17-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-01-2026

ਬਠਿੰਡਾ ਦੇ ਖ਼ਾਲਸਾ ਸਕੂਲ 'ਚ ਹੋਈ ਗਰੁੱਪ-ਬੀ ਲਈ ਭਰਤੀ ਪ੍ਰੀਖਿਆ ਦੀ ਜਾਂਚ ਵਿਜੀਲੈਂਸ ਹਵਾਲੇ

ਅਜੀਤ ਡੈਸਕ 22-01-2026
ਬਠਿੰਡਾ, 21 ਜਨਵਰੀ (ਪੱਤਰ ਪ੍ਰੇਰਕ)-ਬਠਿੰਡਾ ਸ਼ਹਿਰ 'ਚ ਵੱਖ-ਵੱਖ ਸਰਕਾਰੀ ਵਿਭਾਗਾਂ ਦੀ ਭਰਤੀ ਪ੍ਰੀਖਿਆ ਦਾ ਪੇਪਰ ਲੀਕ ਹੋਣ ਦੇ ਸ਼ੱਕ ਤਹਿਤ ਹੁਣ ਵਿਜੀਲੈਂਸ ਵਲੋਂ ਮਾਮਲੇ ਦੀ ਜਾਂਚ ਕੀਤੀ ਜਾਵੇਗੀ | ਪ੍ਰੀਖਿਆਰਥੀਆਂ ਵਲੋਂ 21 ਦਸੰਬਰ ਨੂੰ ਖ਼ਾਲਸਾ ਸੀਨੀਅਰ ਸੈਕੰਡਰੀ ਸਕੂਲ 'ਚ ਵੱਖ-ਵੱਖ ਸਰਕਾਰੀ ਵਿਭਾਗਾਂ ਦੀਆਂ ਅਸਾਮੀਆਂ ਲਈ ਹੋਈ ਪ੍ਰੀਖਿਆ 'ਚ ਜਿੱਥੇ ਗੜਬੜੀ ਦੇ ਦੋਸ਼ ਲਗਾਏ ਗਏ ਸਨ, ਉੱਥੇ ਹੀ ਇਸ ਮਾਮਲੇ ਦੀਆਂ ਸ਼ਿਕਾਇਤਾਂ ਪੰਜਾਬ ਸਰਕਾਰ ਨੂੰ ਕੀਤੀਆਂ ਗਈਆਂ ਸਨ | ਜਿਸ ਮਗਰੋਂ ਅਧੀਨ ਸੇਵਾਵਾਂ ਚੋਣ ਬੋਰਡ ਨੇ ਭਰਤੀ ਪ੍ਰੀਖਿਆ ਦੀ ਜਾਂਚ ਵਿਜੀਲੈਂਸ ਨੂੰ ਸੌਂਪ ਦਿੱਤੀ ਗਈ ਹੈ | ਦੱਸਣਾ ਬਣਦਾ ਹੈ, ਕਿ 21 ਦਸੰਬਰ 2025 ਨੂੰ ਗਰੁੱਪ ਬੀ ਦੀਆਂ ਅਸਾਮੀਆਂ ਲਈ ਗੁਰੂ ਨਾਨਕ ਦੇਵ ਵਰਸਿਟੀ ਵਲੋਂ ਪੰਜਾਬ ਭਰ 'ਚ ਪ੍ਰੀਖਿਆ ਲਈ ਗਈ ਸੀ | ਜਿਸ 'ਚ ਇਕ ਲੱਖ ਤੋਂ ਜ਼ਿਆਦਾ ਪ੍ਰੀਖਿਆਰਥੀਆਂ ਨੇ ਭਾਗ ਲਿਆ ਸੀ | ਭਰਤੀ ਪ੍ਰੀਖਿਆ ਦਾ ਨਤੀਜਾ 9 ਜਨਵਰੀ ਨੂੰ ਐਲਾਨ ਹੋਣ ਮਗਰੋਂ ਬਠਿੰਡਾ 'ਚ ਮੈਰਿਟ ਸੂਚੀ 'ਚ ਆਏ ਪ੍ਰੀਖਿਆਰਥੀਆਂ 'ਤੇ ਸ਼ੱਕ ਦੀ ਉਂਗਲ ਉੱਠਣ ਲੱਗੀ ਸੀ | ਇਸ ਮਾਮਲੇ ਸੰਬੰਧੀ ਪ੍ਰੀਖਿਆਰਥੀਆਂ ਨੇ ਪੰਜਾਬ ਸਰਕਾਰ ਅਤੇ ਅਧੀਨ ਸੇਵਾਵਾਂ ਚੋਣ ਬੋਰਡ ਕੋਲ ਸ਼ਿਕਾਇਤਾਂ ਕੀਤੀਆਂ ਗਈਆਂ ਸਨ | ਇਸ ਮਾਮਲੇ ਸੰਬੰਧੀ ਪ੍ਰੀਖਿਆਰਥੀਆਂ ਨੇ ਪੰਜਾਬ ਸਰਕਾਰ ਅਤੇ ਮੰਤਰੀਆਂ ਨੂੰ ਸ਼ਿਕਾਇਤ ਪੱਤਰ ਦਿੱਤੇ ਗਏ ਸਨ | ਜਿਸ ਮਗਰੋਂ ਪੰਜਾਬ ਸਰਕਾਰ ਅਤੇ ਅਧੀਨ ਸੇਵਾਵਾਂ ਚੋਣ ਬੋਰਡ ਨੇ ਭਰਤੀ ਪ੍ਰੀਖਿਆ ਦੀ ਜਾਂਚ ਵਿਜੀਲੈਂਸ ਨੂੰ ਸੌਂਪੀ ਗਈ ਹੈ | ਹੁਣ ਇਸ ਮਾਮਲੇ ਦਾ ਖ਼ੁਲਾਸਾ ਵਿਜੀਲੈਂਸ ਦੀ ਰਿਪੋਰਟ ਆਉਣ ਤੋਂ ਬਾਦ ਹੋਵੇਗਾ |
ਪਿਛਲੀ ਖ਼ਬਰ ਸਾਹਿਬਜ਼ਾਦਾ ਜੁਝਾਰ ਸਿੰਘ ਸਕੂਲ ਵਿਖੇ ਪਲੇਅ ਪ੍ਰੋਜੈਕਟ ਸ਼ੁਰੂ ਅਗਲੀ ਖ਼ਬਰ ਭਾਕਿਯੂ (ਮਾਲਵਾ) ਵਲੋਂ ਖੇਤੀਬਾੜੀ ਵਿਕਾਸ ਬੈਂਕ ਅੱਗੇ ਲੜੀਵਾਰ ਧਰਨਾ ਸ਼ੁਰੂ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।