ਲਹਿਰਾ ਮੁਹੱਬਤ, 29 ਜਨਵਰੀ (ਸੁਖਪਾਲ ਸਿੰਘ ਸੁੱਖੀ)-ਸਰਾਫ਼ ਐਜੂਬੀਕਨ ਗਲੋਬਲ ਡਿਸਕਵਰੀ ਸਕੂਲ ਲਹਿਰਾ ਧੂਰਕੋਟ ਦੇ ਵਿਦਿਆਰਥੀਆਂ ਨੇ ਆਪਣੀਆਂ ਸ਼ਾਨਦਾਰ ਉਪਲਬਧੀਆਂ ਨਾਲ ਸਕੂਲ, ਮਾਪਿਆਂ ਅਤੇ ਪੂਰੇ ਖੇਤਰ ਦਾ ਨਾਮ ਰੌਸ਼ਨ ਕੀਤਾ ਹੈ | ਅੱਠਵੀਂ ਦੇ ਵਿਦਿਆਰਥੀ ਹਰਦੀਪ ਸਿੰਘ ਅਤੇ ਗੁਰਨੂਰਜੋਤ ਕੌਰ ਨੇ ਇੰਗਲਿਸ਼ ਓਲੰਪੀਅਡ ਪ੍ਰੀਖਿਆ 2025 ਵਿੱਚ ਕੇਵਲ ਸਕੂਲ ਰੈਂਕ-1 ਹੀ ਨਹੀਂ, ਬਲਕਿ ਰੀਜਨਲ ਰੈਂਕ-1, ਜ਼ੋਨਲ ਰੈਂਕ-1 ਅਤੇ ਇੰਟਰਨੈਸ਼ਨਲ ਰੈਂਕ-1 ਪ੍ਰਾਪਤ ਕਰਕੇ ਗੌਰਵਮਈ ਸਫਲਤਾ ਹਾਸਲ ਕੀਤੀ | ਇਸ ਤੋਂ ਇਲਾਵਾ ਸੱਤਵੀਂ ਕਲਾਸ ਦੇ ਵਿਦਿਆਰਥੀ ਜਸਕੀਰਤ ਸਿੰਘ ਸਿੱਧੂ ਨੇ ਏਅਰ ਪਿਸਟਲ ਨਾਲ ਕੇਵਲ ਪੰਜ ਮਿੰਟਾਂ ਵਿੱਚ ਸਭ ਤੋਂ ਵੱਧ ਗੋਲੀਆਂ ਚਲਾ ਕੇ ਏਸ਼ੀਆ ਬੁੱਕ ਆਫ਼ ਰਿਕਾਰਡਜ਼ ਵਿੱਚ ਆਪਣਾ ਨਾਮ ਦਰਜ ਕਰਵਾਇਆ ਅਤੇ ਨਾਲ ਹੀਫਾ ਸਟੈਸਟ ਸ਼ੂਟਰ ਦਾ ਵਰਲਡ ਰਿਕਾਰਡਵੀ ਸਥਾਪਿਤ ਕੀਤਾ | ਇਨ੍ਹਾਂ ਸਾਰੀਆਂ ਗੌਰਵਮਈ ਉਪਲਬਧੀਆਂ ਲਈ ਗਣਤੰਤਰ ਦਿਵਸ ਸਮਾਰੋਹ ਦੇ ਮੌਕੇ ਵਿਦਿਆਰਥੀਆਂ ਨੂੰ ਐਸ.ਡੀ.ਐਮ ਸੁਨੀਲ ਫੋਗਾਟ ਵਲੋਂ ਪ੍ਰਮਾਣ-ਪੱਤਰ ਦੇ ਕੇ ਸਨਮਾਨਿਤ ਕੀਤਾ | ਇਸ ਅਵਸਰ ਮੌਕੇ ਸਕੂਲ ਦੇ ਚੇਅਰਮੈਨ ਕਮਲੇਸ਼ ਸਰਾਫ਼ ਨੇ ਵਿਦਿਆਰਥੀਆਂ ਨੂੰ ਵਧਾਈ ਦਿੰਦਿਆਂ ਕਿਹਾ ਗਲੋਬਲ ਡਿਸਕਵਰੀ ਸਕੂਲ ਦਾ ਮਕਸਦ ਸਿਰਫ਼ ਸਿੱਖਿਆ ਦੇਣਾ ਹੀ ਨਹੀਂ, ਸਗੋਂ ਵਿਦਿਆਰਥੀਆਂ ਦੇ ਸਰਵਉਤਮ ਵਿਕਾਸ ਨੂੰ ਉਤਸ਼ਾਹਿਤ ਕਰਨਾ ਹੈ | ਇਹ ਉਪਲਬਧੀਆਂ ਵਿਦਿਆਰਥੀਆਂ ਦੀ ਕਠੋਰ ਮਿਹਨਤ, ਅਧਿਆਪਕਾਂ ਦੇ ਮਾਰਗਦਰਸ਼ਨ ਅਤੇ ਮਾਪਿਆਂ ਦੇ ਸਹਿਯੋਗ ਦਾ ਨਤੀਜਾ ਹਨ |