12-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-04-2026

ਖ਼ਾਲਸਾ ਸਾਜਨਾ ਦਿਵਸ ਸੰਬੰਧੀ ਧਾਰਮਿਕ ਸਮਾਗਮ ਕਰਵਾਇਆ <br/>

ਅਜੀਤ ਡੈਸਕ 06-04-2026
ਬਠਿੰਡਾ, 5 ਅਪ੍ਰੈਲ (ਅਵਤਾਰ ਸਿੰਘ ਕੈਂਥ)-ਸਥਾਨਕ ਸ਼ਹਿਰ ਦੀਆਂ ਧਾਰਮਿਕ ਜਥੇਬੰਦੀਆਂ ਅਤੇ ਇਲਾਕੇ ਦੀਆਂ ਸੰਗਤਾਂ ਦੇ ਪੂਰਨ ਸਹਿਯੋਗ ਨਾਲ 30 ਮਾਰਚ ਤੋਂ ਲੈ ਕੇ 6 ਅਪ੍ਰੈਲ ਤੱਕ ਸਾਹਿਬਜ਼ਾਦਾ ਜੁਝਾਰ ਸਿੰਘ ਗੁਰਮਤਿ ਮਿਸ਼ਨਰੀ ਕਾਲਜ ਚੌਤਾ (ਰੋਪੜ) ਦੇ ਸਹਿਯੋਗ ਨਾਲ ਸਰਕਲ ਬਠਿੰਡਾ ਵਲੋਂ ਖ਼ਾਲਸਾ ਸਾਜਨਾ ਦਿਵਸ ਨੂੰ ਸਮਰਪਿਤ ਸ਼ਾਮ ਦੇ ਸਮੇਂ ਗੁਰਮਤਿ ਸਮਾਗਮ ਵੱਖ-ਵੱਖ ਗੁਰੂ ਘਰ ਅਤੇ ਮੁਹੱਲਿਆਂ 'ਚ ਕੀਤੇ ਜਾ ਰਹੇ ਹਨ | ਇਨ੍ਹਾਂ ਸਮਾਗਮਾਂ ਦੀ ਲੜੀ ਤਹਿਤ ਸ਼ਹੀਦ ਭਾਈ ਮਤੀ ਦਾਸ ਨਗਰ ਦੇ ਗੁਰੂਘਰ ਹੋਏ ਰਾਤੀਂ ਦੇ ਸਮਾਗਮ 'ਚ ਹਜ਼ੂਰੀ ਰਾਗੀ ਜੱਥਾ ਭਾਈ ਪਵਿੱਤਰ ਸਿੰਘ ਨਾਹਰਾ, ਨਵਜੋਤ ਸਿੰਘ ਗੁਲਾਬਗੜ੍ਹ ਅਤੇ ਗੁਰਬੰਤ ਸਿੰਘ ਸ਼ਹੀਦ ਭਾਈ ਮਤੀ ਦਾਸ ਨਗਰ ਗੁਰਦੁਆਰਾ ਸਾਹਿਬ ਅਤੇ ਰਾਗੀ ਭਾਈ ਤਰਸੇਮ ਸਿੰਘ ਹਰਰਾਏਪੁਰ ਅਤੇ ਕਥਾ ਵਾਚਕ ਪ੍ਰੋ: ਲਵਪ੍ਰੀਤ ਸਿੰਘ ਸਾਹਿਬਜ਼ਾਦਾ ਜੁਝਾਰ ਸਿੰਘ ਗੁਰਮਤਿ ਮਿਸ਼ਨਰੀ ਕਾਲਜ ਚੌਤਾ ਵਲੋਂ ਸੰਗਤਾਂ ਨੂੰ ਖ਼ਾਲਸਾ ਸਾਜਨਾ ਬਾਰੇ ਚਾਨਣਾ ਪਾਇਆ ਗਿਆ | ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੁੱਖ ਸੇਵਾਦਾਰ ਜਗਰਾਜ ਸਿੰਘ ਵਲੋਂ ਰਾਗੀਆਂ ਅਤੇ ਕਥਾ ਵਾਚਕ ਦਾ ਸਿਰੋਪਾਓ ਭੇਟ ਕਰਕੇ ਸਨਮਾਨਿਤ ਕੀਤਾ ਗਿਆ | ਗੁਰੂ ਕਾ ਲੰਗਰ ਅਤੁੱਟ ਵਰਤਾਇਆ ਗਿਆ | ਇਨ੍ਹਾਂ ਸਮਾਗਮਾਂ 'ਚ ਧਾਰਮਿਕ ਸਭਾ ਸੁਸਾਇਟੀਆਂ ਜੋੜਾ ਘਰ ਗੁਰੂ ਕੀ ਸੰਗਤ, ਸ੍ਰੀ ਸੁਖਮਨੀ ਸਾਹਿਬ ਸੇਵਾ ਸੁਸਾਇਟੀ (ਰਜਿ: 546) ਅਤੇ ਗੁਰੂ ਕੀ ਸੰਗਤ ਵਲੋਂ ਪੂਰਨ ਸਹਿਯੋਗ ਦਿੱਤਾ ਜਾ ਰਿਹਾ ਹੈ |

ਪਿਛਲੀ ਖ਼ਬਰ ਮਰਹੂਮ ਖੁਸ਼ਬਾਜ਼ ਸਿੰਘ ਜਟਾਣਾ ਦੀਆਂ ਅਸਥੀਆਂ ਕੀਰਤਪੁਰ ਸਾਹਿਬ ਵਿਖੇ ਜਲ ਪ੍ਰਵਾਹ <br/> ਅਗਲੀ ਖ਼ਬਰ ਨਸ਼ੀਲੀਆਂ ਗੋਲੀਆਂ ਸਮੇਤ ਨਸ਼ਾ ਤਸਕਰ ਆਇਆ ਪੁਲਿਸ ਅੜਿੱਕੇ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।