17-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-08-2026

ਤਰਨਜੋਤ ਵੈੱਲਫ਼ੇਅਰ ਸੁਸਾਇਟੀ ਬੱਲ੍ਹੋ ਨੂੰ ਮੁੱਖ ਮੰਤਰੀ ਭਗਵੰਤ ਮਾਨ ਵਲੋਂ ‘ਸਟੇਟ ਐਵਾਰਡ’

ਚਾਉਕੇ, 16 ਅਗਸਤ (ਮਨਜੀਤ ਸਿੰਘ ਘੜੈਲੀ): ਸਮਾਜ ਭਲਾਈ ਅਤੇ ਨਿਵੇਕਲੇ ਵਿਕਾਸ ਕਾਰਜਾਂ ’ਚ ਮੋਹਰੀ ਭੂਮਿਕਾ ਨਿਭਾਉਣ ਵਾਲੀ ਪ੍ਰਸਿੱਧ ਸੰਸਥਾ ‘ਤਰਨਜੋਤ ਵੈੱਲਫ਼ੇਅਰ ਸੁਸਾਇਟੀ ਬੱਲ੍ਹੋ’ ਨੂੰ ਆਜ਼ਾਦੀ ਦਿਵਸ ਦੇ ਰਾਜ ਪੱਧਰੀ ਸਮਾਗਮ ਦੌਰਾਨ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵਲੋਂ ਵੱਕਾਰੀ ‘ਸਟੇਟ ਐਵਾਰਡ’ ਨਾਲ ਸਨਮਾਨਿਤ ਕੀਤਾ ਗਿਆ ਹੈ। ਇਹ ਪਿੰਡ ਬੱਲ੍ਹੋ ਲਈ ਅਤਿਅੰਤ ਮਾਣ ਵਾਲੀ ਗੱਲ ਹੈ ਕਿ ਬਹੁ-ਪੱਖੀ ਵਿਕਾਸ ਕਾਰਜਾਂ ਅਤੇ ਮਿਆਰੀ ਸਮਾਜ ਸੇਵਾ ਬਦਲੇ ਬੀਤੇ 4 ਸਾਲਾਂ ਦੇ ਅਰਸੇ ਦੌਰਾਨ ਪਿੰਡ ਨੂੰ ਚੌਥਾ ਸਟੇਟ ਐਵਾਰਡ ਪ੍ਰਾਪਤ ਕਰਨ ਦਾ ਇਤਿਹਾਸਕ ਮਾਣ ਹਾਸਲ ਹੋਇਆ ਹੈ।

ਤਰਨਜੋਤ ਵੈੱਲਫ਼ੇਅਰ ਸੁਸਾਇਟੀ ਦੇ ਪ੍ਰਧਾਨ ਅਵਤਾਰ ਸਿੰਘ ਮਾਨ ਦਾ ਸਨਮਾਨ ਕਰਦੇ ਹੋਏ ਮੁੱਖ ਮੰਤਰੀ ਭਗਵੰਤ ਮਾਨ। 17-08-2026
ਚਾਉਕੇ, 16 ਅਗਸਤ (ਮਨਜੀਤ ਸਿੰਘ ਘੜੈਲੀ): ਸਮਾਜ ਭਲਾਈ ਅਤੇ ਨਿਵੇਕਲੇ ਵਿਕਾਸ ਕਾਰਜਾਂ ’ਚ ਮੋਹਰੀ ਭੂਮਿਕਾ ਨਿਭਾਉਣ ਵਾਲੀ ਪ੍ਰਸਿੱਧ ਸੰਸਥਾ ‘ਤਰਨਜੋਤ ਵੈੱਲਫ਼ੇਅਰ ਸੁਸਾਇਟੀ ਬੱਲ੍ਹੋ’ ਨੂੰ ਆਜ਼ਾਦੀ ਦਿਵਸ ਦੇ ਰਾਜ ਪੱਧਰੀ ਸਮਾਗਮ ਦੌਰਾਨ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵਲੋਂ ਵੱਕਾਰੀ ‘ਸਟੇਟ ਐਵਾਰਡ’ ਨਾਲ ਸਨਮਾਨਿਤ ਕੀਤਾ ਗਿਆ ਹੈ। ਇਹ ਪਿੰਡ ਬੱਲ੍ਹੋ ਲਈ ਅਤਿਅੰਤ ਮਾਣ ਵਾਲੀ ਗੱਲ ਹੈ ਕਿ ਬਹੁ-ਪੱਖੀ ਵਿਕਾਸ ਕਾਰਜਾਂ ਅਤੇ ਮਿਆਰੀ ਸਮਾਜ ਸੇਵਾ ਬਦਲੇ ਬੀਤੇ 4 ਸਾਲਾਂ ਦੇ ਅਰਸੇ ਦੌਰਾਨ ਪਿੰਡ ਨੂੰ ਚੌਥਾ ਸਟੇਟ ਐਵਾਰਡ ਪ੍ਰਾਪਤ ਕਰਨ ਦਾ ਇਤਿਹਾਸਕ ਮਾਣ ਹਾਸਲ ਹੋਇਆ ਹੈ। ਸਟੇਟ ਐਵਾਰਡ ਪ੍ਰਾਪਤ ਕਰਨ ਉਪਰੰਤ ਪਿੰਡ ਪਹੁੰਚਣ ’ਤੇ ਸੁਸਾਇਟੀ ਦੇ ਪ੍ਰਧਾਨ ਅਵਤਾਰ ਸਿੰਘ ਮਾਨ ਦਾ ਗ੍ਰਾਮ ਪੰਚਾਇਤ ਅਤੇ ਨਗਰ ਨਿਵਾਸੀਆਂ ਵਲੋਂ ਫੁੱਲਾਂ ਦੀ ਵਰਖਾ ਕਰਕੇ ਅਤੇ ਹਾਰ ਪਾ ਕੇ ਭਰਵਾਂ ਸਵਾਗਤ ਕੀਤਾ ਗਿਆ ਤੇ ਲੱਡੂ ਵੰਡੇ ਗਏ । ਇਸ ਮੌਕੇ ਸੁਸਾਇਟੀ ਦੇ ਪ੍ਰਧਾਨ ਅਵਤਾਰ ਸਿੰਘ ਟੌਫੀ ਅਤੇ ਬੁਲਾਰੇ ਭੁਪਿੰਦਰ ਸਿੰਘ ਜਟਾਣਾ ਨੇ ਦੱਸਿਆ ਕਿ ਇਹ ਪ੍ਰਾਪਤੀ ਪੂਰੇ ਪਿੰਡ ਵਾਸੀਆਂ ਅਤੇ ਸੁਸਾਇਟੀ ਦੇ ਅਣਥੱਕ ਮੈਂਬਰਾਂ ਦੀ ਮਿਹਨਤ ਤੇ ਅਟੁੱਟ ਸਹਿਯੋਗ ਦਾ ਨਤੀਜਾ ਹੈ। ਉਨ੍ਹਾਂ ਕਿਹਾ ਕਿ ਇਸ ਰਾਜ ਪੱਧਰੀ ਸਨਮਾਨ ਨਾਲ ਸੰਸਥਾ ਦੀ ਜ਼ਿੰਮੇਵਾਰੀ ਹੋਰ ਵਧ ਗਈ ਹੈ। ਸੁਸਾਇਟੀ ਦੇ ਸਰਪ੍ਰਸਤ ਅਤੇ ਉੱਘੇ ਕਾਰੋਬਾਰੀ ਗੁਰਮੀਤ ਸਿੰਘ ਮਾਨ ਨੇ ਪੰਜਾਬ ਸਰਕਾਰ ਅਤੇ ਮੁੱਖ ਮੰਤਰੀ ਭਗਵੰਤ ਮਾਨ ਦਾ ਵਿਸ਼ੇਸ਼ ਧੰਨਵਾਦ ਕਰਦਿਆਂ ਕਿਹਾ ਕਿ ਸਰਕਾਰ ਨੇ ਹਮੇਸ਼ਾ ਮੈਰਿਟ ਦੇ ਆਧਾਰ ’ਤੇ ਹੀ ਪਿੰਡ ਬੱਲ੍ਹੋ ਦੇ ਵਿਕਾਸ ਮਾਡਲ ਦੀ ਚੋਣ ਕੀਤੀ ਹੈ। ਉਨ੍ਹਾਂ ਕਿਹਾ ਕਿ ਸੁਸਾਇਟੀ ਵਲੋਂ ਮੁੱਖ ਮੰਤਰੀ ਦੇ ਨਕਸ਼ੇ-ਕਦਮਾਂ ’ਤੇ ਚੱਲਦਿਆਂ ਵਾਤਾਵਰਨ ਦੀ ਸੰਭਾਲ, ਮੁਫ਼ਤ ਤੇ ਮਿਆਰੀ ਸਿਹਤ ਸੇਵਾਵਾਂ ਅਤੇ ਸਿੱਖਿਆ ਦੇ ਸੁਧਾਰ ਲਈ ਨਿਰੰਤਰ ਤੇ ਨਿਰਵਿਘਨ ਕੰਮ ਕੀਤਾ ਜਾ ਰਿਹਾ ਹੈ। ਸੁਸਾਇਟੀ ਦੇ ਮੀਤ ਪ੍ਰਧਾਨ ਪਰਮਜੀਤ ਸਿੰਘ ਗੁੱਗੂ ਨੇ ਦੱਸਿਆ ਕਿ ਇਸ ਤੋਂ ਪਹਿਲਾਂ ਵਾਤਾਵਰਨ ਸੰਭਾਲ ਲਈ ਮੁੱਖ ਮੰਤਰੀ ਵਲੋਂ ‘ਸ਼ਹੀਦ ਭਗਤ ਸਿੰਘ ਵਾਤਾਵਰਨ ਐਵਾਰਡ’, ਵਧੀਆ ਕਾਰਜਗੁਜ਼ਾਰੀ ਲਈ ਗ੍ਰਾਮ ਸੇਵਕ ਪਰਮਜੀਤ ਸਿੰਘ ਭੁੱਲਰ ਨੂੰ ਸਟੇਟ ਐਵਾਰਡ, ਪੰਚਾਇਤ ਪ੍ਰਗਤੀ ਸੂਚਕਾਂਕ ਦਰਜਾਬੰਦੀ ’ਚ ਪੰਜਾਬ ’ਚੋਂ ਪਹਿਲਾ ਸਥਾਨ ਹਾਸਲ ਕਰਨ ’ਤੇ ਸਰਪੰਚ ਅਮਰਜੀਤ ਕੌਰ ਨੂੰ ਸਟੇਟ ਐਵਾਰਡ ਅਤੇ ਹੁਣ ਨਿਵੇਕਲੇ ਸਮਾਜ ਭਲਾਈ ਕਾਰਜਾਂ ਲਈ ਤਰਨਜੋਤ ਵੈੱਲਫ਼ੇਅਰ ਸੁਸਾਇਟੀ ਨੂੰ ਸਟੇਟ ਐਵਾਰਡ ਮਿਲਿਆ ਹੈ।
ਪਿਛਲੀ ਖ਼ਬਰ ਟਾਇਰ ਫਟਣ ਕਾਰਨ ਟਰੱਕ ਘੋੜਾ ਹੋਇਆ ਹਾਦਸਾਗ੍ਰਸਤ ਅਗਲੀ ਖ਼ਬਰ ਜ਼ਿਲ੍ਹਾ ਰੂਰਲ ਯੂਥ ਕਲੱਬਜ਼ ਐਸੋਸੀਏਸ਼ਨ ਨੇ ਜੋਗਾ ਵਿਖੇ ਮਹਿੰਦੀ ਮੁਕਾਬਲੇ ਕਰਵਾਏ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।