13-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 13-08-2026

ਸੰਘਰਸ਼ ਕਮੇਟੀ ਤਲਵੰਡੀ ਅਕਲੀਆ ਵਲੋਂ ਤਜਵੀਜ਼ਤ ਸੀਮਿੰਟ ਫ਼ੈਕਟਰੀ ਲਗਾਉਣ ਦਾ ਤਿੱਖਾ ਵਿਰੋਧ

ਮਾਨਸਾ, 12 ਅਗਸਤ (ਬਲਵਿੰਦਰ ਸਿੰਘ ਧਾਲੀਵਾਲ)- ਜ਼ਿਲ੍ਹਾ ਪ੍ਰਸ਼ਾਸਨ ਵਲੋਂ ਵੱਖ-ਵੱਖ ਵਿਭਾਗਾਂ ਨਾਲ ਮੀਟਿੰਗ ਤੋਂ ਬਾਅਦ ਤਜਵੀਜ਼ਤ ਜੇ. ਐਸ.

ਏ.ਡੀ.ਸੀ. (ਪੇਂਡੂ ਵਿਕਾਸ) ਕ੍ਰਿਤਿਕਾ ਗੋਇਲ ਨੂੰ ਮੰਗ ਪੱਤਰ ਦਿੰਦੇ ਹੋਏ ਸੰਘਰਸ਼ ਕਮੇਟੀ ਦੇ ਆਗੂ।ਅਜੀਤ ਤਸਵੀਰ 13-08-2026
ਮਾਨਸਾ, 12 ਅਗਸਤ (ਬਲਵਿੰਦਰ ਸਿੰਘ ਧਾਲੀਵਾਲ)- ਜ਼ਿਲ੍ਹਾ ਪ੍ਰਸ਼ਾਸਨ ਵਲੋਂ ਵੱਖ-ਵੱਖ ਵਿਭਾਗਾਂ ਨਾਲ ਮੀਟਿੰਗ ਤੋਂ ਬਾਅਦ ਤਜਵੀਜ਼ਤ ਜੇ.ਐਸ.ਡਬਲਯੂ. ਸੀਮਿੰਟ ਫ਼ੈਕਟਰੀ ਨੂੰ ਇੱਕ ਵਾਰ ਮੁਲਤਵੀ ਕਰ ਦਿੱਤਾ ਗਿਆ ਹੈ। ਸੰਘਰਸ਼ ਕਮੇਟੀ ਤਲਵੰਡੀ ਅਕਲੀਆ ਦੇ ਪ੍ਰਧਾਨ ਸੁਖਦੀਪ ਸਿੰਘ ਅਤੇ ਭਾਰਤੀ ਕਿਸਾਨ ਯੂਨੀਅਨ (ਸਿੱਧੂਪੁਰ) ਦੇ ਜ਼ਿਲ੍ਹਾ ਪ੍ਰਧਾਨ ਤਰਸੇਮ ਸਿੰਘ ਗੋਬਿੰਦਪੁਰਾ ਨੇ ਦੱਸਿਆ ਕਿ 14 ਅਗਸਤ 2025 ਦੀ ਜਨਤਕ ਸੁਣਵਾਈ ’ਚ ਇਲਾਕੇ ਦੇ ਲੋਕਾਂ ਵਲੋਂ ਵਿਰੋਧ ਦਰਜ਼ ਕਰਵਾ ਕੇ ਫ਼ੈਕਟਰੀ ਨੂੰ ਨਕਾਰਿਆ ਜਾ ਚੁੱਕਿਆ ਸੀ ਪਰ ਕੰਪਨੀ ਸਰਕਾਰ ਤੇ ਪ੍ਰਸ਼ਾਸਨ ਨਾਲ ਮਿਲ ਕੇ ਲੋਕਾਂ ਨੂੰ ਗੁਮਰਾਹ ਕਰਨ ਦੀਆਂ ਚਾਲਾਂ ਚੱਲ ਰਹੀ ਸੀ। ਉਨ੍ਹਾਂ ਦੱਸਿਆ ਕਿ ਪ੍ਰਸ਼ਾਸਨ ਵਲੋਂ ਕੰਪਨੀ ਦੇ ਨੁਮਾਇੰਦਿਆਂ ਨਾਲ ਮੀਟਿੰਗ ਰੱਖੀ ਗਈ ਸੀ ਪਰ ਪਿੰਡਾਂ ਦੇ ਨੁਮਾਇੰਦਿਆਂ ਨੇ ਮੀਟਿੰਗ ’ਚ ਸ਼ਾਮਲ ਹੋਣ ਤੋਂ ਇਨਕਾਰ ਕਰ ਕੇ ਵਿਰੋਧ ਦਰਜ਼ ਕਰਵਾਇਆ ਸੀ। ਸੰਘਰਸ਼ਕਾਰੀਆਂ ਨੇ ਕ੍ਰਿਤਿਕਾ ਗੋਇਲ ਏ.