13-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 13-08-2026

ਰਾਜਿੰਦਰ ਸਿੰਘ ਚਕੇਰੀਆਂ ਨੂੰ ਸ਼੍ਰੋਮਣੀ ਅਕਾਲੀ ਦਲ (ਬ) ਦੇ ਸੂਬਾ ਮੀਤ ਪ੍ਰਧਾਨ ਨਿਯੁਕਤ

ਮਾਨਸਾ, 12 ਅਗਸਤ (ਧਾਲੀਵਾਲ)- ਸ਼੍ਰੋਮਣੀ ਅਕਾਲੀ ਦਲ (ਬ) ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਅਕਾਲੀ ਆਗੂ ਰਾਜਿੰਦਰ ਸਿੰਘ ਚਕੇਰੀਆਂ ਨੂੰ ਪਾਰਟੀ ਦਾ ਸੂਬਾ ਮੀਤ ਪ੍ਰਧਾਨ ਨਿਯੁਕਤ ਕੀਤਾ ਹੈ। ਉਹ ਜ਼ਿਲ੍ਹਾ ਪ੍ਰੀਸ਼ਦ ਮਾਨਸਾ ਦੇ ਚੇਅਰਮੈਨ ਵੀ ਰਹੇ ਹਨ।

ਅਜੀਤ ਡੈਸਕ 13-08-2026
ਮਾਨਸਾ, 12 ਅਗਸਤ (ਧਾਲੀਵਾਲ)- ਸ਼੍ਰੋਮਣੀ ਅਕਾਲੀ ਦਲ (ਬ) ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਅਕਾਲੀ ਆਗੂ ਰਾਜਿੰਦਰ ਸਿੰਘ ਚਕੇਰੀਆਂ ਨੂੰ ਪਾਰਟੀ ਦਾ ਸੂਬਾ ਮੀਤ ਪ੍ਰਧਾਨ ਨਿਯੁਕਤ ਕੀਤਾ ਹੈ। ਉਹ ਜ਼ਿਲ੍ਹਾ ਪ੍ਰੀਸ਼ਦ ਮਾਨਸਾ ਦੇ ਚੇਅਰਮੈਨ ਵੀ ਰਹੇ ਹਨ। ‘ਅਜੀਤ’ ਉਪ ਦਫ਼ਤਰ ਮਾਨਸਾ ਵਿਖੇ ਵਿਸ਼ੇਸ਼ ਤੌਰ ’ਤੇ ਪਹੁੰਚੇ ਸ : ਚਕੇਰੀਆਂ ਨੇ ਇਸ ਨਿਯੁਕਤੀ ਬਦਲੇ ਪਾਰਟੀ ਪ੍ਰਧਾਨ ਤੋਂ ਇਲਾਵਾ ਸਕੱਤਰ ਜਨਰਲ ਬਲਵਿੰਦਰ ਸਿੰਘ ਭੂੰਦੜ, ਲੋਕ ਸਭਾ ਮੈਂਬਰ ਹਰਸਿਮਰਤ ਕੌਰ ਬਾਦਲ ਦਾ ਧੰਨਵਾਦ ਕਰਦਿਆਂ ਕਿਹਾ ਕਿ ਉਹ ਦਲ ਵਲੋਂ ਦਿੱਤੀ ਗਈ ਜ਼ਿੰਮੇਵਾਰੀ ਨੂੰ ਤਨਦੇਹੀ ਨਾਲ ਨਿਭਾਉਣਗੇ। ਇਸੇ ਦੌਰਾਨ ਹਲਕਾ ਮਾਨਸਾ ਦੇ ਇੰਚਾਰਜ ਪ੍ਰੇਮ ਕੁਮਾਰ ਅਰੋੜਾ, ਸਾਬਕਾ ਸ਼੍ਰੋਮਣੀ ਕਮੇਟੀ ਮੈਂਬਰ ਜਥੇਦਾਰ ਬਲਦੇਵ ਸਿੰਘ ਮਾਖਾ, ਬੱਲਮ ਸਿੰਘ ਕਲੀਪੁਰ, ਯੂਥ ਆਗੂ ਐਡਵੋਕੇਟ ਪ੍ਰੀਤਇੰਦਰ ਸਿੰਘ ਜਵਾਹਰਕੇ, ਜਸਵਿੰਦਰ ਸਿੰਘ ਚਕੇਰੀਆਂ, ਕੁਲਸ਼ੇਰ ਸਿੰਘ ਰੂਬਲ, ਗੋਲਡੀ ਗਾਂਧੀ, ਜਥੇਦਾਰ ਕੁਲਦੀਪ ਸਿੰਘ ਜਵਾਹਰਕੇ ਆਦਿ ਨੇ ਨਿਯੁਕਤੀ ਦਾ ਸਵਾਗਤ ਕਰਦਿਆਂ ਕਿਹਾ ਕਿ ਸ: ਚਕੇਰੀਆਂ ਦੀ ਨਿਯੁਕਤੀ ਦਲ ਦੀ ਹੋਰ ਮਜ਼ਬੂਤੀ ਲਈ ਬੇਹੱਦ ਸਹਾਈ ਹੋਵੇਗੀ।
ਪਿਛਲੀ ਖ਼ਬਰ 27.10 ਗ੍ਰਾਮ ਚਿੱਟਾ ਬਰਾਮਦ ਅਗਲੀ ਖ਼ਬਰ ਜ਼ਿਲ੍ਹਾ ਅਦਾਲਤੀ ਕੰਪਲੈਕਸ ਵਿਖੇ ਬੂਟੇ ਲਗਾ ਕੇ ‘ਰੁੱਖ ਲਗਾਓ’ ਮੁਹਿੰਮ ਦੀ ਕੀਤੀ ਸ਼ੁਰੂਆਤ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।