13-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-01-2026

ਨਾਬਾਲਗ ਲੜਕੀ ਵਲੋਂ ਆਪਣੇ ਘਰ 'ਚ ਫ਼ਾਹਾ ਲਗਾ ਕੇ ਖੁਦਕੁਸ਼ੀ

ਅਜੀਤ ਡੈਸਕ 30-01-2026
ਸੰਗਤ ਮੰਡੀ, 29 ਜਨਵਰੀ (ਸੁਖਤੇਜ ਧਾਲੀਵਾਲ)-ਥਾਣਾ ਸੰਗਤ ਦੇ ਪਿੰਡ ਕੋਟਗੁਰੂ ਵਿਖੇ ਇਕ ਨਬਾਲਿਗ ਲੜਕੀ ਵਲੋਂ ਆਪਣੇ ਹੀ ਘਰ 'ਚ ਫ਼ਾਹਾ ਲਗਾ ਕੇ ਖੁਦਕੁਸ਼ੀ ਕਰ ਲਈ ਹੈ | ਘਟਨਾ ਦੀ ਸੂਚਨਾ ਮਿਲਦੇ ਹੀ ਪੁਲਿਸ ਪਾਰਟੀ ਸਮੇਤ ਮੌਕੇ 'ਤੇ ਪੁੱਜੇ ਥਾਣਾ ਸੰਗਤ ਦੇ ਸਹਾਇਕ ਥਾਣੇਦਾਰ ਕਸ਼ਮੀਰ ਸਿੰਘ ਵਲੋਂ ਮਿ੍ਤਕ ਦੀ ਲਾਸ਼ ਨੂੰ ਆਪਣੇ ਕਬਜ਼ੇ ਵਿੱਚ ਲੈ ਕੇ ਅਗਲੇਰੀ ਕਾਰਵਾਈ ਲਈ ਸਿਵਲ ਹਸਪਤਾਲ ਬਠਿੰਡਾ ਦੀ ਮੋਰਚਰੀ ਵਿਖੇ ਰਖਵਾ ਦਿੱਤਾ ਗਿਆ ਹੈ | ਉਨ੍ਹਾਂ ਕਿਹਾ ਕਿ ਮਿ੍ਤਕ ਕਰਨਪ੍ਰੀਤ ਕੌਰ (15) ਪੁੱਤਰੀ ਜਸਵਿੰਦਰ ਸਿੰਘ ਥਾਣਾ ਸੰਗਤ ਦੇ ਪਿੰਡ ਕੋਟਗੁਰੂ ਦੀ ਰਹਿਣ ਵਾਲੀ ਸੀ, ਜਿਸ ਨੇ ਆਪਣੇ ਘਰ ਅੰਦਰ ਫ਼ਾਹਾ ਲਗਾ ਕੇ ਆਪਣੀ ਜੀਵਨ ਲੀਲ੍ਹਾ ਸਮਾਪਤ ਕਰ ਲਈ | ਮੌਕੇ 'ਤੇ ਮੌਜੂਦ ਮਿ੍ਤਕ ਲੜਕੀ ਦੇ ਤਾਇਆ ਜਸਵੰਤ ਸਿੰਘ ਵਲੋਂ ਪੁਲਿਸ ਕੋਲ ਦਰਜ ਕਰਵਾਏ ਗਏ ਬਿਆਨਾਂ ਵਿਚ ਦੱਸਿਆ ਕਿ ਉਨ੍ਹਾਂ ਦੀ ਭਤੀਜੀ ਕਰਨਪ੍ਰੀਤ ਕੌਰ ਪਿਛਲੇ ਕੁਝ ਸਮੇਂ ਤੋਂ ਮਾਨਸਿਕ ਤੌਰ 'ਤੇ ਪ੍ਰੇਸ਼ਾਨ ਰਹਿੰਦੀ ਸੀ, ਜਿਸ ਨੇ ਆਪਣੇ ਘਰ ਦੇ ਕਮਰੇ ਦੀ ਛੱਤ ਵਿਚ ਪਾਏ ਸਰੀਏ ਨਾਲ ਗਲ 'ਚ ਚੁੰਨੀ ਪਾਕੇ ਫਾਹਾ ਲਗਾ ਲਿਆ ਜਿਸ ਦੀ ਮੌਕੇ 'ਤੇ ਹੀ ਮੌਤ ਹੋ ਗਈ | ਪੁਲਿਸ ਵਲੋਂ ਜਸਵੰਤ ਸਿੰਘ ਦੇ ਬਿਆਨਾਂ ਦੇ ਆਧਾਰ 'ਤੇ 174 ਦੀ ਕਾਰਵਾਈ ਕਰਨ ਤੋਂ ਬਾਅਦ ਲਾਸ਼ ਵਾਰਿਸਾਂ ਦੇ ਹਵਾਲੇ ਕਰ ਦਿੱਤੀ ਗਈ ਹੈ |
ਪਿਛਲੀ ਖ਼ਬਰ ਮਾਨਸਾ ਸ਼ਹਿਰ ਦੀਆਂ ਸਮੱਸਿਆਵਾਂ ਸੰਬੰਧੀ ਵਾਇਸ ਆਫ਼ ਮਾਨਸਾ ਦਾ ਵਫ਼ਦ ਡੀ.ਸੀ. ਨੂੰ ਮਿਲਿਆ ਅਗਲੀ ਖ਼ਬਰ 'ਵਾਰਿਸ ਪੰਜਾਬ ਦੇ' ਵਲੋਂ ਮੌੜ ਮੰਡੀ ਹਲਕੇ ਵਿਚ ਇਕਾਈਆਂ ਸਥਾਪਿਤ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।