11-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-08-2026

ਮੌਜੂਦਾ ਸਰਪੰਚ ਮਲਕੀਤ ਸਿੰਘ ਜੱਜਲ ਸਾਥੀਆਂ ਸਮੇਤ ਭਾਜਪਾ ’ਚ ਸ਼ਾਮਿਲ

ਰਾਮਾਂ ਮੰਡੀ, 10 ਅਗਸਤ (ਤਰਸੇਮ ਸਿੰਗਲਾ)-ਹਲਕਾ ਤਲਵੰਡੀ ਸਾਬੋ ਵਿਚ ਭਾਰਤੀ ਜਨਤਾ ਪਾਰਟੀ ਦੀਆਂ ਸਿਆਸੀ ਸਰਗਰਮੀਆਂ ਨੂੰ ਉਸ ਸਮੇਂ ਹੋਰ ਵੱਡਾ ਹੁਲਾਰਾ ਮਿਲਿਆ, ਜਦੋਂ ਪਿੰਡ ਜੱਜਲ ਦੇ ਮੌਜੂਦਾ ਸਰਪੰਚ ਮਲਕੀਤ ਸਿੰਘ ਆਪਣੇ ਸਾਥੀਆਂ ਅਤੇ ਸਮਰਥਕਾਂ ਸਮੇਤ ਭਾਜਪਾ ਵਿਚ ਸ਼ਾਮਲ ਹੋ ਗਏ। ਇਹ ਸਮਾਗਮ ਭਾਜਪਾ ਦੇ ਹਲਕਾ ਇੰਚਾਰਜ ਅਤੇ ਜ਼ਿਲ੍ਹਾ ਮੀਤ ਪ੍ਰਧਾਨ ਦੇਹਾਤੀ ਨਵਜੋਤ ਸਿੰਘ ਗੁਣੀ ਗਾਟਵਾਲੀ ਅਤੇ ਭਾਜਪਾ ਆਗੂ ਸੁਖਵਿੰਦਰ ਸਿੰਘ ਗੁਣੀ ਗਾਟਵਾਲੀ ਦੀ ਹਾਜ਼ਰੀ ਸੰਪੰਨ ਵਿਚ ਹੋਇਆ।

