18-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-08-2026

ਫਿਜ਼ੀਕਲੀ ਹੈਂਡੀਕੈਪਡ ਐਸੋਸੀਏਸ਼ਨ ਨੇ ਮੁੱਖ ਮੰਤਰੀ ਦਾ ਪੁਤਲਾ ਫੂਕਿਆ

ਮਾਨਸਾ, 17 ਅਗਸਤ (ਰਾਵਿੰਦਰ ਸਿੰਘ ਰਵੀ)- ਫਿਜ਼ੀਕਲੀ ਹੈਂਡੀਕੈਪਡ ਐਸੋਸੀਏਸ਼ਨ ਵਲੋਂ ਮੰਗਾਂ ਨਾ ਮੰਨਣ ਦੇ ਰੋਸ ’ਚ ਆਜ਼ਾਦੀ ਦਿਹਾੜੇ ਨੂੰ ਕਾਲੇ ਦਿਵਸ ਵਜੋਂ ਮਨਾਉਂਦਿਆਂ ਸਥਾਨਕ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਦੇ ਮੁੱਖ ਗੇਟ ਅੱਗੇ ਮੁੱਖ ਮੰਤਰੀ ਪੰਜਾਬ ਦਾ ਪੁਤਲਾ ਫੂਕਿਆ ਗਿਆ। ਜ਼ਿਲ੍ਹਾ ਪ੍ਰਧਾਨ ਅਵਿਨਾਸ਼ ਸ਼ਰਮਾ ਨੇ ਦੋਸ਼ ਲਗਾਇਆ ਕਿ ਵਿਧਾਨ ਸਭਾ ਚੋਣਾਂ ਮੌਕੇ ਆਮ ਆਦਮੀ ਪਾਰਟੀ ਨੇ ਮੰਗਾਂ ਪੂਰੀਆਂ ਕਰਨ ਦਾ ਵਾਅਦਾ ਹਾਲੇ ਤੱਕ ਵਫ਼ਾ ਨਹੀਂ ਹੋਇਆ, ਜਿਸ ਕਰ ਕੇ ਉਨ੍ਹਾਂ ’ਚ ਰੋਸ ਫੈਲਿਆ ਹੋਇਆ ਹੈ।

ਮਾਨਸਾ ਵਿਖੇ ਮੁੱਖ ਮੰਤਰੀ ਦਾ ਪੁਤਲਾ ਸਾੜਦੇ ਹੋਏ ਅੰਗਹੀਣ। ਅ ਜੀਤ ਤਸਵੀਰ 18-08-2026
ਮਾਨਸਾ, 17 ਅਗਸਤ (ਰਾਵਿੰਦਰ ਸਿੰਘ ਰਵੀ)- ਫਿਜ਼ੀਕਲੀ ਹੈਂਡੀਕੈਪਡ ਐਸੋਸੀਏਸ਼ਨ ਵਲੋਂ ਮੰਗਾਂ ਨਾ ਮੰਨਣ ਦੇ ਰੋਸ ’ਚ ਆਜ਼ਾਦੀ ਦਿਹਾੜੇ ਨੂੰ ਕਾਲੇ ਦਿਵਸ ਵਜੋਂ ਮਨਾਉਂਦਿਆਂ ਸਥਾਨਕ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਦੇ ਮੁੱਖ ਗੇਟ ਅੱਗੇ ਮੁੱਖ ਮੰਤਰੀ ਪੰਜਾਬ ਦਾ ਪੁਤਲਾ ਫੂਕਿਆ ਗਿਆ। ਜ਼ਿਲ੍ਹਾ ਪ੍ਰਧਾਨ ਅਵਿਨਾਸ਼ ਸ਼ਰਮਾ ਨੇ ਦੋਸ਼ ਲਗਾਇਆ ਕਿ ਵਿਧਾਨ ਸਭਾ ਚੋਣਾਂ ਮੌਕੇ ਆਮ ਆਦਮੀ ਪਾਰਟੀ ਨੇ ਮੰਗਾਂ ਪੂਰੀਆਂ ਕਰਨ ਦਾ ਵਾਅਦਾ ਹਾਲੇ ਤੱਕ ਵਫ਼ਾ ਨਹੀਂ ਹੋਇਆ, ਜਿਸ ਕਰ ਕੇ ਉਨ੍ਹਾਂ ’ਚ ਰੋਸ ਫੈਲਿਆ ਹੋਇਆ ਹੈ। ਉਨ੍ਹਾਂ ਕਿਹਾ ਕਿ ਸਰਕਾਰ ਕੋਈ ਵੀ ਅਜਿਹੀ ਨਵੀਂ ਯੋਜਨਾ ਨਹੀਂ ਬਣਾ ਸਕੀ, ਜਿਸ ਨਾਲ ਅੰਗਹੀਣਾਂ ਦੀ ਜ਼ਿੰਦਗੀ ’ਚ ਬਦਲਾਅ ਆ ਸਕੇ। ਅਸੀਮ ਗੋਇਲ ਨੇ ਦੱਸਿਆ ਕਿ ਸਰਕਾਰ ਦਾ ਧਿਆਨ ਅੰਗਹੀਣਾਂ ਵੱਲ ਦਿਵਾਉਣ ਲਈ ਮੁੱਖ ਮੰਤਰੀ ਦੀ ਧੂਰੀ ਰਿਹਾਇਸ਼ ਨੇੜੇ 6 ਅਗਸਤ ਤੋਂ ਪੱਕਾ ਮੋਰਚਾ ਚੱਲ ਰਿਹਾ ਹੈ, ਜਿਸ ’ਚ 22 ਅਗਸਤ ਨੂੰ ਮਾਨਸਾ ਤੋਂ ਧੂਰੀ ਤੱਕ ਸਕੂਟਰੀਆਂ ਅਤੇ ਮੋਟਰਸਾਈਕਲਾਂ ਰਾਹੀਂ ਵੱਡੀ ਗਿਣਤੀ ’ਚ ਅੰਗਹੀਣ ਧਰਨੇ ’ਚ ਸ਼ਮੂਲੀਅਤ ਕਰਨਗੇ। ਇਸ ਮੌਕੇ ਕਿਸਾਨ ਆਗੂ ਸਤਿੰਦਰਪਾਲ ਸਿੰਘ, ਰੂਪ ਸਿੰਘ, ਜਗਦੇਵ ਸਿੰਘ, ਵਿਜੇ ਕੁਮਾਰ ਮੌਂਗਾ, ਭੀਮ ਸਿੰਘ, ਸੁਨੀਲ ਮਸੀਹ, ਗਮਦੂਰ ਸਿੰਘ, ਗਗਨਦੀਪ ਸਿੰਘ, ਰਾਜ ਕੁਮਾਰ ਆਦਿ ਹਾਜ਼ਰ ਸਨ।
ਪਿਛਲੀ ਖ਼ਬਰ ਦਫ਼ਤਰੀ ਕਾਮਿਆਂ ਦੀ ਹੜਤਾਲ ਕਾਰਨ ਕੰਮ-ਧੰਦੇ ਆਏ ਲੋਕ ਹੋਏ ਖੱਜਲ-ਖੁਆਰ ਅਗਲੀ ਖ਼ਬਰ ਕੌਮੀ ਸਿਹਤ ਮਿਸ਼ਨ ਕਰਮਚਾਰੀ ਹੁਣ 24 ਤੱਕ ਰਹਿਣਗੇ ਕੰਮ ਛੱਡੋ ਹੜਤਾਲ ’ਤੇ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।