ਗੁਰੂ ਨਾਨਕ ਪਬਲਿਕ ਸਕੂਲ ਵਿਦਿਆਰਥੀਆਂ ਨੇ ਜ਼ਿਲ੍ਹਾ ਪੱਧਰੀ ਖੇਡ ਮੁਕਾਬਲਾ ਜਿੱਤਿਆ
ਭੁੱਚੋ ਮੰਡੀ, 8 ਅਗਸਤ (ਬਿੱਕਰ ਸਿੰਘ ਸਿੱਧੂ)-ਸਥਾਨਕ ਗੁਰੂ ਨਾਨਕ ਪਬਲਿਕ ਸੀਨੀਅਰ ਸੈਕੰ: ਸਕੂਲ ਦੇ ਦੋ ਵਿਦਿਆਰਥੀਆਂ ਨੇ ਬਠਿੰਡਾ ਵਿਖੇ ਚੱਲ ਰਹੀਆਂ ਜ਼ਿਲ੍ਹਾ ਪੱਧਰੀ ਜੂਡੋ ਖੇਡ ਮੁਕਾਬਲਿਆਂ ਵਿਚ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਆਪਣੇ ਸਕੂਲ ਦਾ ਨਾਮ ਰੌਸ਼ਨ ਕੀਤਾ ਹੈ। ਸਕੂਲ ਦੇ ਵਿਦਿਆਰਥੀ ਗੁਰਪਿੰਦਰ ਸਿੰਘ ਅਤੇ ਬਲਜੋਤ ਸਿੰਘ ਨੇ ਅੰਡਰ-17 ਅਤੇ ਅੰਡਰ-19 ਵਰਗ ਦੇ ਜੂਡੋ ਖੇਡ ਮੁਕਾਬਲਿਆਂ ਵਿਚ ਜ਼ਿਲ੍ਹੇ ਵਿਚੋਂ ਪਹਿਲਾ ਸਥਾਨ ਹਾਸਲ ਕਰਕੇ ਆਪਣੀ ਪ੍ਰਤਿਭਾ ਦਾ ਲੋਹਾ ਮੰਨਵਾਇਆ।
ਅਜੀਤ ਡੈਸਕ
09-08-2026