09-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 09-08-2026

ਡਾ. ਸੁਰਜੀਤ ਸਿੰਘ ਜ਼ਿਲ੍ਹਾ ਕਬੱਡੀ ਐਸੋਸੀਏਸ਼ਨ ਬਠਿੰਡਾ ਦੇ ਚੇਅਰਮੈਨ ਨਿਯੁਕਤ

ਬਠਿੰਡਾ, 8 ਅਗਸਤ (ਅੰਮ੍ਰਿਤਪਾਲ ਸਿੰਘ ਵਲ੍ਹਾਣ)- ਜ਼ਿਲ੍ਹਾ ਕਬੱਡੀ ਐਸੋਸੀਏਸ਼ਨ ਬਠਿੰਡਾ ਦੀ ਸਾਲਾਨਾ ਮੀਟਿੰਗ ਜ਼ਿਲ੍ਹਾ ਪ੍ਰਧਾਨ ਗੁਰਪ੍ਰੀਤ ਸਿੰਘ ਮਲੂਕਾ ਦੀ ਪ੍ਰਧਾਨਗੀ ਹੇਠ ਹੋਈ। ਮੀਟਿੰਗ ਦੌਰਾਨ ਸੈਕਟਰੀ ਹਰਜਿੰਦਰ ਜਿੰਦਾ, ਖ਼ਜ਼ਾਨਚੀ ਗੁਰਪ੍ਰੀਤ ਸਿੱਧੂ ਅਤੇ ਹੋਰਨਾਂ ਅਹੁਦੇਦਾਰਾਂ ਤੇ ਮੈਂਬਰਾਂ ਦੀ ਹਾਜ਼ਰੀ ਵਿਚ ਸਰਬਸੰਮਤੀ ਨਾਲ ਡਾ.

