13-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-01-2026

ਮਾਨਸਾ ਸ਼ਹਿਰ ਦੀਆਂ ਸਮੱਸਿਆਵਾਂ ਸੰਬੰਧੀ ਵਾਇਸ ਆਫ਼ ਮਾਨਸਾ ਦਾ ਵਫ਼ਦ ਡੀ.ਸੀ. ਨੂੰ ਮਿਲਿਆ

ਅਜੀਤ ਡੈਸਕ 30-01-2026

ਮਾਨਸਾ, 29 ਜਨਵਰੀ (ਰਾਵਿੰਦਰ ਸਿੰਘ ਰਵੀ)- ਸਥਾਨਕ ਸ਼ਹਿਰ ਦੀਆਂ ਸਮੱਸਿਆਵਾਂ ਸਬੰਧੀ ਵਾਇਸ ਆਫ਼ ਮਾਨਸਾ ਦਾ ਵਫ਼ਦ ਨਵਜੋਤ ਕੌਰ ਡਿਪਟੀ ਕਮਿਸ਼ਨਰ ਨੂੰ ਮਿਲਿਆ | ਸੰਸਥਾ ਦੇ ਪ੍ਰਧਾਨ ਡਾ. ਜਨਕ ਰਾਜ ਸਿੰਗਲਾ, ਪ੍ਰੋਜੈਕਟ ਚੇਅਰਮੈਨ ਲਖਵਿੰਦਰ ਸਿੰਘ ਮੂਸਾ ਤੇ ਹਰਿੰਦਰ ਸਿੰਘ ਮਾਨਸ਼ਾਹੀਆ ਨੇ ਕਿਹਾ ਕਿ ਬੇਸਹਾਰਾ ਪਸ਼ੂ ਸੜਕਾਂ 'ਤੇ ਸ਼ਰੇਆਮ 'ਤੇ ਘੁੰਮਣ ਕਰ ਕੇ ਨਿੱਤ-ਦਿਨ ਹਾਦਸੇ ਵਾਪਰ ਰਹੇ ਹਨ ਅਤੇ ਕਈ ਨੌਜਵਾਨ ਮੌਤ ਦੇ ਮੂੰਹ ਵੀ ਜਾ ਪਏ ਹਨ | ਉਨ੍ਹਾਂ ਦੱਸਿਆ ਕਿ ਹਰ ਰੋਜ਼ ਵੱਡੀ ਗਿਣਤੀ 'ਚ ਲੋਕ ਪਿੰਡਾਂ ਤੋਂ ਕੰਮਕਾਰਾਂ ਲਈ ਮਾਨਸਾ ਸ਼ਹਿਰ ਆਉਂਦੇ ਹਨ ਪਰ ਜਨਤਕ ਪਖਾਨਿਆਂ ਦੀ ਘਾਟ ਕਾਰਨ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ ਅਤੇ ਖ਼ਾਸਕਰ ਬਜ਼ੁਰਗਾਂ ਨੂੰ ਵੱਡੀ ਦਿੱਕਤ ਆਉਂਦੀ ਹੈ | ਆਗੂਆਂ ਨੇ ਮੰਗ ਪੱਤਰ ਦਿੰਦਿਆਂ ਸੜਕਾਂ 'ਤੇ ਬਣੇ ਸਪੀਡ ਬਰੇਕਰਾਂ ਨੂੰ ਵੀ ਹਟਾਉਣ ਦੀ ਮੰਗ ਕੀਤੀ | ਡਿਪਟੀ ਕਮਿਸ਼ਨਰ ਨੇ ਭਰੋਸਾ ਦਿੱਤਾ ਕਿ ਸ਼ਹਿਰ ਦੇ ਆਲੇ ਦੁਆਲੇ ਦੀਆਂ ਗਊਸ਼ਾਲਾਵਾਂ ਲਈ ਗਊ ਸੈੱਸ ਦੀ ਢੁਕਵੀਂ ਵੰਡ ਯਕੀਨੀ ਬਣਾਈ ਜਾਵੇਗੀ ਤਾਂ ਜੋ ਹਰੇਕ ਗਊਸ਼ਾਲਾ ਨੂੰ ਲਾਭ ਮਿਲ ਸਕੇ ਅਤੇ ਉਹ ਚੰਗੀ ਤਰ੍ਹਾਂ ਅਵਾਰਾ ਪਸ਼ੂਆਂ ਨੂੰ ਸੰਭਾਲ ਸਕਣ | ਉਨ੍ਹਾਂ ਆਵਾਰਾ ਪਸ਼ੂਆਂ ਦੀ ਸਮੱਸਿਆ ਦੇ ਹੱਲ ਲਈ ਸਬੰਧਿਤ ਵਿਭਾਗਾਂ ਦੀ ਸਾਂਝੀ ਮੀਟਿੰਗ ਬੁਲਾ ਕੇ ਜਲਦ ਕਾਰਵਾਈ ਕਰਨ ਲਈ ਵੀ ਕਿਹਾ | ਇਸ ਮੌਕੇ ਬਿੱਕਰ ਸਿੰਘ ਮੰਘਾਣੀਆਂ, ਸੇਠੀ ਸਿੰਘ ਸਰਾਂ, ਬਾਦਸ਼ਾਹ ਸਿੰਘ, ਵਿਸ਼ਵਜੀਤ ਸਿੰਘ ਬਰਾੜ, ਨਰੇਸ਼ ਬਿਰਲਾ, ਨਰਿੰਦਰ ਸਿੰਘ, ਤਰਸੇਮ ਜੋਗਾ, ਜਗਸੀਰ ਸਿੰਘ ਢਿੱਲੋਂ, ਵਿਨੋਦ ਕੁਮਾਰ ਆਦਿ ਹਾਜ਼ਰ ਸਨ |

ਪਿਛਲੀ ਖ਼ਬਰ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ ਕਾਰਡ ਬਣਾਉਣ ਲਈ ਲੋਕਾਂ 'ਚ ਭਾਰੀ ਉਤਸ਼ਾਹ- ਭੱਲਾ <br/> ਅਗਲੀ ਖ਼ਬਰ ਨਾਬਾਲਗ ਲੜਕੀ ਵਲੋਂ ਆਪਣੇ ਘਰ 'ਚ ਫ਼ਾਹਾ ਲਗਾ ਕੇ ਖੁਦਕੁਸ਼ੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।