਟੋਰ ਕਰਨ ਅਤੇ ਵਰਤੋਂ ਕਰਨ 'ਤੇ ਮੁਕੰਮਲ ਪਾਬੰਦੀ ਦੇ ਹੁਕਮ ਜਾਰੀ ਕੀਤੇ ਹਨ | ਉਨ੍ਹਾਂ ਕਿਹਾ ਕਿ ਚਾਈਨਾ ਡੋਰ ਮਨੁੱਖੀ ਜਾਨ, ਪੰਛੀਆਂ ਤੇ ਪਸ਼ੂਆਂ ਲਈ ਘਾਤਕ ਹੈ | ਉਨ੍ਹਾਂ ਜ਼ਿਲ੍ਹਾ ਵਾਸੀਆਂ ਨੂੰ ਅਪੀਲ ਕੀਤੀ ਕਿ ਉਹ ਪਤੰਗ ਉਡਾਉਣ ਲਈ ਚਾਈਨਾ ਡੋਰ ਦੀ ਵਰਤੋਂ ਨਾ ਕਰਨ | ਡੀ. ਸੀ. ਨੇ ਕਿਹਾ ਕਿ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ਖ਼ਿਲਾਫ਼ ਬਣਦੀ ਕਾਰਵਾਈ ਕੀਤੀ ਜਾਵੇਗੀ |