ਡੀ.ਸੀ. (ਪੇਂਡੂ ਵਿਕਾਸ) ਨੂੰ ਮੰਗ ਪੱਤਰ ਵੀ ਦਿੱਤਾ। ਅਧਿਕਾਰੀ ਨੇ ਇਸ ਗੱਲ ਦੀ ਪੁਸ਼ਟੀ ਕੀਤੀ ਕਿ ਲੋਕ ਵਿਰੋਧ ਕਾਰਨ ਇੱਕ ਵਾਰ ਇਸ ਤਜਵੀਜ਼ਤ ਨੂੰ ਮੁਲਤਵੀ ਕਰ ਦਿੱਤਾ ਗਿਆ ਹੈ। ਸੰਘਰਸ਼ ਕਮੇਟੀ ਨੇ ਮੰਗ ਕੀਤੀ ਕਿ ਫ਼ੈਕਟਰੀ ਨੂੰ ਕਿਸੇ ਵੀ ਕੀਮਤ ’ਤੇ ਐਨ.ਓ.ਸੀ. ਨਾ ਜਾਰੀ ਕੀਤੀ ਜਾਵੇ ਕਿਉਂਕਿ ਉਕਤ ਪਿੰਡਾਂ ਦੇ ਲੋਕ ਥਰਮਲ ਪਲਾਂਟ ਬਣਾਂਵਾਲੀ ਦੇ ਪ੍ਰਦੂਸ਼ਣ ਤੋਂ ਪਹਿਲਾਂ ਹੀ ਪੀੜਤ ਹਨ। ਉਨ੍ਹਾਂ ਕਿਹਾ ਕਿ ਰੈੱਡ ਕੈਟਾਗਰੀ ਦੀ ਸੀਮਿੰਟ ਫ਼ੈਕਟਰੀ ਸੰਘਣੀ ਆਬਾਦੀ ਦੇ ਬਹੁਤ ਨੇੜੇ ਲੱਗਣ ਨਾਲ ਲੋਕ ਗੰਭੀਰ ਬਿਮਾਰੀਆਂ ਦਾ ਸ਼ਿਕਾਰ ਹੋਣਗੇ ਅਤੇ ਇਲਾਕੇ ਦੀ ਹਵਾ, ਮਿੱਟੀ ਤੇ ਪਾਣੀ ਵੱਡੇ ਪੱਧਰ ’ਤੇ ਪਲੀਤ ਹੋਵੇਗਾ। ਇਸ ਮੌਕੇ ਗੁਰਨਾਮ ਸਿੰਘ ਭੀਖੀ, ਕਾਕਾ ਸਿੰਘ, ਜਸਵੀਰ ਸਿੰਘ, ਖੁਸ਼ਵੀਰ ਸਿੰਘ, ਪ੍ਰਗਟ ਸਿੰਘ, ਮਨਪ੍ਰੀਤ ਸਿੰਘ, ਗੁਰਵਿੰਦਰ ਸਿੰਘ ਆਦਿ ਹਾਜ਼ਰ ਸਨ।
ਪਿਛਲੀ ਖ਼ਬਰ ਭਾਰਤੀ ਕਿਸਾਨ ਯੂਨੀਅਨ ਵਲੋਂ ਨਗਰ ਨਿਗਮ ਦਫ਼ਤਰ ਵਿਖੇ ਰੋਸ ਪ੍ਰਦਰਸ਼ਨ ਅਗਲੀ ਖ਼ਬਰ ਦਸਮੇਸ਼ ਕਾਨਵੈਂਟ ਸਕੂਲ ਦੇ ਬੈਡਮਿੰਟਨ ਖਿਡਾਰੀਆਂ ਨੇ ਓਵਰਆਲ ਜ਼ੋਨ ਟਰਾਫ਼ੀ ਜਿੱਤੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।