12-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 12-08-2026

ਕਾਵੜੀਆਂ ਨਾਲ ਦੁਰਵਿਵਹਾਰ ਕਰਨ ਵਾਲਾ ਹੌਲਦਾਰ ਮੁਅੱਤਲ

ਮਾਨਸਾ, 11 ਅਗਸਤ (ਬਲਵਿੰਦਰ ਸਿੰਘ ਧਾਲੀਵਾਲ)- ਬੀਤੀ ਦੇਰ ਰਾਤ ਸਥਾਨਕ ਬਾਰਾਂ ਹੱਟਾਂ ਚੌਂਕ ਵਿਖੇ ਕਾਵੜੀਆਂ ਨਾਲ ਦੁਰਵਿਵਹਾਰ ਕਰਨ ਵਾਲੇ ਹੌਲਦਾਰ ਗੁਰਪ੍ਰੀਤ ਸਿੰਘ ਨੂੰ ਮਾਨਸਾ ਪੁਲਿਸ ਨੇ ਮੁਅੱਤਲ ਕਰ ਦਿੱਤਾ ਹੈ। ਕਾਬਲੇ-ਗ਼ੌਰ ਰਹੇ ਇਹ ਪੁਲਿਸ ਕਰਮਚਾਰੀ ਉੱਥੇ ਡਿਊਟੀ ਨਿਭਾਅ ਰਿਹਾ ਸੀ ਤਾਂ ਹਰਿਦੁਆਰ ਤੋਂ ਗੰਗਾ ਜਲ ਲੈ ਕੇ ਆਏ ਕਾਵੜੀਆਂ ਨਾਲ ਉਸ ਨੇ ਕਿਸੇ ਮੁੱਦੇ ’ਤੇ ਬਹਿਸ ਬਾਜ਼ੀ ਸ਼ੁਰੂ ਕਰ ਦਿੱਤੀ।

ਅਜੀਤ ਡੈਸਕ 12-08-2026
ਮਾਨਸਾ, 11 ਅਗਸਤ (ਬਲਵਿੰਦਰ ਸਿੰਘ ਧਾਲੀਵਾਲ)- ਬੀਤੀ ਦੇਰ ਰਾਤ ਸਥਾਨਕ ਬਾਰਾਂ ਹੱਟਾਂ ਚੌਂਕ ਵਿਖੇ ਕਾਵੜੀਆਂ ਨਾਲ ਦੁਰਵਿਵਹਾਰ ਕਰਨ ਵਾਲੇ ਹੌਲਦਾਰ ਗੁਰਪ੍ਰੀਤ ਸਿੰਘ ਨੂੰ ਮਾਨਸਾ ਪੁਲਿਸ ਨੇ ਮੁਅੱਤਲ ਕਰ ਦਿੱਤਾ ਹੈ। ਕਾਬਲੇ-ਗ਼ੌਰ ਰਹੇ ਇਹ ਪੁਲਿਸ ਕਰਮਚਾਰੀ ਉੱਥੇ ਡਿਊਟੀ ਨਿਭਾਅ ਰਿਹਾ ਸੀ ਤਾਂ ਹਰਿਦੁਆਰ ਤੋਂ ਗੰਗਾ ਜਲ ਲੈ ਕੇ ਆਏ ਕਾਵੜੀਆਂ ਨਾਲ ਉਸ ਨੇ ਕਿਸੇ ਮੁੱਦੇ ’ਤੇ ਬਹਿਸ ਬਾਜ਼ੀ ਸ਼ੁਰੂ ਕਰ ਦਿੱਤੀ। ਮੌਕੇ ’ਤੇ ਭਾਜਪਾ ਆਗੂ ਮੁਨੀਸ਼ ਕੁਮਾਰ ਬੱਬੀ ਦਾਨੇਵਾਲੀਆ ਤੇ ਹੋਰ ਪਹੁੰਚ ਗਏ, ਜਿਨ੍ਹਾਂ ਨੇ ਤੁਰੰਤ ਥਾਣਾ ਸ਼ਹਿਰੀ-1 ਦੇ ਮੁਖੀ ਸੁਖਜੀਤ ਸਿੰਘ ਤੇ ਹੋਰ ਅਧਿਕਾਰੀਆਂ ਨਾਲ ਸੰਪਰਕ ਕੀਤਾ। ਉਨ੍ਹਾਂ ਦੋਸ਼ ਲਗਾਇਆ ਕਿ ਹੌਲਦਾਰ ਨੇ ਸ਼ਰਾਬ ਦੇ ਨਸ਼ੇ ’ਚ ਕਾਵੜੀਆਂ ਨੂੰ ਬੁਰਾ ਭਲਾ ਕਿਹਾ। ਥਾਣਾ ਮੁਖੀ ਨੇ ਤੁਰੰਤ ਉਸ ਦਾ ਸਿਵਲ ਹਸਪਤਾਲ ਵਿਖੇ ਮੁਆਇਨਾ ਕਰਵਾ ਦਿੱਤਾ। ਹਰਜਿੰਦਰ ਸਿੰਘ ਗਿੱਲ ਡੀ.ਐੱਸ.ਪੀ. ਸਬ ਡਵੀਜ਼ਨ ਮਾਨਸਾ ਨੇ ਸੰਪਰਕ ਕਰਨ ’ਤੇ ਦੱਸਿਆ ਕਿ ਸਾਹਮਣੇ ਆਇਆ ਹੈ ਕਿ ਉਕਤ ਕਰਮਚਾਰੀ ਨੇ ਡਿਊਟੀ ਦੌਰਾਨ ਸ਼ਰਾਬ ਪੀਤੀ ਹੋਈ ਸੀ, ਜਿਸ ਕਰ ਕੇ ਬਦਸਲੂਕੀ ਕੀਤੀ। ਉਨ੍ਹਾਂ ਦੱਸਿਆ ਕਿ ਉਕਤ ਨੂੰ ਸਸਪੈਂਡ ਕਰ ਦਿੱਤਾ ਗਿਆ ਹੈ। ਡੀ.ਐੱਸ.ਪੀ. ਨੇ ਹੋਰ ਕਰਮਚਾਰੀਆਂ ਨੂੰ ਵੀ ਤਾੜਨਾ ਕੀਤੀ ਕਿ ਉਹ ਪਤਵੰਤਿਆਂ ਦਾ ਸਤਿਕਾਰ ਕਰਨ ਅਤੇ ਨਸ਼ਿਆਂ ਦੀ ਵਰਤੋਂ ਨਾ ਕਰਨ। ਉਨ੍ਹਾਂ ਸਪਸ਼ਟ ਕਿਹਾ ਕਿ ਅਜਿਹੇ ਮੁਲਾਜ਼ਮਾਂ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇਗੀ।
ਪਿਛਲੀ ਖ਼ਬਰ ਗੁਰੂ ਨਾਨਕ ਕਾਲਜ ਬੁਢਲਾਡਾ ਦੇ ਰਾਜ ਪੱਧਰੀ ਪਲੇਸਮੈਂਟ ਡਰਾਈਵ ਮੌਕੇ 40 ਤੋਂ ਵੱਧ ਕੰਪਨੀਆਂ ਪੁੱਜੀਆਂ ਅਗਲੀ ਖ਼ਬਰ ਮਾਡਰਨ ਪਬਲਿਕ ਸਕੂਲ ਅਤੇ ਕਾਲਜ ਵਿਖੇ ਤੀਆਂ ਦਾ ਤਿਉਹਾਰ ਮਨਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।