11-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-08-2026

ਹਰਿਗੋਬਿੰਦ ਪਬਲਿਕ ਸਕੂਲ ਕਾਂਗੜ ਵਿਖੇ ਤੀਆਂ ਦਾ ਤਿਉਹਾਰ ਮਨਾਇਆ

ਭਾਈਰੂਪਾ ,10 ਅਗਸਤ (ਵਰਿੰਦਰ ਲੱਕੀ)-ਹਰਿਗੋਬਿੰਦ ਪਬਲਿਕ ਸਕੂਲ ਕਾਂਗੜ ’ਚ ਬੱਚਿਆਂ ਨੂੰ ਪੁਰਾਤਨ ਵਿਰਸੇ ਤੇ ਪੰਜਾਬੀ ਸੱਭਿਆਚਾਰ ਨਾਲ ਜੋੜਨ ਲਈ ਤੀਆਂ ਤੀਜ ਦੀਆਂ ਤਿਉਹਾਰ ਮਨਾਇਆ ਗਿਆ। ਜਿਸ ਵਿਚ ਵੱਖ-ਵੱਖ ਜਮਾਤਾਂ ਦੇ ਬੱਚਿਆਂ ਨੇ ਹਿੱਸਾ ਲਿਆ।

ਹਰਗੋਬਿੰਦ ਪਬਲਿਕ ਸਕੂਲ ਕਾਂਗੜ ਵਿਖੇ ਕਰਵਾਏ ਗਏ ਤੀਜ ਸਮਾਗਮ ਦੌਰਾਨ ਪੰਜਾਬੀ ਪਹਿਰਾਵੇ ’ਚ ਸਕੂਲ ਦੀਆਂ ਵਿਦਿਆਰਥਣਾਂ। ਤਸਵੀਰ: ਵਰਿੰਦਰ ਲੱਕੀ 11-08-2026
ਭਾਈਰੂਪਾ ,10 ਅਗਸਤ (ਵਰਿੰਦਰ ਲੱਕੀ)-ਹਰਿਗੋਬਿੰਦ ਪਬਲਿਕ ਸਕੂਲ ਕਾਂਗੜ ’ਚ ਬੱਚਿਆਂ ਨੂੰ ਪੁਰਾਤਨ ਵਿਰਸੇ ਤੇ ਪੰਜਾਬੀ ਸੱਭਿਆਚਾਰ ਨਾਲ ਜੋੜਨ ਲਈ ਤੀਆਂ ਤੀਜ ਦੀਆਂ ਤਿਉਹਾਰ ਮਨਾਇਆ ਗਿਆ। ਜਿਸ ਵਿਚ ਵੱਖ-ਵੱਖ ਜਮਾਤਾਂ ਦੇ ਬੱਚਿਆਂ ਨੇ ਹਿੱਸਾ ਲਿਆ। ਇਸ ਦੌਰਾਨ ਸਟੇਜ ਦੀ ਕਾਰਵਾਈ ਅਧਿਆਪਕਾ ਤਰਨਵੀਰ ਕੌਰ, ਗੁਰਪ੍ਰੀਤ ਕੌਰ ਅਤੇ ਜਸਵੀਰ ਕੌਰ ਨੇ ਸੰਭਾਲੀ। ਤਾਨਵੀ ਗਰੁੱਪ ਨੇ ਸੱਭਿਆਚਾਰਕ ਨਾਟਕ ਪੇਸ਼ ਕੀਤਾ ਤੇ ਸੁਨੇਹਦੀਪ ਗਰੁੱਪ ਨੇ ਆਪਣੀਆਂ ਸੱਭਿਆਚਾਰਕ ਬੋਲੀਆਂ ਪਾ ਕੇ ਪੁਰਾਣੇ ਵਿਰਸੇ ਨੂੰ ਯਾਦ ਕੀਤਾ। ਵਿਦਿਆਰਥਣਾਂ ਵਲੋਂ ਗਿੱਧਾ ਪਾਇਆ ਗਿਆ। ਕਈ ਸੱਭਿਆਚਾਰਕ ਗੀਤ ਗਾਏ ਤੇ ਕੋਰਿਓਗ੍ਰਾਫ਼ੀ ਕੀਤੀ ਗਈ। ਛੋਟੇ ਬੱਚਿਆਂ ਵਲੋਂ ਕੈਂਠਾ ਸਜਾ ਕੇ ਭੰਗੜਾ ਪਾਇਆ ਗਿਆ। ਬੱਚੀਆਂ ਪੁਰਾਤਨ ਵਿਰਸੇ ਦੇ ਮੁਤਾਬਿਕ ਘੱਗਰੇ ਪਾ ਕੇ ਆਈਆਂ। ਬੱਚਿਆਂ ਨੇ ਇਸ ਪ੍ਰੋਗਰਾਮ ਦਾ ਖੂਬ ਆਨੰਦ ਮਾਣਿਆ। ਇਸ ਮੌਕੇ ਪ੍ਰਿੰਸੀਪਲ ਸੋਨੂ ਕੁਮਾਰ ਕਾਂਗੜ ਨੇ ਤੀਆਂ ਤੀਜ ਦੀਆਂ ਦੇ ਤਿਉਹਾਰ ਬਾਰੇ ਬੱਚਿਆਂ ਨੂੰ ਜਾਣਕਾਰੀ ਦਿੱਤੀ ਕਿ ਸਾਉਣ ਦੇ ਮਹੀਨੇ ਵਿਚ ਮਨਾਇਆ ਜਾਣ ਵਾਲਾ ਤੀਆਂ ਦਾ ਤਿਉਹਾਰ ਕੁੜੀਆਂ ਦਾ ਪ੍ਰਸਿੱਧ ਤਿਉਹਾਰ ਹੈ। ਉਨ੍ਹਾਂ ਨੇ ਦੱਸਿਆ ਕਿ ਬੱਚਿਆਂ ਨੂੰ ਆਪਣੇ ਅੰਦਰ ਛੁਪੀ ਹੋਈ ਕਲਾ ਨੂੰ ਨਿਖਾਰਨ ਲਈ ਸਟੇਜ ਦਾ ਸਹਾਰਾ ਜ਼ਰੂਰ ਲੈਣਾ ਚਾਹੀਦਾ ਹੈ। ਜਿਸ ਨਾਲ ਬੱਚਿਆਂ ਦਾ ਆਤਮ ਵਿਸ਼ਵਾਸ ਵੱਧਦਾ ਹੈ। ਉਨ੍ਹਾਂ ਨੇ ਵਿਦਿਆਰਥੀਆਂ ਨੂੰ ਆਪਣੇ ਅਮੀਰ ਸੱਭਿਆਚਾਰ ਅਤੇ ਰੀਤੀ-ਰਿਵਾਜਾਂ ਨਾਲ ਜੁੜੇ ਰਹਿਣ ਲਈ ਪ੍ਰੇਰਿਤ ਕੀਤਾ। ਉਨ੍ਹਾਂ ਨੇ ਇਹ ਵੀ ਦੱਸਿਆ ਕਿ ਭਵਿੱਖ ਵਿਚ ਵੀ ਇਸ ਤਰ੍ਹਾਂ ਦੇ ਪ੍ਰੋਗਰਾਮ ਕਰਵਾਉਣੇ ਚਾਹੀਦੇ ਹਨ। ਇਸ ਸਮੇਂ ਸਕੂਲ ਨੂੰ ਰਿਵਾਇਤੀ ਸਜਾਵਟ ਨਾਲ ਸ਼ਿੰਗਾਰਿਆ ਗਿਆ।। ਇਸ ਮੌਕੇ ਧਾਰਮਿਕ ਅਧਿਆਪਕਾ ਪਲਵਿੰਦਰ ਕੌਰ, ਨੀਤੂ ਸ਼ਰਮਾ, ਬਲਵਿੰਦਰ ਕੌਰ, ਰਣਜੀਤ ਕੌਰ, ਪਵਨਪ੍ਰੀਤ ਕੌਰ, ਰਣਦੀਪ ਕੌਰ, ਸਵਰਨਜੀਤ ਕੌਰ, ਗਗਨਦੀਪ ਕੌਰ, ਅਮਨਦੀਪ ਕੌਰ, ਜਸਪ੍ਰੀਤ ਕੌਰ, ਲਵਪ੍ਰੀਤ ਕੌਰ, ਮੰਦਰ ਸਿੰਘ, ਦਵਿੰਦਰ ਸਿੰਘ ਆਦਿ ਹਾਜ਼ਰ ਸਨ।
ਪਿਛਲੀ ਖ਼ਬਰ ਪਿੰਡ ਰਾਮਾਂ ਵਿਖੇ ‘ਮੇਲਾ ਤੀਆਂ ਦਾ’ ਪ੍ਰੋਗਰਾਮ ਕਰਵਾਇਆ ਅਗਲੀ ਖ਼ਬਰ ਗੁ: ਹੰਸਾਲੀ ਸਾਹਿਬ ਵਿਖੇ ਅੱਗ ਲੱਗਣ ਦੀ ਵਾਪਰੀ ਘਟਨਾ ’ਤੇ ਜਥੇਦਾਰ ਬਾਬਾ ਟੇਕ ਸਿੰਘ ਨੇ ਜਤਾਇਆ ਦੁੱਖ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।