14-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 14-08-2026

ਏ. ਡੀ. ਸੀ. (ਪੇਂਡੂ ਵਿਕਾਸ) ਵਲੋਂ ਠੂਠਿਆਂਵਾਲੀ ਦੇ ਖੇਡ ਮੈਦਾਨ ਦਾ ਜਾਇਜ਼ਾ

ਮਾਨਸਾ, 13 ਅਗਸਤ (ਸ. ਰਿ.)

ਪਿੰਡ ਠੂਠਿਆਂਵਾਲੀ ਦੇ ਖੇਡ ਮੈਦਾਨ ਦਾ ਜਾਇਜ਼ਾ ਲੈਣ ਮੌਕੇ ਏ.ਡੀ.ਸੀ. (ਪੇਂਡੂ ਵਿਕਾਸ) ਕ੍ਰਿਤਿਕਾ ਗੋਇਲ। ਅਜੀਤ ਤਸਵੀਰ 14-08-2026
ਮਾਨਸਾ, 13 ਅਗਸਤ (ਸ.ਰਿ.)- ਪਿੰਡਾਂ ’ਚ ਖੇਡ ਸਭਿਆਚਾਰ ਨੂੰ ਉਤਸ਼ਾਹਿਤ ਕਰਨ ਅਤੇ ਨੌਜਵਾਨਾਂ ਨੂੰ ਚੰਗੀਆਂ ਖੇਡ ਸੁਵਿਧਾਵਾਂ ਮੁਹੱਈਆ ਕਰਵਾਉਣ ਦੇ ਉਦੇਸ਼ ਨਾਲ ਵਧੀਕ ਡਿਪਟੀ ਕਮਿਸ਼ਨਰ (ਪੇਂਡੂ ਵਿਕਾਸ) ਕ੍ਰਿਤਿਕਾ ਗੋਇਲ ਵਲੋਂ ਪਿੰਡ ਠੂਠਿਆਂਵਾਲੀ ਵਿਖੇ ਬਣਾਏ ਜਾ ਰਹੇ ਖੇਡ ਮੈਦਾਨ ਦਾ ਨਿਰੀਖਣ ਕੀਤਾ ਗਿਆ। ਉਨ੍ਹਾਂ ਵਿਕਾਸ ਕਾਰਜਾਂ ਦਾ ਜਾਇਜ਼ਾ ਲੈਂਦਿਆਂ ਅਧਿਕਾਰੀਆਂ ਨੂੰ 15 ਅਗਸਤ ਤੱਕ ਮਿੱਟੀ ਦੇ ਟਰੈਕ ਤਿਆਰ ਕਰਨ ਅਤੇ ਘਾਹ ਲਗਾਉਣ ਦਾ ਕੰਮ ਮੁਕੰਮਲ ਕਰਨ ਦੀ ਹਦਾਇਤ ਕੀਤੀ। ਉਨ੍ਹਾਂ ਕਿਹਾ ਕਿ ਖੇਡ ਮੈਦਾਨ ਦੇ ਨਿਰਮਾਣ ’ਚ ਕੰਮ ਦੀ ਗੁਣਵੱਤਾ ਨਾਲ ਕੋਈ ਸਮਝੌਤਾ ਨਹੀਂ ਕੀਤਾ ਜਾਵੇਗਾ ਅਤੇ ਨਿਰਧਾਰਿਤ ਸਮੇਂ ’ਚ ਕੰਮ ਪੂਰਾ ਹੋਣ ਨਾਲ ਖਿਡਾਰੀਆਂ ਨੂੰ ਜਲਦ ਮਿਆਰੀ ਖੇਡ ਸਹੂਲਤਾਂ ਮਿਲ ਸਕਣਗੀਆਂ।
ਪਿਛਲੀ ਖ਼ਬਰ ਬਰਨਾਲਾ ਵਿਖੇ 3 ਰੋਜ਼ਾ ਤਰਕਸ਼ੀਲ਼ ਪੁਸਤਕ ਮੇਲਾ 21 ਤੋਂ ਅਗਲੀ ਖ਼ਬਰ ਗੁਰੂ ਨਾਨਕ ਕਾਲਜ ਬੁਢਲਾਡਾ ਵਿਖੇ ਰਾਸ਼ਟਰੀ ਲਾਇਬ੍ਰੇਰੀਅਨ ਦਿਵਸ ਮਨਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।