ਮਾਨਸਾ, 29 ਜਨਵਰੀ (ਸ.ਰਿ.)- ਮਜ਼ਦੂਰ ਮੁਕਤੀ ਮੋਰਚਾ ਪੰਜਾਬ ਅਤੇ ਪ੍ਰਗਤੀਸ਼ੀਲ ਇਸਤਰੀ ਸਭਾ ਵਲੋਂ ਐਸ. ਐਸ. ਪੀ. ਦਫ਼ਤਰ ਮਾਨਸਾ ਅੱਗੇ ਰੋਸ ਧਰਨਾ 6 ਫਰਵਰੀ ਨੂੰ ਦਿੱਤਾ ਜਾਵੇਗਾ | ਮੋਰਚੇ ਦੇ ਆਗੂ ਬਲਵਿੰਦਰ ਸਿੰਘ ਘਰਾਂਗਣਾ, ਇਸਤਰੀ ਆਗੂ ਬਲਵਿੰਦਰ ਕੌਰ ਖਾਰਾ ਨੇ ਦੱਸਿਆ ਕਿ ਪਿਛਲੇ ਮਹੀਨੇ ਨਬਾਲਗ ਬੱਚੀਆਂ ਨਾਲ ਜਬਰ ਜਨਾਹ ਕੀਤਾ ਗਿਆ ਸੀ, ਜਿਸ ਸਬੰਧੀ ਮੁਕੱਦਮਾ ਵੀ ਦਰਜ ਹੋਇਆ ਸੀ ਪਰ ਕਥਿਤ ਦੋਸ਼ੀਆਂ ਨੇ ਪੀੜਤਾਂ ਦੇ ਪਿਤਾ ਖ਼ਿਲਾਫ਼ ਹੀ ਝੂਠਾ ਮੁਕੱਦਮਾ ਦਰਜ ਕਰਵਾ ਕੇ ਜੇਲ੍ਹ 'ਚ ਭਿਜਵਾ ਦਿੱਤਾ, ਨੂੰ ਇਨਸਾਫ਼ ਦਿਵਾਉਣ ਲਈ ਰੋਸ ਧਰਨਾ ਦਿੱਤਾ ਜਾਵੇਗਾ | ਇਸ ਮੌਕੇ ਗੁਰਸੇਵਕ ਸਿੰਘ ਮਾਨਬੀਬੜੀਆਂ, ਹੈਪੀ ਘਰਾਂਗਣਾ ਆਦਿ ਹਾਜ਼ਰ ਸਨ |