18-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-08-2026

ਰੈਲੀ ’ਚ ਵੱਧ ਤੋਂ ਵੱਧ ਸ਼ਮੂਲੀਅਤ ਕਰਨ ਦੀ ਅਪੀਲ

ਬਰੇਟਾ, 17 ਅਗਸਤ (ਪਾਲ ਸਿੰਘ ਮੰਡੇਰ)- ਅਮਨ ਕਾਨੂੰਨ ਦੀ ਬਹਾਲੀ ਲਈ 18 ਅਗਸਤ ਨੂੰ ਸਥਾਨਕ ਪੁਰਾਣੀ ਦਾਣਾ ਮੰਡੀ ਵਿਖੇ ਹੋਣ ਵਾਲੀ ਰੈਲੀ ਵਿਚ ਅਕਾਲੀ ਦਲ ‘ਵਾਰਿਸ ਪੰਜਾਬ ਦੇ’ ਵਰਕਰ ਵੱਡੀ ਗਿਣਤੀ ਵਿੱਚ ਹਿੱਸਾ ਲੈਣਗੇ। ਇਹ ਜਾਣਕਾਰੀ ਦਲ ਦੇ ਆਗੂ ਇਕਬਾਲ ਸਿੰਘ ਬਖ਼ਸ਼ੀਵਾਲਾ ਨੇ ਦਿੰਦਿਆਂ ਦੱਸਿਆ ਕਿ ਹਰ ਵਰਗ ਦੇ ਲੋਕ, ਦੁਕਾਨਦਾਰ, ਰੇਹੜੀਵਾਲੇ, ਮੁਲਾਜ਼ਮ, ਮਜ਼ਦੂਰ ਇੱਥੋਂ ਤੱਕ ਕਿ ਖੇਤਾਂ ’ਚ ਕੰਮ ਕਰ ਰਹੇ ਕਿਸਾਨ ਵੀ ਸੁਰੱਖਿਅਤ ਨਹੀਂ ਹਨ।

ਅਜੀਤ ਡੈਸਕ 18-08-2026
ਬਰੇਟਾ, 17 ਅਗਸਤ (ਪਾਲ ਸਿੰਘ ਮੰਡੇਰ)- ਅਮਨ ਕਾਨੂੰਨ ਦੀ ਬਹਾਲੀ ਲਈ 18 ਅਗਸਤ ਨੂੰ ਸਥਾਨਕ ਪੁਰਾਣੀ ਦਾਣਾ ਮੰਡੀ ਵਿਖੇ ਹੋਣ ਵਾਲੀ ਰੈਲੀ ਵਿਚ ਅਕਾਲੀ ਦਲ ‘ਵਾਰਿਸ ਪੰਜਾਬ ਦੇ’ ਵਰਕਰ ਵੱਡੀ ਗਿਣਤੀ ਵਿੱਚ ਹਿੱਸਾ ਲੈਣਗੇ। ਇਹ ਜਾਣਕਾਰੀ ਦਲ ਦੇ ਆਗੂ ਇਕਬਾਲ ਸਿੰਘ ਬਖ਼ਸ਼ੀਵਾਲਾ ਨੇ ਦਿੰਦਿਆਂ ਦੱਸਿਆ ਕਿ ਹਰ ਵਰਗ ਦੇ ਲੋਕ, ਦੁਕਾਨਦਾਰ, ਰੇਹੜੀਵਾਲੇ, ਮੁਲਾਜ਼ਮ, ਮਜ਼ਦੂਰ ਇੱਥੋਂ ਤੱਕ ਕਿ ਖੇਤਾਂ ’ਚ ਕੰਮ ਕਰ ਰਹੇ ਕਿਸਾਨ ਵੀ ਸੁਰੱਖਿਅਤ ਨਹੀਂ ਹਨ। ਔਰਤਾਂ ਦੀਆਂ ਦਿਨ ਦਿਹਾੜੇ ਕੰਨਾਂ ਦੀਆਂ ਵਾਲੀਆਂ ਤੱਕ ਵੀ ਸ਼ਰੇਆਮ ਉਤਾਰ ਲਈਆਂ ਜਾਂਦੀਆਂ ਹਨ, ਬੈਂਕਾਂ ’ਚੋਂ ਲੈ ਕੇ ਜਾ ਰਹੀ ਨਕਦੀ ਵੀ ਦਿਨ ਦਿਹਾੜੇ ਖੋ ਲਈ ਜਾਂਦੀ ਹੈ ਪ੍ਰੰਤੂ ਉਨ੍ਹਾਂ ’ ਤੇ ਪੁਲਿਸ ਪ੍ਰਸ਼ਾਸਨ ਵਲੋਂ ਕਿਸੇ ਪ੍ਰਕਾਰ ਦੀ ਕੋਈ ਕਾਰਵਾਈ ਨਹੀਂ ਕੀਤੀ ਜਾਂਦੀ। ਇਨ੍ਹਾਂ ਸਾਰੀਆਂ ਘਟਨਾਵਾਂ ਨੂੰ ਰੋਕਣ ’ਚ ਮੌਜੂਦਾ ਸਰਕਾਰ ਨਾ-ਕਾਮਯਾਬ ਸਾਬਤ ਹੋਈ ਹੈ, ਇਸ ਲਈ ਲੋਕਾਂ ਨੂੰ ਇਕੱਠੇ ਹੋ ਕੇ ਸੰਘਰਸ਼ ਕਰਨ ਦੀ ਲੋੜ ਹੈ। ਇਸ ਮੌਕੇ ਪਰਮਜੀਤ ਸਿੰਘ ਖੁਡਾਲ ਸਾਬਕਾ ਪ੍ਰਧਾਨ ਟਰੱਕ ਯੂਨੀਅਨ ਬਰੇਟਾ, ਅਵਤਾਰ ਸਿੰਘ ਜਵਾਹਰਕੇ ਸੀਨੀਅਰ ਮੀਤ ਪ੍ਰਧਾਨ, ਗੁਰਦਰਸ਼ਨ ਸਿੰਘ ਆਦਿ ਨੇ ਇਨਸਾਫ਼ ਪਸੰਦ ਲੋਕਾਂ ਨੂੰ ਰੈਲੀ ’ਚ ਪਹੁੰਚਣ ਦੀ ਅਪੀਲ ਕੀਤੀ।
ਪਿਛਲੀ ਖ਼ਬਰ ਮਾਨਸਾ ਵਿਖੇ ਪਲੇਸਮੈਂਟ ਕੈਂਪ ਕੱਲ੍ਹ ਅਗਲੀ ਖ਼ਬਰ ਦਫ਼ਤਰੀ ਕਾਮਿਆਂ ਦੀ ਹੜਤਾਲ ਕਾਰਨ ਕੰਮ-ਧੰਦੇ ਆਏ ਲੋਕ ਹੋਏ ਖੱਜਲ-ਖੁਆਰ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।