14-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-04-2026

ਸੀਵਰੇਜ ਦੇ ਗੰਦੇ ਪਾਣੀ ਨੇ ਰਾਜਾ ਬਸਤੀ ਨੂੰ ਬਣਾਇਆ ਨਰਕ <br/>

ਅਜੀਤ ਡੈਸਕ 06-04-2026
ਗੋਨਿਆਣਾ, 5 ਅਪ੍ਰੈਲ (ਲਛਮਣ ਦਾਸ ਗਰਗ)-ਰਾਜਾ ਬਸਤੀ ਦੇ ਵਾਰਡ ਨੰਬਰ-8 ਦੇ ਨਿਵਾਸੀ ਪਿਛਲੇ ਕਰੀਬ ਡੇਢ ਮਹੀਨੇ ਤੋਂ ਸੀਵਰੇਜ ਦੇ ਗੰਦੇ ਪਾਣੀ ਦੀ ਨਿਕਾਸੀ ਨਾ ਹੋਣ ਕਾਰਨ ਨਰਕ ਭਰੀ ਜ਼ਿੰਦਗੀ ਜਿਊਣ ਲਈ ਮਜਬੂਰ ਹਨ | ਪ੍ਰਸ਼ਾਸਨਿਕ ਅਣਗਹਿਲੀ ਤੋਂ ਤੰਗ ਆ ਕੇ ਅੱਜ ਵੱਡੀ ਗਿਣਤੀ ਵਿਚ ਇਲਾਕਾ ਨਿਵਾਸੀਆਂ ਨੇ ਇਕੱਠੇ ਹੋ ਕੇ ਸਰਕਾਰ ਅਤੇ ਸਥਾਨਕ ਪ੍ਰਸ਼ਾਸਨ ਖ਼ਿਲਾਫ਼ ਜੰਮ ਕੇ ਰੋਸ ਪ੍ਰਦਰਸ਼ਨ ਕੀਤਾ ਅਤੇ ਜਲੂਸ ਕੱਢਿਆ | ਇਸ ਮੌਕੇ ਹਰਪ੍ਰੀਤ ਸਿੰਘ, ਰਾਜੂ, ਹੈਪੀ ਸਿੰਘ ਅਤੇ ਸੁਖਮੰਦਰ ਸਿੰਘ ਨੇ ਕਿਹਾ ਕਿ ਗਲੀਆਂ ਵਿਚ ਫੈਲੇ ਗੰਦੇ ਪਾਣੀ ਕਾਰਨ ਲੋਕਾਂ ਦਾ ਘਰਾਂ ਤੋਂ ਨਿਕਲਣਾ ਦੁੱਭਰ ਹੋ ਗਿਆ ਹੈ | ਉਨ੍ਹਾਂ ਦੋਸ਼ ਲਗਾਇਆ ਕਿ ਵਾਰ-ਵਾਰ ਗੁਹਾਰ ਲਗਾਉਣ ਦੇ ਬਾਵਜੂਦ ਵੀ ਅਧਿਕਾਰੀਆਂ ਦੇ ਕੰਨ 'ਤੇ ਜੂੰ ਨਹੀਂ ਸਰਕ ਰਹੀ, ਜਿਸ ਕਾਰਨ ਇਲਾਕੇ ਵਿਚ ਭਿਆਨਕ ਬਿਮਾਰੀਆਂ ਫੈਲਣ ਦਾ ਡਰ ਬਣਿਆ ਹੋਇਆ ਹੈ | ਲੋਕਾਂ ਨੇ ਚੇਤਾਵਨੀ ਦਿੱਤੀ ਕਿ ਜੇਕਰ ਆਉਂਦੇ ਬੁੱਧਵਾਰ ਤੱਕ ਇਸ ਸਮੱਸਿਆ ਦਾ ਪੱਕਾ ਹੱਲ ਨਾ ਕੀਤਾ ਗਿਆ ਤਾਂ ਉਹ ਪ੍ਰਸ਼ਾਸਨ ਵਿਰੁੱਧ ਪੱਕਾ ਧਰਨਾ ਲਗਾਉਣਗੇ, ਜਿਸ ਦੀ ਜ਼ਿੰਮੇਵਾਰੀ ਪੂਰੀ ਤਰ੍ਹਾਂ ਸਰਕਾਰ ਦੀ ਹੋਵੇਗੀ | ਇਸ ਰੋਸ ਪ੍ਰਦਰਸ਼ਨ ਵਿਚ ਰਾਜੂ, ਚਗਜੀਤ, ਕੋਰੀ, ਮਨੀ, ਹੈਪੀ, ਤਾਰਾ, ਆਸ਼ੂ, ਚਿਨਾ, ਤਰਸੇਮ, ਹਰਪ੍ਰੀਤ, ਬੀਜੇ, ਪ੍ਰਦੀਪ, ਸੰਨੀ, ਲਵਲੀ, ਗੋਲਡੀ, ਕੋਰੀ, ਨੰਦਰ, ਸੰਨੀ, ਇਸ਼ਵਰ, ਜਰਨੈਲ ਅਤੇ ਗਗਨ ਮੇਹਰਾ ਆਦਿ ਹਾਜ਼ਰ ਸਨ | ਇਨ੍ਹਾਂ ਆਗੂਆਂ ਨੇ ਸਾਂਝੇ ਤੌਰ 'ਤੇ ਕਿਹਾ ਕਿ ਪ੍ਰਸ਼ਾਸਨ ਦੀ ਅਣਗਹਿਲੀ ਕਾਰਨ ਇਲਾਕੇ ਵਿਚ ਬਿਮਾਰੀਆਂ ਫੈਲਣ ਦਾ ਖ਼ਤਰਾ ਬਣਿਆ ਹੋਇਆ ਹੈ ਅਤੇ ਜਦੋਂ ਤੱਕ ਸੀਵਰੇਜ ਦੀ ਸਫ਼ਾਈ ਨਹੀਂ ਹੁੰਦੀ, ਉਨ੍ਹਾਂ ਦਾ ਸੰਘਰਸ਼ ਜਾਰੀ ਰਹੇਗਾ |

ਪਿਛਲੀ ਖ਼ਬਰ ਨੌਜਵਾਨ ਨੂੰ ਕਣਕ ਚੋਰੀ ਦੇ ਦੋਸ਼ ਵਿਚ ਲੋਕਾਂ ਨੇ ਕੀਤਾ ਕਾਬੂ ਅਗਲੀ ਖ਼ਬਰ ਪਦਮਸ੍ਰੀ ਸੰਤ ਸੀਚੇਵਾਲ ਅੱਜ ਬੁਢਲਾਡਾ 'ਚ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।