10-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 10-08-2026

-ਮਾਮਲਾ ਔਰਤ ਵਲੋਂ ਖ਼ੁਦਕੁਸ਼ੀ ਕਰਨ ਦਾ-ਨਾਮਜ਼ਦ ਮੁਲਜ਼ਮਾਂ ਦੀ ਗ੍ਰਿਫ਼ਤਾਰੀ ਲਈ ਥਾਣੇ ਦਾ ਘਿਰਾਓ, ਸੜਕ ’ਤੇ ਲਗਾਇਆ ਜਾਮ

-ਮਾਮਲਾ ਔਰਤ ਵਲੋਂ ਖ਼ੁਦਕੁਸ਼ੀ ਕਰਨ ਦਾ-ਨਾਮਜ਼ਦ ਮੁਲਜ਼ਮਾਂ ਦੀ ਗ੍ਰਿਫ਼ਤਾਰੀ ਲਈ ਥਾਣੇ ਦਾ ਘਿਰਾਓ, ਸੜਕ ’ਤੇ ਲਗਾਇਆ ਜਾਮ

ਅਜੀਤ ਡੈਸਕ 10-08-2026

ਜੋਗਾ, 9 ਅਗਸਤ (ਵਿਸ਼ੇਸ਼ ਪ੍ਰਤੀਨਿਧ)- ਪਿੰਡ ਬੁਰਜ ਝੱਬਰ ਦੀ ਕਿਰਨਜੀਤ ਕੌਰ ਪਤਨੀ ਲੱਖਾ ਸਿੰਘ ਵਲੋਂ ਪਿਛਲੇ ਦਿਨੀਂ ਜ਼ਹਿਰੀਲੀ ਚੀਜ਼ ਖਾ ਕੇ ਖ਼ੁਦਕੁਸ਼ੀ ਕਰਨ ਦੇ ਮਾਮਲੇ ’ਚ ਇਨਸਾਫ਼ ਲੈਣ ਲਈ ਪੀੜਤ ਧਿਰ ਨੇ ਸਥਾਨਕ ਥਾਣੇ ਅੱਗੇ ਪੱਕਾ ਧਰਨਾ ਲੱਗਾ ਦਿੱਤਾ ਹੈ। ਇਸ ਉਪਰੰਤ ਧਰਨਾਕਾਰੀਆਂ ਨੇ ਮਾਨਸਾ-ਬਰਨਾਲਾ ਮੁੱਖ ਮਾਰਗ ’ਤੇ ਜਾਮ ਲੱਗਾ ਦਿੱਤਾ। ਧਰਨਾਕਾਰੀਆਂ ਨੇ ਪੁਲਿਸ ’ਤੇ ਨਾਮਜ਼ਦ ਮੁਲਜ਼ਮਾਂ ਨਾਲ ਮਿਲੇ ਹੋਣ ਅਤੇ 8 ਦਿਨ ਬਾਅਦ ਵੀ ਗ੍ਰਿਫ਼ਤਾਰੀ ਨਾ ਕਰਨ ਦਾ ਦੋਸ਼ ਲਗਾਉਂਦਿਆਂ ਕਿਹਾ ਹੈ ਕਿ ਜਦੋਂ ਤੱਕ ਨਾਮਜ਼ਦ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਨਹੀਂ ਕੀਤਾ ਜਾਂਦਾ ਉਦੋਂ ਤੱਕ ਮ੍ਰਿਤਕਾ ਦਾ ਅੰਤਿਮ ਸਸਕਾਰ ਨਹੀਂ ਕੀਤਾ ਜਾਵੇਗਾ। ਪੁਲਿਸ ਪ੍ਰਸ਼ਾਸਨ ਖ਼ਿਲਾਫ਼ ਨਾਅਰੇਬਾਜ਼ੀ ਕਰਦਿਆਂ 9 ਮੈਂਬਰੀ ਸੰਘਰਸ਼ ਕਮੇਟੀ ਨੇ ਥਾਣੇ ਅੱਗੇ ਟੈਂਟ ਲਗਾ ਕੇ ਪੱਕਾ ਮੋਰਚਾ ਲੱਗਾ ਦਿੱਤਾ ਹੈ। ਉਨ੍ਹਾਂ ਨਾਲ ਕਿਸਾਨ ਜਥੇਬੰਦੀਆਂ, ਮਜ਼ਦੂਰ ਮੁਕਤੀ ਮੋਰਚਾ ਆਜ਼ਾਦ ਅਤੇ ਵੱਡੀ ਗਿਣਤੀ ’ਚ ਪਿੰਡ ਵਾਸੀ ਵੀ ਧਰਨੇ ’ਚ ਸ਼ਾਮਲ ਹੋਏ। ਸੰਘਰਸ਼ ਕਮੇਟੀ ਦੇ ਆਗੂ ਬੇਅੰਤ ਸਿੰਘ ਨੇ ਦੋਸ਼ ਲਗਾਇਆ ਕਿ ਘਟਨਾ ਵਾਪਰੀ ਨੂੰ ਹਫ਼ਤੇ ਤੋਂ ਵੱਧ ਦਾ ਸਮਾਂ ਹੋ ਗਿਆ ਹੈ ਪਰ ਨਾਮਜ਼ਦ ਮੁਲਜ਼ਮਾਂ ਨੂੰ ਜਾਣ ਬੁੱਝ ਕੇ ਗ੍ਰਿਫ਼ਤਾਰ ਨਹੀਂ ਕੀਤਾ ਜਾ ਰਿਹਾ। ਉਨ੍ਹਾਂ ਕਿਹਾ ਕਿ ਨਾਮਜ਼ਦ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰ ਕੇ ਪੀੜਤ ਪਰਿਵਾਰ ਨਾਲ ਹੋਈ ਕਰੋੜਾਂ ਰੁਪਏ ਦੀ ਠੱਗੀ ’ਚ ਤੁਰਤ ਇਨਸਾਫ਼ ਦਿਵਾਇਆ ਜਾਵੇ। ਰੋਸ ਧਰਨੇ ਨੂੰ ਬੂਟਾ ਸਿੰਘ ਤੁੰਗਵਾਲੀ, ਬੇਅੰਤ ਸਿੰਘ ਝੱਬਰ, ਕੁੱਲ ਹਿੰਦ ਕਿਸਾਨ ਸਭਾ ਦੇ ਗੁਲਜ਼ਾਰ ਸਿੰਘ, ਭਾਜਪਾ ਆਗੂ ਜਗਦੀਪ ਸਿੰਘ ਨਕੱਈ, ਅਕਾਲੀ ਆਗੂ ਕਰਮਜੀਤ ਕੌਰ ਸਮਾਓਂ, ਮਜ਼ਦੂਰ ਮੁਕਤੀ ਮੋਰਚਾ ਦੇ ਨਿੱਕਾ ਸਿੰਘ ਬਹਾਦਰਪੁਰ, ਜਰਨੈਲ ਸਿੰਘ, ਮਜ਼ਦੂਰ ਮੁਕਤੀ ਮੋਰਚਾ ਆਜ਼ਾਦ ਦੇ ਮਨਜੀਤ ਕੌਰ ਜੋਗਾ, ਰਾਜ ਸਿੰਘ ਅਕਲੀਆ, ਹਰਪ੍ਰੀਤ ਸਿੰਘ ਰਾਜੀਆ, ਚਿਤਵੰਤ ਕੌਰ ਸਮਾਓਂ, ਸਿਕੰਦਰ ਸਿੰਘ ਭੂਰੇ, ਸੱਤਪਾਲ ਸਿੰਘ, ਦਰਸ਼ਨ ਸਿੰਘ ਮਹਿਤਾ ਆਦਿ ਨੇ ਵੀ ਸੰਬੋਧਨ ਕੀਤਾ। ਦੂਜੇ ਪਾਸੇ ਡੀ.ਐਸ.ਪੀ. ਹਰਜਿੰਦਰ ਸਿੰਘ ਗਿੱਲ ਨੇ ਕਿਹਾ ਕਿ ਪੁਲਿਸ ਕਾਰਵਾਈ ’ਚ ਕੋਈ ਢਿੱਲ ਨਹੀਂ ਵਰਤੀ ਜਾ ਰਹੀ,  ਨਾਮਜਦ  ਮੁਲਜਮਾਂ ਦੀ ਭਾਲ ਲਗਾਤਾਰ ਜਾਰੀ ਹੈ ਅਤੇ ਛੇਤੀ ਹੀ ਉਹ ਗ੍ਰਿਫ਼ਤ ’ਚ ਹੋਣਗੇ।

 

ਪਿਛਲੀ ਖ਼ਬਰ ਪ੍ਰਸਿੱਧ ਪ੍ਰਾਚੀਨ ਮੰਦਰ ਬੀਬੜੀਆਂ ਮਾਈਆਂ ਵਿਖੇ ਤੀਆਂ ਦਾ ਤਿਉਹਾਰ ਮਨਾਇਆ ਅਗਲੀ ਖ਼ਬਰ ਗਊ ਵੰਸ਼ ਦੀ ਮ੍ਰਿਤਕ ਦੇਹ ਚੁਕਵਾਉਣ ਸਬੰਧੀ ਗਊ ਭਗਤਾਂ ਵਲੋਂ ਮੀਟਿੰਗ 111 ਦਿਨ ਲੰਘ ਜਾਣ ’ ਤੇ ਨਗਰ ਕੌਸ਼ਲ ਨੇ ਨਹੀਂ ਕੀਤਾ ਕ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।