09-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 09-08-2026

ਵਿੱਦਿਆ ਮੰਦਰ ਭੀਖੀ ਵਿਖੇ 37ਵੀਆਂ ਉੱਤਰ ਖੇਤਰ ਪੱਧਰੀ ਖੇਡਾਂ ਦਾ ਸ਼ਾਨਦਾਰ ਆਗਾਜ਼

ਭੀਖੀ, 8 ਅਗਸਤ (ਬਲਕਾਰ ਸਿੰਘ ਸਹੋਤਾ)- ਸਰਵਹਿੱਤਕਾਰੀ ਵਿੱਦਿਆ ਮੰਦਰ ਭੀਖੀ ਵਿਖੇ ਵਿੱਦਿਆ ਭਾਰਤੀ ਅਖਿਲ ਭਾਰਤੀ ਸਿੱਖਿਆ ਸੰਸਥਾਨ ਦੀ ਅਗਵਾਈ ਹੇਠ ਤਿੰਨ ਰੋਜ਼ਾ 37ਵੀਆਂ ਉੱਤਰ ਖੇਤਰ ਪੱਧਰੀ ਖੇਡਾਂ ਦਾ ਉਦਘਾਟਨ ਕੀਤਾ ਗਿਆ। ਥਾਣਾ ਭੀਖੀ ਦੇ ਮੁਖੀ ਗੁਰਮੇਲ ਸਿੰਘ ਮੁੱਖ ਮਹਿਮਾਨ ਵਜੋਂ ਪਹੁੰਚੇ ਜਦਕਿ ਵਿੱਦਿਆ ਭਾਰਤੀ ਉੱਤਰ ਖੇਤਰ ਦੇ ਸੰਗਠਨ ਮੰਤਰੀ ਵਿਜੈ ਨੱਢਾ ਨੇ ਮੁੱਖ ਵਕਤਾ ਵਜੋਂ ਸ਼ਿਰਕਤ ਕੀਤੀ।

