17-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-01-2026

ਕਿ੍ਸ਼ੀ ਵਿਗਿਆਨ ਕੇਂਦਰ ਵਿਖੇ ਬੱਕਰੀ ਪਾਲਣ ਸਿਖਲਾਈ ਕੋਰਸ ਕਰਵਾਇਆ

ਅਜੀਤ ਡੈਸਕ 22-01-2026
ਮਾਨਸਾ, 21 ਜਨਵਰੀ (ਰਵੀ)- ਸਥਾਨਕ ਕਿ੍ਸ਼ੀ ਵਿਗਿਆਨ ਕੇਂਦਰ ਵਿਖੇ ਲਗਾਏ 7 ਰੋਜ਼ਾ ਬੱਕਰੀ ਪਾਲਣ ਸਬੰਧੀ ਕਿੱਤਾ-ਮੁਖੀ ਸਿਖਲਾਈ ਕੋਰਸ 'ਚ 38 ਕਿਸਾਨਾਂ ਅਤੇ ਪੇਂਡੂ ਨੌਜਵਾਨਾਂ ਨੇ ਭਾਗ ਲਿਆ | ਸਹਿਯੋਗੀ ਨਿਰਦੇਸ਼ਕ ਡਾ. ਅਜੀਤਪਾਲ ਸਿੰਘ ਧਾਲੀਵਾਲ ਨੇ ਸਿੱਖਿਆਰਥੀਆਂ ਨੂੰ ਬੱਕਰੀ ਪਾਲਣ ਦੀ ਮਹੱਤਤਾ ਬਾਰੇ ਜਾਣੂ ਕਰਵਾਇਆ ਅਤੇ ਉਨ੍ਹਾਂ ਨੂੰ ਸਹਾਇਕ ਧੰਦੇ ਵਜੋਂ ਅਪਣਾਉਣ ਲਈ ਉਤਸ਼ਾਹਿਤ ਕੀਤਾ | ਕੋਆਰਡੀਨੇਟਰ ਡਾ. ਅਜੈ ਸਿੰਘ ਵਲੋਂ ਬੱਕਰੀਆਂ ਦੀਆਂ ਮੁੱਖ ਨਸਲਾਂ, ਸੁਚੱਜਾ ਪ੍ਰਜਨਣ ਪ੍ਰਬੰਧ, ਰਿਹਾਇਸ਼ ਦਾ ਪ੍ਰਬੰਧ ਤੇ ਸਾਜੋ-ਸਮਾਨ, ਮੰਡੀਕਰਨ ਆਦਿ ਦੀ ਵਿਸਥਾਰਪੂਰਵਕ ਜਾਣਕਾਰੀ ਸਾਂਝੀ ਕੀਤੀ ਗਈ | ਇਸ ਮੌਕੇ ਡਾ. ਅਕਸ਼ੈ ਗੋਇਲ, ਡਾ. ਪ੍ਰਭਦਿਆਲ ਸਿੰਘ, ਰਜਤ ਕੁਮਾਰ ਆਦਿ ਹਾਜ਼ਰ ਸਨ |
ਪਿਛਲੀ ਖ਼ਬਰ ਬਾਲ ਸੁਰੱਖਿਆ ਵਿਭਾਗ ਵਲੋਂ ਬਾਲ ਵਿਆਹ ਰੋਕਣ ਲਈ ਜਾਗਰੂਕਤਾ ਕੈਂਪ ਲਗਾਇਆ ਅਗਲੀ ਖ਼ਬਰ ਚਾਈਨਾ ਡੋਰ ਦੀ ਵਰਤੋਂ 'ਤੇ ਪਾਬੰਦੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।