15-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-04-2026

ਪੰਜਾਬ ਸਰਕਾਰ ਨੇ ਲੋਕਾਂ ਨੂੰ ਦਿੱਤੀਆਂ ਗਾਰੰਟੀਆਂ ਪੂਰੀਆਂ ਕੀਤੀਆਂ-ਵਿਧਾਇਕ ਬੁੱਧ ਰਾਮ <br/>

ਅਜੀਤ ਡੈਸਕ 06-04-2026
ਬੁਢਲਾਡਾ, 5 ਅਪ੍ਰੈਲ (ਸੁਨੀਲ ਮਨਚੰਦਾ)- 'ਸ਼ਾਨਦਾਰ ਚਾਰ ਸਾਲ ਭਗਵੰਤ ਮਾਨ ਦੇ ਨਾਲ' ਤਹਿਤ ਹਲਕੇ ਦੇ ਸਾਰੇ ਪਿੰਡਾਂ 'ਚ ਹਲਕਾ ਵਿਧਾਇਕ ਬੁੱਧ ਰਾਮ ਅਤੇ ਪਾਰਟੀ ਦੇ 10 ਸਪੀਕਰਾਂ ਵਲੋ ਵੱਖ-ਵੱਖ ਪਿੰਡਾਂ 'ਚ ਬਲਾਕ ਪ੍ਰਧਾਨਾਂ ਦੀ ਹਾਜ਼ਰੀ 'ਚ ਮੀਟਿੰਗਾਂ ਕੀਤੀਆਂ ਜਾ ਰਹੀਆਂ ਹਨ | ਹਲਕਾ ਵਿਧਾਇਕ ਨੇ ਕਿਹਾ ਕਿ ਪਿੰਡਾਂ 'ਚ ਪੰਜਾਬ ਸਰਕਾਰ ਵਲੋਂ ਕੀਤੇ ਵਾਅਦੇ ਅਨੁਸਾਰ ਪਿੰਡਾਂ 'ਚ ਘਰਾਂ ਲਈ ਮੁਫ਼ਤ ਬਿਜਲੀ, 65 ਹਜ਼ਾਰ 264 ਸਰਕਾਰੀ ਨੌਕਰੀਆਂ, ਹਸਪਤਾਲਾਂ 'ਚ ਮੁਫ਼ਤ ਦਵਾਈਆਂ, ਮੁਫ਼ਤ ਟੈਸਟ, ਸਕੂਲਾਂ ਦੀ ਸੁਧਾਰੀ ਹਾਲਤ, ਕਿਸਾਨਾਂ ਨੂੰ ਨਹਿਰੀ ਪਾਣੀ ਦੇਣਾ, ਮੋਘਿਆਂ ਰਾਹੀਂ ਖੇਤਾਂ 'ਚ ਸਿੰਚਾਈ ਕਰਨਾ, ਪੂਰਾ ਦਿਨ ਬਿਜਲੀ ਦੇਣਾ, ਜਨਰਲ ਵਰਗ ਦੀਆਂ ਅÏਰਤਾਂ ਨੂੰ 1000 ਤੇ ਐਸ.ਸੀ. ਵਰਗ ਦੀਆਂ ਅÏਰਤਾਂ ਨੂੰ 1500 ਰੁਪਏ ਆਦਿ ਗਰੰਟੀਆਂ ਪੂਰੀਆਂ ਕਰ ਦਿੱਤੀਆਂ ਹਨ | ਉਨ੍ਹਾਂ ਕਿਹਾ ਕਿ ਹਲਕੇ 'ਚ ਸੀਵਰੇਜ ਲਈ ਵੱਡੀ ਮਸ਼ੀਨ ਅਤੇ ਫਾਇਰ ਬਿ੍ਗੇਡ, ਪੀਣ ਵਾਲੇ ਪਾਣੀ ਲਈ ਨਵੇਂ ਵਾਟਰ ਵਰਕਸ ਬਣਾਉਣ ਦਾ ਕੰਮ ਵੀ ਚੱਲ ਰਿਹਾ ਹੈ |

ਪਿਛਲੀ ਖ਼ਬਰ ਦੁਕਾਨ 'ਚ ਅੱਗ ਲੱਗਣ ਕਾਰਨ ਲੱਖਾਂ ਰੁਪਏ ਦਾ ਹੋਇਆ ਨੁਕਸਾਨ <br/> ਅਗਲੀ ਖ਼ਬਰ ਜਿੰਦਲ ਇੰਟਰਨੈਸ਼ਨਲ ਸਕੂਲ ਵਿਖੇ ਨਵੇਂ ਸੈਸ਼ਨ ਦੀ ਸ਼ੁਰੂਆਤ ਮੌਕੇ ਹਵਨ ਕਰਵਾਇਆ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।