14-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 14-08-2026

ਗ੍ਰਾਮੀਣ ਡਾਕ ਸੇਵਕਾਂ ਨੇ ਭਾਜਪਾ ਆਗੂ ਦਿਆਲ ਦਾਸ ਸੋਢੀ ਨੂੰ ਸੌਂਪਿਆ ਮੰਗ-ਪੱਤਰ

ਮਾਨਸਾ, 13 ਅਗਸਤ (ਸ. ਰਿ.)

ਭਾਜਪਾ ਦੇ ਸੀਨੀਅਰ ਆਗੂ ਦਿਆਲ ਦਾਸ ਸੋਢੀ ਨੂੰ ਮੰਗ ਪੱਤਰ ਸੌਂਪਦੇ ਹੋਏ ਗ੍ਰਾਮੀਣ ਡਾਕ ਸੇਵਕ। ਅਜੀਤ ਤਸਵੀਰ 14-08-2026
ਮਾਨਸਾ, 13 ਅਗਸਤ (ਸ.ਰਿ.)- ਆਲ ਇੰਡੀਆ ਗ੍ਰਾਮੀਣ ਡਾਕ ਸੇਵਕ ਯੂਨੀਅਨ ਵਲੋਂ ਭਾਜਪਾ ਦੇ ਸੀਨੀਅਰ ਆਗੂ ਦਿਆਲ ਦਾਸ ਸੋਢੀ ਨੂੰ ਗ੍ਰਾਮੀਣ ਡਾਕ ਸੇਵਕਾਂ ਦੀਆਂ ਮੰਗਾਂ ਸੰਬੰਧੀ ਪੱਤਰ ਸੌਂਪਿਆ ਗਿਆ। ਯੂਨੀਅਨ ਆਗੂਆਂ ਨੇ ਕਿਹਾ ਕਿ ਕਰਮਚਾਰੀ ਡਾਕ ਵਿਭਾਗ ਦੀਆਂ ਸੇਵਾਵਾਂ ਨੂੰ ਪੇਂਡੂ ਖੇਤਰਾਂ ’ਚ ਪਹੁੰਚਾਉਣ ’ਚ ਅਹਿਮ ਭੂਮਿਕਾ ਨਿਭਾ ਰਹੇ ਹਨ ਪਰ ਸਰਕਾਰ ਵਲੋਂ ਡਾਕ ਸੇਵਕਾਂ ਦੀਆਂ ਮੰਗਾਂ ਲੰਬੇ ਸਮੇਂ ਤੋਂ ਲਟਕਾਈਆਂ ਜਾ ਰਹੀਆਂ ਹਨ। ਯੂਨੀਅਨ ਆਗੂਆਂ ਨੇ ਉਮੀਦ ਜਤਾਈ ਕਿ ਮੰਗ ਪੱਤਰ ਰਾਹੀਂ ਉਕਤ ਮਸਲਿਆਂ ਨੂੰ ਸਬੰਧਿਤ ਅਧਿਕਾਰੀਆਂ ਅਤੇ ਸਰਕਾਰ ਤੱਕ ਪਹੁੰਚਾ ਕੇ ਗ੍ਰਾਮੀਣ ਡਾਕ ਸੇਵਕਾਂ ਨੂੰ ਬਣਦਾ ਹੱਕ ਦਿਵਾਉਣ ਲਈ ਯਤਨ ਕੀਤੇ ਜਾਣਗੇ । ਉਨ੍ਹਾਂ ਮੰਗ ਕੀਤੀ ਕਿ ਰੋਕੇ ਹੋਏ ਐਂਕਰੀਮੈਂਟ ਤੁਰੰਤ ਬਹਾਲ ਕੀਤੇ ਜਾਣ, ਗ੍ਰਾਮੀਣ ਡਾਕ ਸੇਵਕਾਂ ਦੀ ਡਿਊਟੀ 8 ਘੰਟੇ ਨਿਰਧਾਰਿਤ ਕੀਤੀ ਜਾਵੇ ਅਤੇ ਪੱਕੇ ਮੁਲਾਜ਼ਮਾਂ ਦੇ ਬਰਾਬਰ ਹੱਕ ਦਿੱਤਾ ਜਾਵੇ। ਇਸ ਮੌਕੇ ਡਵੀਜ਼ਨ ਪ੍ਰਧਾਨ ਪਰਮਜੀਤ ਸਿੰਘ ਮਾਨਸਾ, ਸਕੱਤਰ ਪਰਮਜੀਤ ਕੌਰ ਮਾਈਸਰਖਾਨਾ, ਅਵਤਾਰ ਸਿੰਘ ਭੈਣੀਬਾਘਾ, ਸਾਬਕਾ ਪ੍ਰਧਾਨ ਬਲਜੀਤ ਸਿੰਘ ਆਦਿ ਹਾਜ਼ਰ ਸਨ।
ਪਿਛਲੀ ਖ਼ਬਰ ਅਮਨ ਕਾਨੂੰਨ ਦੀ ਵਿਗੜੀ ਹਾਲਤ ਨੂੰ ਲੈ ਕੇ ਵੱਖ-ਵੱਖ ਜਥੇਬੰਦੀਆਂ ਵਲੋਂ ਰੋਸ ਰੈਲੀ 18 ਨੂੰ ਅਗਲੀ ਖ਼ਬਰ ਬਰਨਾਲਾ ਵਿਖੇ 3 ਰੋਜ਼ਾ ਤਰਕਸ਼ੀਲ਼ ਪੁਸਤਕ ਮੇਲਾ 21 ਤੋਂ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।