12-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-01-2026

ਲਾਭਪਾਤਰੀ ਅਸ਼ੀਰਵਾਦ ਸਕੀਮ ਲਈ ਹੁਣ ਸੇਵਾ ਕੇਂਦਰਾਂ 'ਚ ਕਰਨ ਅਪਲਾਈ-ਡੀ.ਸੀ.

ਅਜੀਤ ਡੈਸਕ 30-01-2026
ਮਾਨਸਾ, 29 ਜਨਵਰੀ (ਵਿ.ਪ੍ਰਤੀ.)- ਪੰਜਾਬ ਸਰਕਾਰ ਵਲੋਂ ਅਸ਼ੀਰਵਾਦ ਸਕੀਮ ਨੂੰ ਹੋਰ ਪਾਰਦਰਸ਼ੀ, ਸੁਚਾਰੂ ਬਣਾਉਣ ਲਈ ਅਹਿਮ ਕਦਮ ਚੁੱਕਿਆ ਗਿਆ ਹੈ | ਇਹ ਜਾਣਕਾਰੀ ਨਵਜੋਤ ਕੌਰ ਡਿਪਟੀ ਕਮਿਸ਼ਨਰ ਮਾਨਸਾ ਨੇ ਦਿੰਦਿਆਂ ਕਿਹਾ ਕਿ ਅਸ਼ੀਰਵਾਦ ਆਨਲਾਈਨ ਪੋਰਟਲ ਨੂੰ ਸੇਵਾ ਕੇਂਦਰਾਂ ਨਾਲ ਸਾਂਝੇ ਤੌਰ 'ਤੇ ਜੋੜ ਕੇ ਅਧਿਕਾਰਕ ਤੌਰ 'ਤੇ ਸ਼ੁਰੂ ਕੀਤਾ ਗਿਆ ਹੈ | ਹੁਣ ਤੋਂ ਅਸ਼ੀਰਵਾਦ ਸਕੀਮ ਅਧੀਨ ਲਾਭ ਪ੍ਰਾਪਤ ਕਰਨ ਲਈ ਅਰਜ਼ੀਆਂ ਸਿਰਫ਼ ਸੇਵਾ ਕੇਂਦਰਾਂ ਰਾਹੀਂ ਹੀ ਦਾਖ਼ਲ ਕੀਤੀਆਂ ਜਾ ਸਕਣਗੀਆਂ, ਜਿਸ ਨਾਲ ਸਕੀਮ ਦੀ ਕਾਰਗੁਜ਼ਾਰੀ ਹੋਰ ਪ੍ਰਭਾਵਸ਼ਾਲੀ ਅਤੇ ਜਵਾਬਦੇਹ ਬਣੇਗੀ | ਉਨ੍ਹਾਂ ਕਿਹਾ ਕਿ ਅਸ਼ੀਰਵਾਦ ਸਕੀਮ ਪੰਜਾਬ ਸਰਕਾਰ ਦੀ ਪ੍ਰਮੁੱਖ ਭਲਾਈ ਯੋਜਨਾ ਹੈ, ਜਿਸ ਅਧੀਨ ਅਨੁਸੂਚਿਤ ਜਾਤੀਆਂ, ਈਸਾਈ ਭਾਈਚਾਰੇ, ਪਛੜੀਆਂ ਸ਼੍ਰੇਣੀਆਂ ਅਤੇ ਆਰਥਿਕ ਤੌਰ 'ਤੇ ਕਮਜ਼ੋਰ ਵਰਗਾਂ ਅਤੇ ਹਰ ਜਾਤੀ ਦੀ ਵਿਧਵਾਵਾਂ ਦੀਆਂ ਧੀਆਂ ਅਤੇ ਅਨੁਸੂਚਿਤ ਜਾਤੀ ਦੀਆਂ ਵਿਧਵਾਵਾਂ ਅਤੇ ਤਲਾਕਸ਼ੁਦਾ ਅÏਰਤਾਂ ਦੇ ਵਿਆਹ ਸਮੇਂ 51 ਹਜ਼ਾਰ ਦੀ ਵਿੱਤੀ ਸਹਾਇਤਾ ਪ੍ਰਦਾਨ ਕੀਤੀ ਜਾਂਦੀ ਹੈ | ਗੁਰਿੰਦਰਜੀਤ ਸਿੰਘ ਜ਼ਿਲ੍ਹਾ ਸਮਾਜਿਕ ਨਿਆਂ ਅਤੇ ਅਧਿਕਾਰਤਾ ਅਫ਼ਸਰ ਮਾਨਸਾ ਨੇ ਕਿਹਾ ਕਿ ਹੁਣ ਲਾਭਪਾਤਰੀ ਆਪਣੇ ਨੇੜਲੇ ਸੇਵਾ ਕੇਂਦਰ ਤੋਂ ਘੱਟ ਖ਼ਰਚ 'ਤੇ ਆਸਾਨੀ ਨਾਲ ਸਕੀਮ ਦਾ ਲਾਭ ਲੈ ਸਕਣਗੇ |
ਪਿਛਲੀ ਖ਼ਬਰ ਗਾਹਕ ਦਾ ਖਾਤਾ ਬੰਦ ਕਰਨ ਵਾਲੇ ਬੈਂਕ ਨੂੰ ਅਦਾਲਤ ਵਲੋਂ 10 ਹਜ਼ਾਰ ਰੁਪਏ ਦਾ ਹਰਜਾਨਾ ਅਗਲੀ ਖ਼ਬਰ ਪੰਜਾਬ ਏਡਜ਼ ਕੰਟਰੋਲ ਇੰਪਲਾਈਜ਼ ਵੈੱਲਫੇਅਰ ਐਸੋਸੀਏਸ਼ਨ ਵਲੋਂ 2 ਘੰਟੇ ਲਈ ਸੇਵਾਵਾਂ ਠੱਪ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।