ਅਜੀਤ ਡੈਸਕ 09-08-2026
ਬਠਿੰਡਾ, 8 ਅਗਸਤ (ਅੰਮ੍ਰਿਤਪਾਲ ਸਿੰਘ ਵਲ੍ਹਾਣ)- ਜ਼ਿਲ੍ਹਾ ਕਬੱਡੀ ਐਸੋਸੀਏਸ਼ਨ ਬਠਿੰਡਾ ਦੀ ਸਾਲਾਨਾ ਮੀਟਿੰਗ ਜ਼ਿਲ੍ਹਾ ਪ੍ਰਧਾਨ ਗੁਰਪ੍ਰੀਤ ਸਿੰਘ ਮਲੂਕਾ ਦੀ ਪ੍ਰਧਾਨਗੀ ਹੇਠ ਹੋਈ। ਮੀਟਿੰਗ ਦੌਰਾਨ ਸੈਕਟਰੀ ਹਰਜਿੰਦਰ ਜਿੰਦਾ, ਖ਼ਜ਼ਾਨਚੀ ਗੁਰਪ੍ਰੀਤ ਸਿੱਧੂ ਅਤੇ ਹੋਰਨਾਂ ਅਹੁਦੇਦਾਰਾਂ ਤੇ ਮੈਂਬਰਾਂ ਦੀ ਹਾਜ਼ਰੀ ਵਿਚ ਸਰਬਸੰਮਤੀ ਨਾਲ ਡਾ. ਸੁਰਜੀਤ ਸਿੰਘ ਨੂੰ ਐਸੋਸੀਏਸ਼ਨ ਦਾ ਚੇਅਰਮੈਨ ਨਿਯੁਕਤ ਕੀਤਾ ਗਿਆ। ਡਾ. ਸੁਰਜੀਤ ਸਿੰਘ ਪਿਛਲੇ ਸਮੇਂ ਦੌਰਾਨ ਐਸੋਸੀਏਸ਼ਨ ਦੇ ਜਨਰਲ ਸੈਕਟਰੀ ਵਜੋਂ ਆਪਣੀਆਂ ਸੇਵਾਵਾਂ ਨਿਭਾ ਚੁੱਕੇ ਹਨ ਅਤੇ ਕਬੱਡੀ ਦੇ ਵਿਕਾਸ ਲਈ ਉਨ੍ਹਾਂ ਦੇ ਯੋਗਦਾਨ ਨੂੰ ਦੇਖਦਿਆਂ ਇਹ ਜ਼ਿੰਮੇਵਾਰੀ ਸੌਂਪੀ ਗਈ। ਨਿਯੁਕਤੀ ਉਪਰੰਤ ਡਾ. ਸੁਰਜੀਤ ਸਿੰਘ ਨੇ ਸਮੂਹ ਅਹੁਦੇਦਾਰਾਂ ਅਤੇ ਮੈਂਬਰਾਂ ਦਾ ਧੰਨਵਾਦ ਕਰਦਿਆਂ ਕਿਹਾ ਕਿ ਉਹ ਕਬੱਡੀ ਦੀ ਤਰੱਕੀ ਲਈ ਪਹਿਲਾਂ ਨਾਲੋਂ ਵੀ ਵੱਧ ਤਨਦੇਹੀ ਨਾਲ ਕੰਮ ਕਰਨਗੇ। ਉਨ੍ਹਾਂ ਐਲਾਨ ਕੀਤਾ ਕਿ ਪੰਜਾਬ ਕਬੱਡੀ ਐਸੋਸੀਏਸ਼ਨ ਦੀ ਅਧੀਨਗੀ ਵਾਲੇ ਸੂਬਾ ਪੱਧਰੀ ਮੁਕਾਬਲਿਆਂ ਵਿਚ ਪਹਿਲਾ ਸਥਾਨ ਹਾਸਲ ਕਰਨ ਵਾਲੀਆਂ ਬਠਿੰਡਾ ਜ਼ਿਲ੍ਹੇ ਦੀਆਂ ਟੀਮਾਂ ਨੂੰ 5,100 ਰੁਪਏ, ਉਪ ਜੇਤੂ ਟੀਮ ਨੂੰ 3,100 ਰੁਪਏ ਅਤੇ ਤੀਜੇ ਸਥਾਨ ‘ਤੇ ਰਹਿਣ ਵਾਲੀ ਟੀਮ ਨੂੰ 2,100 ਰੁਪਏ ਦੀ ਹੌਂਸਲਾ-ਅਫ਼ਜ਼ਾਈ ਨਗਦ ਰਾਸ਼ੀ ਆਪਣੇ ਵਲੋਂ ਦਿੱਤੀ ਜਾਵੇਗੀ। ਇਸ ਤੋਂ ਇਲਾਵਾ ਜ਼ਿਲ੍ਹੇ ਵਿਚ ਕਬੱਡੀ ਦੀ ਬਿਹਤਰੀ ਲਈ ਵਿਸ਼ੇਸ਼ ਯੋਗਦਾਨ ਪਾਉਣ ਵਾਲੇ ਐਸੋਸੀਏਸ਼ਨ ਨਾਲ ਜੁੜੇ ਇਕ ਵਿਅਕਤੀ ਨੂੰ ਵੀ ਹਰ ਸਾਲ 11 ਹਜ਼ਾਰ ਰੁਪਏ ਨਾਲ ਸਨਮਾਨਿਤ ਕੀਤਾ ਜਾਵੇਗਾ। ਇਸ ਮੌਕੇ ਬੀਰਾ ਤੁੰਗਵਾਲੀ, ਸੀਰਾ ਮਸ਼ਾਣਾ, ਜੋਗਿੰਦਰ ਬਰਾੜ, ਲੈਕਚਰਾਰ ਜਗਦੀਸ਼ ਜੱਗੀ, ਦਰਸ਼ਨ ਸਿੰਘ ਐੱਮ.ਡੀ. ਹਰਗੋਬਿੰਦ ਸਕੂਲ ਪਿੱਥੋ, ਕੋਚ ਧਨਮਿੰਦਰ ਮਾਨ, ਹਰਮਨ ਭੈਣੀ, ਸੀਰਾ ਜੰਡਾਂਵਾਲਾ, ਪ੍ਰਸ਼ਾਂਤ ਭਾਈਰੂਪਾ, ਗੁਰਵਿੰਦਰ ਤੁੰਗਵਾਲੀ, ਹਰਵਿੰਦਰ ਗਰੇਵਾਲ, ਸੁਖਮੰਦਰ ਖਾਨ, ਕੁਮੈਂਟੇਟਰ ਸੋਨੀ ਕੋਟਫੱਤਾ, ਅਮਨਦੀਪ ਸਿੰਘ, ਬਲਜਿੰਦਰ ਸਿੰਘ, ਹਰਜੀਤ ਆਕਲੀਆਂ, ਹਰਜੀਤ ਰਾਮ, ਗੋਰਾ ਦਿਓਣ ਸਮੇਤ ਹੋਰ ਅਹੁਦੇਦਾਰ ਅਤੇ ਮੈਂਬਰ ਹਾਜ਼ਰ ਸਨ।
ਪਿਛਲੀ ਖ਼ਬਰ 10 ਅਗਸਤ ਨੂੰ ‘ਡੀ-ਵਾਰਮਿੰਗ ਡੇਅ’ ਮਨਾਇਆ ਜਾਵੇਗਾ-ਡਾ. ਕਪਿਲ ਮਿੱਤਲ 17 ਅਗਸਤ ਨੂੰ ਮਨਾਇਆ ਜਾਵੇਗਾ ਮੋਪ-ਅੱਪ ਡੇਅ ਅਗਲੀ ਖ਼ਬਰ ਅਜੀਤ, ਜਲੰਧਰ ਪੁਲਿਸ ਦੀ ਸ਼ਹਿ ’ਤੇ ਵਿਕਦੇ ‘ਚਿੱਟੇ’ ਦੀ ਪਿੰਡ ਗਹਿਰੀ ਬੁੱਟਰ ਵਾਸੀਆਂ ਨੇ ਹਲਕਾ ਇੰਚਾਰਜ ਨੂੰ ਕੀਤੀ ਲਿਖਤੀ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।