17-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-01-2026

ਟਰੱਕ ਯੂਨੀਅਨ ਬੁਢਲਾਡਾ ਵਿਖੇ ਅੱਖਾਂ ਦਾ ਜਾਂਚ ਕੈਂਪ ਲਗਾਇਆ

ਅਜੀਤ ਡੈਸਕ 22-01-2026
ਬੁਢਲਾਡਾ, 21 ਜਨਵਰੀ (ਨਿ.ਪ.ਪ.)- ਸਥਾਨਕ ਟਰੱਕ ਯੂਨੀਅਨ ਵਿਖੇ 37ਵੇਂ ਰਾਸ਼ਟਰੀ ਸੜਕ ਸੁਰੱਖਿਆ ਮਹੀਨੇ ਤਹਿਤ ਡਰਾਈਵਰਾਂ ਦੀਆਂ ਅੱਖਾਂ ਦੀ ਜਾਂਚ ਕਰਨ ਸਬੰਧੀ ਕੈਂਪ ਲਗਾਇਆ ਗਿਆ | ਡਾ. ਅਭਿਸ਼ੇਕ ਕੁਮਾਰ ਵਲੋਂ ਅੱਖਾਂ ਦੀ ਜਾਂਚ ਕੀਤੀ ਗਈ | ਹੌਲਦਾਰ ਸਤਪਾਲ ਸਿੰਘ ਟਰੈਫ਼ਿਕ ਐਜੂਕੇਸ਼ਨ ਸੈੱਲ ਮਾਨਸਾ ਨੇ ਟਰੈਫ਼ਿਕ ਨਿਯਮਾਂ, ਸੜਕ ਸੁਰੱਖਿਆ, ਨਾਬਾਲਗ ਡਰਾਈਵਿੰਗ 'ਤੇ ਪਾਬੰਦੀ, ਟਰੈਫ਼ਿਕ ਚਿੰਨ੍ਹਾਂ ਬਾਰੇ ਵਿਸਥਾਰਪੂਰਵਕ ਜਾਣਕਾਰੀ ਦਿੱਤੀ | ਉਨ੍ਹਾਂ ਕਿਹਾ ਕਿ ਡਰਾਈਵਿੰਗ ਕਰਦੇ ਸਮੇਂ ਸੀਟ ਬੈਲਟ ਦੀ ਵਰਤੋਂ, ਸੁਰੱਖਿਅਤ ਰਫ਼ਤਾਰ ਅਤੇ ਟਰੈਫ਼ਿਕ ਨਿਯਮਾਂ ਦੀ ਪਾਲਣਾ ਕੀਤੀ ਜਾਵੇ ਤਾਂ ਕਿ ਸੜਕ ਹਾਦਸਿਆਂ ਨੂੰ ਰੋਕਿਆ ਜਾ ਸਕੇ |
ਪਿਛਲੀ ਖ਼ਬਰ ਕਿਸਾਨ ਆਗੂ ਮੁਖ਼ਤਿਆਰ ਸਿੰਘ ਦਾ ਕੈਂਸਰ ਕਾਰਨ ਦਿਹਾਂਤ ਅਗਲੀ ਖ਼ਬਰ ਬਾਲ ਸੁਰੱਖਿਆ ਵਿਭਾਗ ਵਲੋਂ ਬਾਲ ਵਿਆਹ ਰੋਕਣ ਲਈ ਜਾਗਰੂਕਤਾ ਕੈਂਪ ਲਗਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।