13-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 13-08-2026

ਫਾਈਵ-ਡੇ ਬੈਂਕਿੰਗ ਦੀ ਮੰਗ ਨੂੰ ਲੈ ਕੇ ਮੁਲਾਜ਼ਮਾਂ ਵਲੋਂ ਐਸ.ਬੀ.ਆਈ. ਅੱਗੇ ਰੋਸ ਪ੍ਰਦਰਸ਼ਨ

ਮਾਨਸਾ, 12 ਅਗਸਤ (ਬਲਵਿੰਦਰ ਸਿੰਘ ਧਾਲੀਵਾਲ)- ਯੂਨਾਈਟਡ ਫੋਰਮ ਆਫ਼ ਬੈਂਕ ਯੂਨੀਅਨਜ਼ ਦੇ ਸੱਦੇ ’ਤੇ ਬੈਂਕ ਮੁਲਾਜ਼ਮਾਂ ਵਲੋਂ ਫਾਈਵ-ਡੇ ਬੈਂਕਿੰਗ ਦੀ ਮੰਗ ਨੂੰ ਲੈ ਕੇ ਸਥਾਨਕ ਹਸਪਤਾਲ ਰੋਡ ’ਤੇ ਸਥਿਤ ਸਟੇਟ ਬੈਂਕ ਆਫ਼ ਇੰਡੀਆ ਦੀ ਮੁੱਖ ਸ਼ਾਖਾ ਅੱਗੇ ਰੋਸ ਪ੍ਰਦਰਸ਼ਨ ਕੀਤਾ ਗਿਆ। ਬੁਲਾਰਿਆਂ ਨੇ ਦੋਸ਼ ਲਗਾਇਆ ਕਿ ਸਰਕਾਰ ਵਲੋਂ ਮੁਲਾਜ਼ਮਾਂ ਦੀ ਮੰਗ ਨੂੰ ਲਗਾਤਾਰ ਲਟਕਾ ਕੇ ਅਣਗੌਲਿਆ ਕੀਤਾ ਜਾ ਰਿਹਾ ਹੈ।

