15-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-04-2026

ਸਮਾਜ ਵਿਰੋਧੀ ਅਨਸਰਾਂ ਦੇ ਹੌਸਲੇ ਬੁਲੰਦ, ਪ੍ਰਸ਼ਾਸਨ ਮੂਕ ਦਰਸ਼ਕ ਬਣਿਆ-ਉੱਡਤ

ਅਜੀਤ ਡੈਸਕ 06-04-2026
ਸਰਦੂਲਗੜ੍ਹ/ਝੁਨੀਰ (ਜੀ.ਐਮ. ਅਰੋੜਾ/ਸੰਜੀਵ ਸਿੰਗਲਾ)-ਸੂਬੇ 'ਚ ਨਸ਼ਿਆਂ ਦਾ 6ਵਾਂ ਦਰਿਆ ਨਿਰਵਿਘਨ ਵਹਿ ਰਿਹਾ ਹੈ ਅਤੇ ਪੰਜਾਬ ਸਰਕਾਰ ਦੀ ਮੁਹਿੰਮ 'ਯੁੱਧ ਨਸ਼ਿਆਂ ਵਿਰੁੱਧ' ਸਿਰਫ਼ ਸਿਆਸੀ ਡਰਾਮਾ ਹੈ | ਇਹ ਪ੍ਰਗਟਾਵਾ ਸੀ.ਪੀ.ਆਈ. ਦੇ ਸੂਬਾਈ ਆਗੂ ਐਡਵੋਕੇਟ ਕੁਲਵਿੰਦਰ ਸਿੰਘ ਉੱਡਤ ਨੇ ਕੀਤਾ | ਉਨ੍ਹਾਂ ਕਿਹਾ ਕਿ ਰਾਜ 'ਚ ਚੋਰਾਂ-ਲੁਟੇਰਿਆ ਤੇ ਸਮਾਜ ਵਿਰੋਧੀ ਅਨਸਰਾਂ ਦੇ ਹੌਸਲੇ ਦਿਨੋਂ-ਦਿਨ ਬੁਲੰਦ ਹੋ ਰਹੇ ਹਨ ਅਤੇ ਪੁਲਿਸ ਪ੍ਰਸ਼ਾਸਨ ਮੂਕ ਦਰਸ਼ਕ ਬਣ ਕੇ ਤਮਾਸ਼ਾ ਦੇਖ ਰਿਹਾ | ਉਨ੍ਹਾਂ ਰੋਸ ਪ੍ਰਗਟਾਉਂਦਿਆਂ ਕਿਹਾ ਕਿ ਜਿੱਥੇ ਹਲਕੇ ਦੇ ਪਿੰਡਾ 'ਚ ਲਗਾਤਾਰ ਚੋਰੀਆਂ ਵਰਗੀਆਂ ਵਾਰਦਾਤਾਂ ਨੂੰ ਅੰਜਾਮ ਦਿੱਤਾ ਜਾ ਰਿਹਾ ਹੈ ਉੱਥੇ ਨਸ਼ੇ 'ਚ ਤੁੰਨ ਬੇਰੁਜ਼ਗਾਰ ਨੌਜਵਾਨ ਆਮ ਲੋਕਾਂ ਲਈ ਖ਼ਤਰਾ ਬਣ ਕੇ ਸ਼ਰੇਆਮ ਘੁੰਮ ਰਹੇ ਹਨ | ਉਨ੍ਹਾਂ ਕਿਹਾ ਕਿ ਅਜਿਹੇ ਸਮਾਜ ਵਿਰੋਧੀ ਅਨਸਰਾਂ ਦੇ ਵਧਦੇ ਹੌਸਲਿਆਂ ਤੋਂ ਆਮ ਲੋਕਾਂ 'ਚ ਦਹਿਸ਼ਤ ਦਾ ਮਾਹੌਲ ਬਣਿਆ ਹੋਇਆ ਹੈ |

ਪਿਛਲੀ ਖ਼ਬਰ ਜਿੰਦਲ ਇੰਟਰਨੈਸ਼ਨਲ ਸਕੂਲ ਵਿਖੇ ਨਵੇਂ ਸੈਸ਼ਨ ਦੀ ਸ਼ੁਰੂਆਤ ਮੌਕੇ ਹਵਨ ਕਰਵਾਇਆ <br/> ਅਗਲੀ ਖ਼ਬਰ ਭਾਰਤ-ਅਮਰੀਕਾ ਵਪਾਰਕ ਸਮਝੌਤਾ ਕਿਸਾਨਾਂ ਤੇ ਛੋਟੇ ਵਪਾਰੀਆਂ ਲਈ 'ਮੌਤ ਦਾ ਵਾਰੰਟ'-ਕਮਲ ਧਾਲੀਵਾਲ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।