ਪਿਸਤੌਲ ਅਤੇ ਜਿੰਦਾ ਕਾਰਤੂਸਾਂ ਸਮੇਤ ਇਕ ਵਿਅਕਤੀ ਗਿ੍ਫ਼ਤਾਰ
ਅਜੀਤ ਡੈਸਕ
30-01-2026
ਇਸ ਸਬੰਧੀ ਐਸ.ਪੀ. (ਸਿਟੀ) ਨਰਿੰਦਰ ਸਿੰਘ ਨੇ ਦੱਸਿਆ ਕਿ ਜਦੋਂ ਥਾਣਾ ਕੋਤਵਾਲੀ ਅਧੀਨ ਪੈਂਦੀ ਬੱਸ ਅੱਡਾ ਪੁਲਿਸ ਚੌਕੀ ਦੇ ਸਹਾਇਕ ਥਾਣੇਦਾਰ ਤਰਸੇਮ ਲਾਲ ਦੀ ਅਗਵਾਈ ਵਾਲੀ ਪੁਲਿਸ ਪਾਰਟੀ ਵਲੋਂ ਸਥਾਨਕ ਰਜਿੰਦਰਾ ਕਾਲਜ ਦੇ ਨੇੜਲੀ ਗਲੀ ਵਿਚ ਗਸ਼ਤ ਕੀਤੀ ਜਾ ਰਹੀ ਸੀ ਤਾਂ ਇਕ ਵਿਅਕਤੀ ਨੂੰ ਸ਼ੱਕ ਦੇ ਆਧਾਰ 'ਤੇ ਰੋਕ ਕੇ ਜਦੋਂ ਉਸ ਦੀ ਤਲਾਸ਼ੀ ਲਈ ਗਈ ਤਾਂ ਉਸ ਕੋਲੋਂ 32 ਬੋਰ ਦਾ ਇਕ ਦੇਸੀ ਪਿਸਤੌਲ (ਕੱਟਾ) ਅਤੇ 2 ਜਿੰਦਾ ਕਾਰਤੂਸ ਬਰਾਮਦ ਕੀਤੇ ਗਏ, ਜਿਸ ਦੇ ਆਧਾਰ 'ਤੇ ਕਥਿਤ ਦੋਸ਼ੀ ਨੂੰ ਤੁਰੰਤ ਗਿ੍ਫ਼ਤਾਰ ਕਰ ਲਿਆ | ਉਨ੍ਹਾਂ ਦੱਸਿਆ ਕਿ ਕਥਿਤ ਦੋਸ਼ੀ ਦੀ ਪਹਿਚਾਣ ਬੱਬੂ ਸਿੰਘ ਵਾਸੀ ਪਿੰਡ ਮਹਿਣਾ (ਮੁਕਤਸਰ) ਵਜੋਂ ਹੋਈ ਹੈ, ਜਿਸ ਦੇ ਖਿਲਾਫ ਥਾਣਾ ਕੋਤਵਾਲੀ ਵਿਚ ਅਸਲਾ ਐਕਟ ਤਹਿਤ ਮੁਕੱਦਮਾ ਦਰਜ ਕੀਤਾ ਗਿਆ | ਉਨ੍ਹਾਂ ਕਿਹਾ ਕਿ ਹੋਰ ਪੁੱਛ-ਗਿੱਛ ਲਈ ਕਥਿਤ ਦੋਸ਼ੀ ਦਾ ਅਦਾਲਤ ਤੋਂ ਪੁਲਿਸ ਰਿਮਾਂਡ ਹਾਸਲ ਕੀਤਾ ਜਾ ਰਿਹਾ ਹੈ ਤਾਂ ਉਸ ਤੋਂ ਪਤਾ ਲਗਾਇਆ ਜਾ ਸਕੇ ਕਿ ਉਹ ਇਹ ਅਸਲਾ ਕਿੱਥੋਂ ਅਤੇ ਕਿਸ ਮਕਸਦ ਲਈ ਲੈ ਕੇ ਆਇਆ ਸੀ |