14-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-04-2026

ਦੀਪ ਸਿੱਧੂ ਦੇ ਜਨਮ ਦਿਨ ਨੂੰ ਸਮਰਪਿਤ ਦਸਮੇਸ਼ ਕਲੱਬ ਕੋਟਸ਼ਮੀਰ ਨੇ ਲਗਾਇਆ ਦੂਜਾ ਖ਼ੂਨਦਾਨ ਕੈਂਪ <br/>

ਅਜੀਤ ਡੈਸਕ 06-04-2026
ਕੋਟਫੱਤਾ, 5 ਅਪ੍ਰੈਲ (ਰਣਜੀਤ ਸਿੰਘ ਬੁੱਟਰ)-ਕਿਸਾਨ ਸੰਘਰਸ਼ ਦੇ ਨਿਧੜਕ ਜਰਨੈਲ ਕੌਮੀ ਯੋਧੇ ਦੀਪ ਸਿੱਧੂ ਦੇ ਜਨਮਦਿਨ ਨੂੰ ਸਮਰਪਿਤ ਸਵੈ-ਇੱਛੁਕ ਦੂਜਾ ਖ਼ੂਨਦਾਨ ਕੈਂਪ ਕੋਟਸ਼ਮੀਰ ਦੇ ਗੁਰਦੁਆਰਾ ਬੁੰਗਾ ਸਾਹਿਬ ਵਿਖੇ ਨੌਜਵਾਨ ਦਸਮੇਸ਼ ਵੈੱਲਫ਼ੇਅਰ ਕਲੱਬ ਵਲੋਂ ਯੂਨਾਇਟੇਡ ਵੈੱਲਫ਼ੇਅਰ ਸੁਸਾਇਟੀ ਦੇ ਸਹਿਯੋਗ ਨਾਲ ਲਗਾਇਆ ਗਿਆ | ਕੈਂਪ ਦਾ ਉਦਘਾਟਨ ਮਹੰਤ ਬਾਬਾ ਕੇਸ਼ੋ ਰਾਮ ਡੇਰਾ ਬਾਬਾ ਧਿਆਨ ਦਾਸ ਕੋਟਸ਼ਮੀਰ, ਬਾਬਾ ਪ੍ਰਦੀਪ ਸਿੰਘ ਚਾਂਦਪੁਰਾ ਮੁੱਖ ਸੇਵਾਦਾਰ ਗੁਰੁਦਵਾਰਾ ਜੰਡਾਲੀਸਰ ਸਾਹਿਬ, ਐਡਵੋਕੇਟ ਰਘਬੀਰ ਸਿੰਘ ਬੈਹਣੀਵਾਲ ਅਤੇ ਸਵ. ਦੀਪ ਸਿੱਧੂ ਦੇ ਭਰਾ ਮਨਦੀਪ ਸਿੰਘ ਸਿੱਧੂ ਨੇ ਸਾਂਝੇ ਤੌਰ 'ਤੇ ਕੀਤਾ | ਉਨ੍ਹਾਂ ਨੇ ਖ਼ੂਨਦਾਨੀਆਂ ਦੀ ਹੌਸਲਾ ਅਫਜ਼ਾਈ ਕਰਦਿਆਂ ਕਲੱਬਾਂ ਦੇ ਮੈਂਬਰਾਂ ਦੀ ਇਸ ਮਾਨਵਤਾ ਭਰੇ ਉਪਰਾਲੇ ਦੀ ਪ੍ਰਸ਼ੰਸਾ ਕੀਤੀ | ਸਿਵਲ ਹਸਪਤਾਲ ਦੀ ਬਲੱਡ ਬੈਂਕ ਟੀਮ ਦੀ ਨਿਗਰਾਨੀ ਹੇਠ ਲਗਭਗ 50 ਯੂਨਿਟ ਖੂਨ ਇਕੱਤਰ ਕੀਤਾ ਗਿਆ | ਇਸ ਮੌਕੇ ਯੂਨਾਈਟਿਡ ਵੈੱਲਫ਼ੇਅਰ ਸੁਸਾਇਟੀ ਬਠਿੰਡਾ ਦੇ ਬਾਨੀ ਵਿਜੈ ਭੱਟ, ਸਮੂਹ ਗੁਰਦੁਆਰਾ ਪ੍ਰਬੰਧਕ ਕਮੇਟੀ ਮੈਂਬਰ ਅਤੇ ਕਲੱਬ ਮੈਂਬਰ ਵੀ ਹਾਜ਼ਰ ਰਹੇ | ਕਲੱਬ ਦੇ ਪ੍ਰਧਾਨ ਪਰਮਜੀਤ ਸਿੰਘ ਪੰਮਾ ਵਲੋਂ ਮੈਡੀਕਲ ਟੀਮ ਅਤੇ ਸਾਰੇ ਮਹਿਮਾਨਾਂ ਦਾ ਧੰਨਵਾਦ ਕੀਤਾ ਗਿਆ | ਕੈਂਪ ਦੀ ਸਫਲਤਾ ਵਿਚ ਸਾਬਕਾ ਪੰਚ ਗੁਰਮੇਲ ਸਿੰਘ, ਸੁਖਜਿੰਦਰ ਸਿੰਘ ਪੱਪਨੀ, ਗੁਰਜੀਤ ਸਿੰਘ ਢਿੱਲੋਂ, ਅਜੈਬ ਸਿੰਘ ਰਤੜਾ, ਹਰਪ੍ਰੀਤ ਸਿੰਘ ਖ਼ਾਲਸਾ, ਅਰਸ਼ਦੀਪ ਸਿੰਘ ਬਾਬੇਕਾ ਤੇ ਜਗਵਿੰਦਰ ਸਿੰਘ ਚਹਿਲ ਦੁਬਈ, ਮਲਕੀਤ ਭਾਰੇ ਵਾਲਾ, ਡਾਕਟਰ ਨਿਰਮਲ ਸਿੰਘ ਮਾਨ ਸਮੇਤ ਕਈ ਵਲੰਟੀਅਰਾਂ ਨੇ ਮਹੱਤਵਪੂਰਨ ਭੂਮਿਕਾ ਨਿਭਾਈ |

ਪਿਛਲੀ ਖ਼ਬਰ ਅਸ਼ਟਾਮ ਫਰੋਸ਼ ਯੂਨੀਅਨ ਪੰਜਾਬ ਨੇ ਚੇਅਰਮੈਨ ਜਸਵੀਰ ਸਿੰਘ ਗੜ੍ਹੀ ਨੂੰ ਸੌਂਪਿਆ ਮੰਗ-ਪੱਤਰ <br/> ਅਗਲੀ ਖ਼ਬਰ ਬਿਜਲੀ ਬੋਰਡ ਭਰਤੀ 'ਚੋਂ 'ਪੰਜਾਬੀ' ਲਾਜ਼ਮੀ ਦੀ ਸ਼ਰਤ ਹਟਾਉਣਾ ਪੰਜਾਬ ਵਿਰੋਧੀ ਫ਼ੈਸਲਾ-ਗਿੱਲ ਪੱਤੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।