18-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-08-2026

ਪਿੰਡ ਚਹਿਲਾਂਵਾਲਾ ਵਿਖੇ ਕਿਸਾਨ ਸਿਖਲਾਈ ਕੈਂਪ ਲਗਾਇਆ

ਝੁਨੀਰ, 17 ਅਗਸਤ (ਸੰਜੀਵ ਸਿੰਗਲਾ)- ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਵਲੋਂ ਪਿੰਡ ਚਹਿਲਾਂਵਾਲਾ ਵਿਖੇ ਬਲਾਕ ਪੱਧਰੀ ਕਿਸਾਨ ਸਿਖਲਾਈ ਕੈਂਪ ਲਗਾਇਆ ਗਿਆ। ਡਾ.

ਅਜੀਤ ਡੈਸਕ 18-08-2026
ਝੁਨੀਰ, 17 ਅਗਸਤ (ਸੰਜੀਵ ਸਿੰਗਲਾ)- ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਵਲੋਂ ਪਿੰਡ ਚਹਿਲਾਂਵਾਲਾ ਵਿਖੇ ਬਲਾਕ ਪੱਧਰੀ ਕਿਸਾਨ ਸਿਖਲਾਈ ਕੈਂਪ ਲਗਾਇਆ ਗਿਆ। ਡਾ. ਹਰਵਿੰਦਰ ਸਿੰਘ ਜ਼ਿਲ੍ਹਾ ਮੁੱਖ ਖੇਤੀਬਾੜੀ ਅਫ਼ਸਰ ਨੇ ਪਰਾਲੀ ਦੇ ਸੁਚੱਜੇ ਪ੍ਰਬੰਧਨ ਸਬੰਧੀ ਜਾਣਕਾਰੀ ਦਿੰਦਿਆਂ ਦੱਸਿਆ ਕਿ ਪਰਾਲੀ ਸਾੜਨ ਨਾਲ ਜਿੱਥੇ ਵਾਤਾਵਰਣ ਪ੍ਰਦੂਸ਼ਿਤ ਹੁੰਦਾ ਹੈ ਉੱਥੇ ਮਿੱਟੀ ਦੀ ਉਪਜਾਊ ਸ਼ਕਤੀ ਅਤੇ ਮਨੁੱਖੀ ਸਿਹਤ ’ਤੇ ਵੀ ਮਾੜਾ ਪ੍ਰਭਾਵ ਪੈਂਦਾ ਹੈ। ਉਨ੍ਹਾਂ ਪਰਾਲੀ ਦੇ ਪ੍ਰਬੰਧਨ ਲਈ ਉਪਲਬਧ ਮਸ਼ੀਨਰੀ ਅਤੇ ਸਰਕਾਰ ਵਲੋਂ ਦਿੱਤੀਆਂ ਜਾ ਰਹੀਆਂ ਸਹੂਲਤਾਂ ਬਾਰੇ ਵੀ ਦੱਸਿਆ। ਨਵਕਰਨਜੋਤ ਸਿੰਘ, ਅੰਮ੍ਰਿਤਪਾਲ ਸਿੰਘ ਖੇਤੀਬਾੜੀ ਵਿਕਾਸ ਅਫ਼ਸਰ ਨੇ ਨਰਮੇ ਦੀ ਫ਼ਸਲ ਦੀ ਸੰਭਾਲ ਸਬੰਧੀ ਜਾਣਕਾਰੀ ਦਿੰਦਿਆਂ ਕਿਹਾ ਕਿ ਕਿਸਾਨ ਸਮੇਂ-ਸਮੇਂ ’ਤੇ ਫ਼ਸਲ ਦੀ ਨਿਗਰਾਨੀ ਕਰਦੇ ਰਹਿਣ ਅਤੇ ਕੀੜਿਆਂ ਦੇ ਹਮਲੇ ਦੀ ਸੂਰਤ ’ਚ ਖੇਤੀ ਮਾਹਿਰਾਂ ਦੀ ਸਲਾਹ ਅਨੁਸਾਰ ਹੀ ਕੀਟਨਾਸ਼ਕਾਂ ਦੀ ਵਰਤੋਂ ਕਰਨ। ਇਸ ਮੌਕੇ ਬਲਜਿੰਦਰ ਸਿੰਘ, ਅਵਤਾਰ ਸਿੰਘ, ਜਸ਼ਨਦੀਪ ਸਿੰਘ, ਹਾਕਮ ਸਿੰਘ ਆਦਿ ਹਾਜ਼ਰ ਸਨ।
ਪਿਛਲੀ ਖ਼ਬਰ ਅਫ਼ੀਮ, ਚਿੱਟਾ ਤੇ ਭੁੱਕੀ ਚੂਰਾ ਪੋਸਤ ਬਰਾਮਦ ਅਗਲੀ ਖ਼ਬਰ ਦਸਮੇਸ਼ ਸਕੂਲ ਸਰਦੂਲਗੜ੍ਹ ਦੇ ਜੂਡੋ ਖਿਡਾਰੀਆਂ ਨੇ ਜ਼ੋਨ ਪੱਧਰੀ ਮੁਕਾਬਲਿਆਂ ’ਚੋਂ 78 ਤਗਮੇ ਜਿੱਤੇ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।