ਅਜੀਤ ਡੈਸਕ 11-08-2026
ਰਾਮਾਂ ਮੰਡੀ, 10 ਅਗਸਤ (ਤਰਸੇਮ ਸਿੰਗਲਾ)-ਹਲਕਾ ਤਲਵੰਡੀ ਸਾਬੋ ਵਿਚ ਭਾਰਤੀ ਜਨਤਾ ਪਾਰਟੀ ਦੀਆਂ ਸਿਆਸੀ ਸਰਗਰਮੀਆਂ ਨੂੰ ਉਸ ਸਮੇਂ ਹੋਰ ਵੱਡਾ ਹੁਲਾਰਾ ਮਿਲਿਆ, ਜਦੋਂ ਪਿੰਡ ਜੱਜਲ ਦੇ ਮੌਜੂਦਾ ਸਰਪੰਚ ਮਲਕੀਤ ਸਿੰਘ ਆਪਣੇ ਸਾਥੀਆਂ ਅਤੇ ਸਮਰਥਕਾਂ ਸਮੇਤ ਭਾਜਪਾ ਵਿਚ ਸ਼ਾਮਲ ਹੋ ਗਏ। ਇਹ ਸਮਾਗਮ ਭਾਜਪਾ ਦੇ ਹਲਕਾ ਇੰਚਾਰਜ ਅਤੇ ਜ਼ਿਲ੍ਹਾ ਮੀਤ ਪ੍ਰਧਾਨ ਦੇਹਾਤੀ ਨਵਜੋਤ ਸਿੰਘ ਗੁਣੀ ਗਾਟਵਾਲੀ ਅਤੇ ਭਾਜਪਾ ਆਗੂ ਸੁਖਵਿੰਦਰ ਸਿੰਘ ਗੁਣੀ ਗਾਟਵਾਲੀ ਦੀ ਹਾਜ਼ਰੀ ਸੰਪੰਨ ਵਿਚ ਹੋਇਆ। ਨਵਜੋਤ ਸਿੰਘ ਗੁਣੀ ਗਾਟਵਾਲੀ ਨੇ ਆਪਣੇ ਸੰਬੋਧਨ ਵਿਚ ਕਿਹਾ ਕਿ ਜੱਜਲ ਤੋਂ ਮਿਲਿਆ ਹੁੰਗਾਰਾ ਭਾਜਪਾ ਦੀਆਂ ਨੀਤੀਆਂ ਪ੍ਰਤੀ ਲੋਕਾਂ ਦੇ ਭਰੋਸੇ ਦਾ ਪ੍ਰਤੀਕ ਹੈ। ਉਨ੍ਹਾਂ ਕਿਹਾ ਕਿ ਉਹ ਹਲਕੇ ਦੇ ਹਰ ਪਿੰਡ ਅਤੇ ਹਰ ਵਰਗ ਦੇ ਲੋਕਾਂ ਨਾਲ ਖੜ੍ਹੇ ਰਹਿਣਗੇ ਅਤੇ ਸੜਕਾਂ, ਪਾਣੀ, ਬਿਜਲੀ, ਸਿਹਤ ਤੇ ਸਿੱਖਿਆ ਸਮੇਤ ਬੁਨਿਆਦੀ ਸਮੱਸਿਆਵਾਂ ਨੂੰ ਪਹਿਲ ਦੇ ਆਧਾਰ ’ਤੇ ਉਠਾਇਆ ਜਾਵੇਗਾ। ਉਨ੍ਹਾਂ ਕਿਹਾ ਕਿ ਨੌਜਵਾਨਾਂ ਲਈ ਰੁਜ਼ਗਾਰ, ਕਿਸਾਨਾਂ ਦੇ ਮੁੱਦੇ ਅਤੇ ਪਿੰਡਾਂ ਦਾ ਵਿਕਾਸ ਉਨ੍ਹਾਂ ਦੀਆਂ ਮੁੱਖ ਤਰਜੀਹਾਂ ਹਨ। ਸਰਪੰਚ ਮਲਕੀਤ ਸਿੰਘ ਨੇ ਕਿਹਾ ਕਿ ਵੱਖ-ਵੱਖ ਪਾਰਟੀਆਂ ਨੂੰ ਮੌਕੇ ਦੇਣ ਦੇ ਬਾਵਜੂਦ ਹਲਕੇ ਦੀਆਂ ਉਮੀਦਾਂ ਅਨੁਸਾਰ ਵਿਕਾਸ ਨਹੀਂ ਹੋ ਸਕਿਆ। ਉਨ੍ਹਾਂ ਨਵਜੋਤ ਸਿੰਘ ਗੁਣੀ ਦੀ ਅਗਵਾਈ ’ਤੇ ਭਰੋਸਾ ਪ੍ਰਗਟ ਕਰਦਿਆਂ ਪਾਰਟੀ ਦੀ ਮਜ਼ਬੂਤੀ ਲਈ ਕੰਮ ਕਰਨ ਦਾ ਭਰੋਸਾ ਦਿੱਤਾ। ਇਸ ਮੌਕੇ ਮੌਜੂਦਾ ਸਰਪੰਚ ਮਲਕੀਤ ਸਿੰਘ ਜੱਜਲ ਸਮੇਤ ਮੈਂਬਰ ਓਮ ਪ੍ਰਕਾਸ਼, ਮੈਂਬਰ ਜਸਵੀਰ ਸਿੰਘ, ਰਣਜੀਤ ਸਿੰਘ ਜੱਜਲ, ਅਮਰਜੀਤ ਸਿੰਘ, ਰਾਮ ਸਿੰਘ, ਗੁਰਪ੍ਰੀਤ ਸਿੰਘ, ਬਲਵੀਰ ਸਿੰਘ, ਪੂਰਨ ਸਿੰਘ, ਤਾਰੀ ਸਿੰਘ, ਸਾਬਕਾ ਮੈਂਬਰ ਗੁਰਮੀਤ ਸਿੰਘ, ਅਮਰਿੰਦਰ ਸਿੰਘ, ਹਰਭਜਨ ਸਿੰਘ, ਮਨਪ੍ਰੀਤ ਸਿੰਘ ਅਤੇ ਅੰਮ੍ਰਿਤਪਾਲ ਸਿੰਘ ਸਮੇਤ ਵੱਡੀ ਗਿਣਤੀ ਵਿਚ ਆਗੂ ਤੇ ਵਰਕਰ ਹਾਜ਼ਰ ਸਨ।
ਪਿਛਲੀ ਖ਼ਬਰ ਸ਼ਾਂਤੀ ਮਨੁੱਖ ਦੀ ਸੁੱਖਦਾਈ ਤੇ ਸੁਭਾਵਿਕ ਸਥਿਤੀ ਹੈ, ਯੁੱਧ ਉਸ ਦਾ ਪਤਨ ਹੈ ਅਤੇ ਉਸ ਦਾ ਕਲੰਕ ਵੀ ਹੈ। -ਮਾਰਟਿਨ ਲੂਥਰ ਅਗਲੀ ਖ਼ਬਰ ਪਿੰਡ ਰਾਮਾਂ ਵਿਖੇ ‘ਮੇਲਾ ਤੀਆਂ ਦਾ’ ਪ੍ਰੋਗਰਾਮ ਕਰਵਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।