12-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-01-2026

ਬੁਢਲਾਡਾ ਵਿਖੇ ਪੁੱਜੀ ਦਾਖਲਾ ਮੁਹਿੰਮ ਵੈਨ ਅਗਲੇ ਪੜਾਅ ਲਈ ਰਵਾਨਾ

ਅਜੀਤ ਡੈਸਕ 30-01-2026
ਬੁਢਲਾਡਾ, 29 ਜਨਵਰੀ (ਸਵਰਨ ਸਿੰਘ ਰਾਹੀ)- ਸਕੂਲ ਸਿੱਖਿਆ ਵਿਭਾਗ ਪੰਜਾਬ ਦੇ ਦਿਸ਼ਾ ਨਿਰਦੇਸ਼ਾਂ ਹੇਠ ਸਰਕਾਰੀ ਸਕੂਲਾਂ 'ਚ ਵਿਦਿਆਰਥੀਆਂ ਦੇ ਦਾਖ਼ਲੇ ਵਧਾਉਣ ਲਈ ਜਾਗਰੂਕਤਾ ਵੈਨ ਸਥਾਨਕ ਸਰਕਾਰੀ ਸਕੂਲ (ਲੜਕੀਆਂ) ਵਿਖੇ ਪਹੁੰਚੀ, ਜਿੱਥੋਂ ਉਪ ਜ਼ਿਲ੍ਹਾ ਸਿੱਖਿਆ ਅਫ਼ਸਰ (ਸੈਕੰਡਰੀ) ਸਿੱਖਿਆ ਡਾ. ਪਰਮਜੀਤ ਸਿੰਘ ਭੋਗਲ ਨੇ ਵੈਨ ਨੂੰ ਅਗਲੇ ਪੜਾਅ ਲਈ ਰਵਾਨਾ ਕੀਤਾ | ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵਲੋਂ ਹਰ ਬੱਚੇ ਨੂੰ ਗੁਣਵੱਤਾ ਭਰੀ ਸਿੱਖਿਆ ਮੁਹੱਈਆ ਕਰਵਾਉਣ ਲਈ ਲਗਾਤਾਰ ਉਪਰਾਲੇ ਕੀਤੇ ਜਾ ਰਹੇ ਹਨ | ਉਨ੍ਹਾਂ ਕਿਹਾ ਕਿ ਸਰਕਾਰੀ ਸਕੂਲਾਂ 'ਚ ਸਿਰਫ਼ ਗੁਣਵੱਤਾ ਭਰੀ ਸਿੱਖਿਆ ਹੀ ਨਹੀਂ, ਸਗੋਂ ਬੱਚਿਆਂ ਦੇ ਸਰਵਪੱਖੀ ਵਿਕਾਸ ਲਈ ਕਈ ਮਹੱਤਵਪੂਰਨ ਪ੍ਰੋਜੈਕਟ ਵੀ ਸਫਲਤਾਪੂਰਵਕ ਚਲਾਏ ਜਾ ਰਹੇ ਹਨ | ਉਨ੍ਹਾਂ ਮਾਪਿਆਂ ਨੂੰ ਅਪੀਲ ਕੀਤੀ ਕਿ ਉਹ ਆਪਣੇ ਬੱਚਿਆਂ ਨੂੰ ਨਿਯਮਤ ਤੌਰ 'ਤੇ ਸਕੂਲ ਭੇਜਣ ਅਤੇ ਦਾਖਲਾ ਮੁਹਿੰਮ ਵਿਚ ਸਹਿਯੋਗ ਦੇਣ | ਇਸ ਮੌਕੇ ਸਤੀਸ਼ ਸਿੰਗਲਾ ਚੇਅਰਮੈਨ ਮਾਰਕੀਟ ਕਮੇਟੀ ਬੁਢਲਾਡਾ, ਸੁਭਾਸ਼ ਨਾਗਪਾਲ ਜ਼ਿਲ੍ਹਾ ਸਿੱਖਿਆ ਕੋਆਰਡੀਨੇਟਰ, ਪਿ੍ੰਸੀਪਲ ਬੂਟਾ ਸਿੰਘ ਸਹਾਇਕ, ਪਿ੍ੰਸੀਪਲ ਗੁਰਮੀਤ ਸਿੰਘ, ਪਿ੍ੰਸੀਪਲ ਕੁਲਦੀਪ ਸਿੰਘ, ਅਮਰਜੀਤ ਸਿੰਘ ਰੱਲੀ, ਜ਼ਿਲ੍ਹਾ ਰਿਸੋਰਸ ਪਰਸਨ ਨਵਨੀਤ ਕੱਕੜ, ਪਿ੍ੰਸੀਪਲ ਅਰੁਣ ਕੁਮਾਰ, ਮੁੱਖ ਅਧਿਆਪਕ ਗੁਰਦਾਸ ਸਿੰਘ, ਹਰਪ੍ਰੀਤ ਸਿੰਘ ਡੀ.ਐਮ., ਮਨਦੀਪ ਕੁਮਾਰ, ਲੈਕਚਰਾਰ ਰਾਜਪਾਲ ਸਿੰਘ, ਪਿਆਰਾ ਸਿੰਘ ਗੁਰਨੇ, ਮੱਖਣ ਸਿੰਘ ਆਦਿ ਹਾਜ਼ਰ ਸਨ |
ਪਿਛਲੀ ਖ਼ਬਰ ਐਫ.ਡੀ. ਤੁੜਵਾਉਣ ਦੀ ਪ੍ਰਵਾਨਗੀ ਲਈ ਪਾਏ ਮਤੇ 'ਤੇ ਮਾਮਲਾ ਗਰਮਾਇਆ ਅਗਲੀ ਖ਼ਬਰ ਨਗਰ ਪੰਚਾਇਤ ਮਹਿਰਾਜ ਵਲੋਂ ਫਿਰਨੀ ਦੇ ਦੋਵੇਂ ਪਾਸੇ ਇੰਟਰਲਾਕ ਟਾਇਲਾਂ ਦਾ ਕੰਮ ਸ਼ੁਰੂ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।