ਚਾਉਕੇ, 29 ਜਨਵਰੀ (ਮਨਜੀਤ ਸਿੰਘ ਘੜੈਲੀ)-ਸ੍ਰੀ ਗੁਰੂ ਤੇਗ ਬਹਾਦਰ ਗਰੁੱਪ ਆਫ਼ ਇੰਸਟੀਚਿਊਟਸ ਬੱਲ੍ਹੋ ਵਿਖੇ ਗਣਤੰਤਰ ਦਿਹਾੜਾ ਅਤੇ ਬਸੰਤ ਪੰਚਮੀ ਦਾ ਤਿਉਹਾਰ ਪੂਰੇ ਉਤਸ਼ਾਹ ਨਾਲ ਮਨਾਇਆ ਗਿਆ | ਸਮਾਗਮ ਦੌਰਾਨ ਮੁੱਖ ਮਹਿਮਾਨ ਵਜੋਂ ਗ੍ਰਾਮ ਪੰਚਾਇਤ ਬੱਲ੍ਹੋ ਅਤੇ ਸਰਕਾਰੀ ਸਮਾਰਟ ਹਾਈ ਸਕੂਲ ਬੱਲੋ ਦੇ ਸਟਾਫ਼ ਨੇ ਜੋਤੀ ਗਰਗ ਦੀ ਅਗਵਾਈ 'ਚ ਸ਼ਿਰਕਤ ਕੀਤੀ | ਸੰਸਥਾ ਦੇ ਮੈਨੇਜਿੰਗ ਡਾਇਰੈਕਟਰ ਇੰਜ.ਯੁਵਰਾਜ ਗਰਗ ਨੇ ਝੰਡਾ ਲਹਿਰਾਉਣ ਦੀ ਰਸਮ ਨਿਭਾਉਣ ਤੋਂ ਬਾਅਦ ਆਏ ਹੋਏ ਮਹਿਮਾਨਾਂ ਨੂੰ ਜੀ ਆਇਆਂ ਕਿਹਾ | ਬਸੰਤ ਪੰਚਮੀ ਦੇ ਸਮਾਗਮ ਦੀ ਸ਼ੁਰੂਆਤ ਸਰਸਵਤੀ ਦੇਵੀ ਦੀ ਪੂਜਾ ਕਰਕੇ ਕੀਤੀ | ਪਿ੍ੰਸੀਪਲ ਡਾ. ਬਲਜੀਤ ਕੌਰ ਸਿੱਧੂ ਨੇ ਬਸੰਤ ਪੰਚਮੀ ਦੇ ਤਿਉਹਾਰ ਦੀ ਮਹੱਤਤਾ ਬਾਰੇ ਚਾਨਣਾ ਪਾਇਆ | ਬਸੰਤ ਰੁੱਤ ਦਾ ਤਿਉਹਾਰ ਕੇਵਲ ਮੌਸਮ ਦੀ ਤਬਦੀਲੀ ਦੇ ਕਾਰਨ ਹੀ ਨਹੀਂ ਮਨਾਇਆ ਜਾਂਦਾ ਸਗੋਂ ਇਸ ਤਿਉਹਾਰ ਦੀ ਵਿਸ਼ੇਸ਼ ਮਹੱਤਤਾ ਹੈ | ਵਿਦਿਆਰਥੀਆਂ ਅਤੇ ਅਧਿਆਪਕਾਂ ਨੇ ਪੀਲੇ ਰੰਗ ਦੇ ਕੱਪੜੇ ਦੇ ਪਹਿਨ ਪੂਰੇ ਮਾਹੌਲ ਨੂੰ ਬਸੰਤੀ ਰੰਗ 'ਚ ਬਦਲ ਦਿੱਤਾ | ਪ੍ਰੋਗਰਾਮ ਦੌਰਾਨ ਵਿਦਿਆਰਥੀਆਂ ਨੇ ਗੀਤ ਸੰਗੀਤ, ਲੈਕਚਰ, ਗਿੱਧਾ ਭੰਗੜਾ ਆਦਿ ਵੱਖ ਵੱਖ ਪੇਸ਼ਕਾਰੀਆਂ ਨਾਲ ਖੁਸ਼ਨਮਾ ਵਾਤਾਵਰਣ ਸਿਰਜ ਦਿੱਤਾ | ਇਸ ਮੌਕੇ ਪਤੰਗਬਾਜ਼ੀ ਦੇ ਮੁਕਾਬਲੇ ਕਰਵਾਏ ਗਏ | ਪ੍ਰੋ. ਰਣਬੀਰ ਸਿੰਘ ਮਾਨ ਨੇ ਇਸ ਮੌਕੇ ਬੱਚਿਆਂ ਨੂੰ ਚਾਈਨਾ ਡੋਰ ਦੇ ਨੁਕਸਾਨਾਂ ਬਾਰੇ ਦੱਸਿਆ | ਇਸ ਪ੍ਰੋਗਰਾਮ 'ਚ ਗ੍ਰਾਮ ਪੰਚਾਇਤ ਸਰਪੰਚ ਵਲੋਂ ਉਨ੍ਹਾਂ ਦੇ ਪਤੀ ਕੇਵਲ ਸਿੰਘ, ਮੈਂਬਰ ਪੰਚਾਇਤ ਹਾਕਮ ਸਿੰਘ, ਕਰਮਜੀਤ ਸਿੰਘ, ਹਰਬੰਸ ਸਿੰਘ, ਮਾਸਟਰ ਹਰਪ੍ਰੀਤ ਸਿੰਘ ਜਟਾਣਾ ਆਦਿ ਵਿਸ਼ੇਸ ਤੌਰ 'ਤੇ ਹਾਜ਼ਰ ਰਹੇ | ਇਸ ਮੌਕੇ ਸੰਸਥਾ ਦੇ ਚੇਅਰਮੈਨ ਡਾ. ਮੁਕੇਸ਼ ਸਿੰਗਲਾ, ਵਾਇਸ ਚੇਅਰਮੈਨ ਮਾਸਟਰ ਨਿਰੰਜਣ ਲਾਲ, ਜਨਰਲ ਸਕੱਤਰ ਇੰਜ. ਹਿਤੇਸ਼ ਸਿੰਗਲਾ, ਖਜ਼ਾਨਚੀ ਕੌਸ਼ਲਿਆ ਦੇਵੀ ਨੇ ਵੀ ਸਮੂਹ ਵਿਦਿਆਰਥੀਆਂ ਤੇ ਸਟਾਫ਼ ਨੂੰ ਮੁਬਾਰਕਬਾਦ ਦਿੱਤੀ | ਇਸ ਸਮੇਂ ਸਮੁੱਚਾ ਸਟਾਫ਼ ਵੀ ਹਾਜ਼ਰ ਸੀ |