ਐਸ.ਬੀ.ਆਈ. ਬੈਂਕ ਮਾਨਸਾ ਦੀ ਮੁੱਖ ਸ਼ਾਖਾ ਅੱਗੇ ਰੋਸ ਪ੍ਰਦਰਸ਼ਨ ਕਰਦੇ ਹੋਏ ਬੈਂਕ ਮੁਲਾਜ਼ਮ। ਅਜੀਤ ਤਸਵੀਰ 13-08-2026
ਮਾਨਸਾ, 12 ਅਗਸਤ (ਬਲਵਿੰਦਰ ਸਿੰਘ ਧਾਲੀਵਾਲ)- ਯੂਨਾਈਟਡ ਫੋਰਮ ਆਫ਼ ਬੈਂਕ ਯੂਨੀਅਨਜ਼ ਦੇ ਸੱਦੇ ’ਤੇ ਬੈਂਕ ਮੁਲਾਜ਼ਮਾਂ ਵਲੋਂ ਫਾਈਵ-ਡੇ ਬੈਂਕਿੰਗ ਦੀ ਮੰਗ ਨੂੰ ਲੈ ਕੇ ਸਥਾਨਕ ਹਸਪਤਾਲ ਰੋਡ ’ਤੇ ਸਥਿਤ ਸਟੇਟ ਬੈਂਕ ਆਫ਼ ਇੰਡੀਆ ਦੀ ਮੁੱਖ ਸ਼ਾਖਾ ਅੱਗੇ ਰੋਸ ਪ੍ਰਦਰਸ਼ਨ ਕੀਤਾ ਗਿਆ। ਬੁਲਾਰਿਆਂ ਨੇ ਦੋਸ਼ ਲਗਾਇਆ ਕਿ ਸਰਕਾਰ ਵਲੋਂ ਮੁਲਾਜ਼ਮਾਂ ਦੀ ਮੰਗ ਨੂੰ ਲਗਾਤਾਰ ਲਟਕਾ ਕੇ ਅਣਗੌਲਿਆ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ‘ਆਪ’ ਸਰਕਾਰ ਤੇ ਬੈਂਕਿੰਗ ਪ੍ਰਬੰਧਨ ਵਲੋਂ 12ਵੇਂ 2-ਪੱਖੀ ਸਮਝੌਤੇ ਨੂੰ ਲਾਗੂ ਕਰਨ ਮੌਕੇ ਮੰਗਾਂ ਪੂਰੀਆਂ ਕਰਨ ਦਾ ਭਰੋਸਾ ਦਿੱਤਾ ਗਿਆ ਸੀ ਪਰ ਲਗਭਗ 2 ਸਾਲ ਬੀਤ ਜਾਣ ’ਤੇ ਵੀ ਕੋਈ ਠੋਸ ਕਾਰਵਾਈ ਨਹੀਂ ਕੀਤੀ ਗਈ। ਉਨ੍ਹਾਂ ਕਿਹਾ ਕਿ ਬੈਂਕ ਮੁਲਾਜ਼ਮਾਂ ਨੇ ਸਰਕਾਰ ਦੀਆਂ ਹਰ ਲੋਕ-ਭਲਾਈ ਅਤੇ ਆਰਥਿਕ ਯੋਜਨਾਵਾਂ ਨੂੰ ਜ਼ਮੀਨੀ ਪੱਧਰ ’ਤੇ ਲਾਗੂ ਕਰਨ ਵਿਚ ਅਹਿਮ ਭੂਮਿਕਾ ਨਿਭਾਈ ਹੈ ਪਰ ਸਰਕਾਰ ਵਲੋਂ ਬੈਂਕ ਕਰਮਚਾਰੀਆਂ ਦੇ ਯੋਗਦਾਨ ਦਾ ਕੋਈ ਉਚਿੱਤ ਮੁੱਲ ਨਹੀਂ ਪਾਇਆ ਗਿਆ। ਯੂਨੀਅਨ ਆਗੂਆਂ ਨੇ ਚਿਤਾਵਨੀ ਦਿੱਤੀ ਕਿ ਜੇਕਰ ਮੰਗ ਨੂੰ ਤੁਰੰਤ ਪੂਰਾ ਨਾ ਕੀਤਾ ਗਿਆ ਤਾਂ ਸੰਘਰਸ਼ ਹੋਰ ਤਿੱਖਾ ਕੀਤਾ ਜਾਵੇਗਾ। ਇਸ ਮੌਕੇ ਸੁਖਦਰਸ਼ਨ ਸਿੰਘ, ਕੁਲਦੀਪ ਸਿੰਘ, ਪ੍ਰਤੀਵਾ ਕਾਠ, ਅਜੇ ਕੁਮਾਰ, ਜੋਤੀ, ਦੀਪਿਕਾ, ਜਰਨੈਲ ਸਿੰਘ, ਗੁਰਜਿੰਦਰ ਸਿੰਘ, ਜਸਵਿੰਦਰ ਸਿੰਘ, ਸ਼ੈਲੀ ਰਾਣੀ, ਪਵਨ ਕੁਮਾਰ ਆਦਿ ਹਾਜ਼ਰ ਸਨ।
ਪਿਛਲੀ ਖ਼ਬਰ ਰੌਇਲ ਕਾਲਜ ਬੋੜਾਵਾਲ ਵਿਖੇ ਰਾਸ਼ਟਰੀ ਲਾਇਬ੍ਰੇਰੀਅਨ ਦਿਵਸ ਮਨਾਇਆ ਅਗਲੀ ਖ਼ਬਰ 27.10 ਗ੍ਰਾਮ ਚਿੱਟਾ ਬਰਾਮਦ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।