ਵਿੱਦਿਆ ਭਾਰਤੀ ਸਿੱਖਿਆ ਸੰਮਤੀ ਦੇ ਖੇਤਰੀ ਸਕੱਤਰ ਵਿਜੈ ਨੱਢਾ ਥਾਣਾ ਮੁਖੀ ਭੀਖੀ ਦਾ ਸਨਮਾਨ ਕਰਦੇ ਹੋਏ। ਤਸਵੀਰ : ਬਲਕਾਰ ਸਿੰਘ ਸਹੋਤਾ 09-08-2026
ਭੀਖੀ, 8 ਅਗਸਤ (ਬਲਕਾਰ ਸਿੰਘ ਸਹੋਤਾ)- ਸਰਵਹਿੱਤਕਾਰੀ ਵਿੱਦਿਆ ਮੰਦਰ ਭੀਖੀ ਵਿਖੇ ਵਿੱਦਿਆ ਭਾਰਤੀ ਅਖਿਲ ਭਾਰਤੀ ਸਿੱਖਿਆ ਸੰਸਥਾਨ ਦੀ ਅਗਵਾਈ ਹੇਠ ਤਿੰਨ ਰੋਜ਼ਾ 37ਵੀਆਂ ਉੱਤਰ ਖੇਤਰ ਪੱਧਰੀ ਖੇਡਾਂ ਦਾ ਉਦਘਾਟਨ ਕੀਤਾ ਗਿਆ। ਥਾਣਾ ਭੀਖੀ ਦੇ ਮੁਖੀ ਗੁਰਮੇਲ ਸਿੰਘ ਮੁੱਖ ਮਹਿਮਾਨ ਵਜੋਂ ਪਹੁੰਚੇ ਜਦਕਿ ਵਿੱਦਿਆ ਭਾਰਤੀ ਉੱਤਰ ਖੇਤਰ ਦੇ ਸੰਗਠਨ ਮੰਤਰੀ ਵਿਜੈ ਨੱਢਾ ਨੇ ਮੁੱਖ ਵਕਤਾ ਵਜੋਂ ਸ਼ਿਰਕਤ ਕੀਤੀ। ਉਨ੍ਹਾਂ ਕਿਹਾ ਕਿ ਖਿਡਾਰੀਆਂ ਨੂੰ ਮਿਹਨਤ, ਅਨੁਸ਼ਾਸਨ ਅਤੇ ਸਮਰਪਣ ਨਾਲ ਆਪਣੇ ਟੀਚੇ ਵੱਲ ਵਧਣਾ ਚਾਹੀਦਾ ਹੈ। ਇਨ੍ਹਾਂ 3 ਰੋਜ਼ਾ ਖੇਡਾਂ ਦੌਰਾਨ ਕੁਸ਼ਤੀ (ਫਰੀ ਸਟਾਈਲ ਅਤੇ ਗ੍ਰੀਕੋ-ਰੋਮਨ), ਜੂਡੋ, ਨੈੱਟਬਾਲ, ਤਾਈਕਵਾਂਡੋ, ਕਰਾਟੇ, ਕੁਰਾਸ਼, ਵੁਸ਼ੂ ਅਤੇ ਵੇਟਲਿਫਟਿੰਗ ਸਮੇਤ ਵੱਖ-ਵੱਖ ਖੇਡਾਂ ਦੇ ਮੁਕਾਬਲੇ ਕਰਵਾਏ ਜਾ ਰਹੇ ਹਨ। ਪੰਜਾਬ, ਹਰਿਆਣਾ, ਹਿਮਾਚਲ ਪ੍ਰਦੇਸ਼, ਦਿੱਲੀ ਅਤੇ ਜੰਮੂ ਤੋਂ ਲਗਪਗ 600 ਖਿਡਾਰੀ, ਖੇਡ ਅਧਿਕਾਰੀ ਅਤੇ ਅਧਿਆਪਕ ਇਨ੍ਹਾਂ ਮੁਕਾਬਲਿਆਂ ਵਿੱਚ ਭਾਗ ਲੈ ਰਹੇ ਹਨ। ਵਿਦਿਆਰਥਣ ਗੁਰਸੀਰਤ ਕੌਰ ਨੇ ਸਮੂਹ ਖਿਡਾਰੀਆਂ ਨੂੰ ਖੇਡ ਸਹੁੰ ਚੁਕਾਈ ਜਦਕਿ ਵਿੱਦਿਆ ਮੰਦਰ ਦੀਆਂ ਵਿਦਿਆਰਥਣਾਂ ਵਲੋਂ ਸੱਭਿਆਚਾਰਕ ਨਾਚ ਦੀ ਪੇਸ਼ਕਾਰੀ ਕੀਤੀ ਗਈ। ਇਸ ਮੌਕੇ ਵਿੱਦਿਆ ਭਾਰਤੀ ਉੱਤਰ ਖੇਤਰ ਦੇ ਖੇਡ ਸੰਯੋਜਕ ਮਲਖਾਨ ਸਿੰਘ, ਉੱਤਰ ਖੇਤਰ ਖੇਡ ਇੰਚਾਰਜ ਰਾਜਿੰਦਰ, ਸਕੂਲ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਤੇਜਿੰਦਰ ਪਾਲ, ਉਪ ਪ੍ਰਧਾਨ ਡਾ. ਮੱਖਣ ਲਾਲ, ਪ੍ਰਸ਼ੋਤਮ ਮੱਤੀ, ਪ੍ਰਬੰਧਕ ਅੰਮ੍ਰਿਤ ਲਾਲ, ਮੈਂਬਰ ਭੂਸ਼ਣ ਕੁਮਾਰ, ਤੁਸ਼ਾਰ ਕੁਮਾਰ, ਜਗਦੀਪ ਸਿੰਘ, ਸਤੀਸ਼ ਕੁਮਾਰ, ਬ੍ਰਿਜ ਲਾਲ, ਰੁਪਿੰਦਰ ਪਟਿਆਲ, ਜੂਡੋ ਕੋਚ ਸ਼ਾਲੂ ਆਦਿ ਹਾਜ਼ਰ ਸਨ। ਸਕੂਲ ਪ੍ਰਿੰਸੀਪਲ ਡਾ. ਗਗਨਦੀਪ ਪਰਾਸ਼ਰ ਨੇ ਸਭਨਾਂ ਨੂੰ ਜੀ ਆਇਆਂ ਕਿਹਾ ਅਤੇ ਉਪ-ਪ੍ਰਧਾਨ ਪ੍ਰਸ਼ੋਤਮ ਮੱਤੀ ਨੇ ਧੰਨਵਾਦ ਕੀਤਾ।
ਪਿਛਲੀ ਖ਼ਬਰ ਖ਼ਾਲਸਾ ਕਾਲਜ ’ਚ ਪੜ੍ਹਦੇ ਅੰਮ੍ਰਿਤਧਾਰੀ ਵਿਦਿਆਰਥੀਆਂ ਨੂੰ ਵਜ਼ੀਫ਼ੇ ਵੰਡੇ ਅਗਲੀ ਖ਼ਬਰ ਮੋਦੀ ਸਰਕਾਰ ਖ਼ਿਲਾਫ਼ ਕੀਤੀ ਜਾ ਰਹੀ ਹੜਤਾਲ ’ਚ ਵੱਡੀ ਗਿਣਤੀ ’ਚ ਸ਼ਾਮਿਲ ਹੋਣ ਦਾ ਫ਼ੈਸਲਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।