19-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-08-2026

ਸੁਖਬੀਰ ਸਿੰਘ ਬਾਦਲ ’ਤੇ ਹੋਏ ਹਮਲੇ ਦੀ ਕੇਂਦਰੀ ਜਾਂਚ ਏਜੰਸੀ ਤੋਂ ਜਾਂਚ ਕਰਵਾਈ ਜਾਵੇ ਸ਼੍ਰੋਮਣੀ ਅਕਾਲੀ ਦਲ (ਬ) ਜ਼ਿਲ੍ਹਾ ਮਾਨਸਾ ਦੀ ਲੀਡਰਸ਼ਿਪ ਵਲੋਂ ਸਖ਼ਤ ਸ਼ਬਦਾਂ ’ਚ ਨਿਖੇਧੀ

ਮਾਨਸਾ 18 ਅਗਸਤ (ਗੁਰਚੇਤ ਸਿੰਘ ਫੱਤੇਵਾਲੀਆ)- ਸ਼੍ਰੋਮਣੀ ਅਕਾਲੀ ਦਲ (ਬ) ਜ਼ਿਲ੍ਹਾ ਮਾਨਸਾ ਦੀ ਸਮੁੱਚੀ ਲੀਡਰਸ਼ਿਪ ਨੇ ਸ੍ਰੀ ਨਾਂਦੇੜ ਸਾਹਿਬ ਵਿਖੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ’ਤੇ ਹੋਏ ਹਮਲੇ ਦੀ ਸਖ਼ਤ ਸ਼ਬਦਾਂ ’ਚ ਨਿਖੇਧੀ ਕਰਦਿਆਂ ਮੰਗ ਕੀਤੀ ਹੈ ਕਿ ਕੇਂਦਰੀ ਜਾਂਚ ਏਜੰਸੀ ਤੋਂ ਜਾਂਚ ਕਰਵਾ ਕੇ ਦੋਸ਼ੀ ਨੂੰ ਸਖ਼ਤ ਸਜ਼ਾ ਦਿੱਤੀ ਜਾਵੇ। ਅੱਜ ਇੱਥੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਦਿਲਰਾਜ ਸਿੰਘ ਭੂੰਦੜ ਸਾਬਕਾ ਵਿਧਾਇਕ ਸਰਦੂਲਗੜ੍ਹ, ਪ੍ਰੇਮ ਕੁਮਾਰ ਅਰੋੜਾ ਹਲਕਾ ਇੰਚਾਰਜ ਮਾਨਸਾ, ਬਲਬੀਰ ਸਿੰਘ ਬੀਰੋਕੇ ਜ਼ਿਲ੍ਹਾ ਦਿਹਾਤੀ ਪ੍ਰਧਾਨ, ਜਤਿੰਦਰ ਸਿੰਘ ਸੋਢੀ ਜ਼ਿਲ੍ਹਾ ਸ਼ਹਿਰੀ ਪ੍ਰਧਾਨ ਨੇ ਕਿਹਾ ਕਿ ਕੁਝ ਲੋਕ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ’ਤੇ ਹਮਲੇ ਕਰ ਕੇ ਅਮਨ ਸ਼ਾਂਤੀ ਅਤੇ ਭਾਈਚਾਰਕ ਸਾਂਝ ਨੂੰ ਤੋੜਨਾ ਚਾਹੁੰਦੇ ਹਨ ਪਰ ਉਨ੍ਹਾਂ ਦੀ ਇਸ ਕੋਸ਼ਿਸ਼ ਨੂੰ ਸ਼੍ਰੋਮਣੀ ਅਕਾਲੀ ਦਲ ਸਫਲ ਨਹੀਂ ਹੋਣ ਦੇਵੇਗਾ।

ਗਿਆਨ ਸਰੋਵਰ ਮਾਡਲ ਸਕੂਲ ਫੱਤਾ ਮਾਲੋਕਾ ਵਿਖੇ ਤੀਆਂ ਦਾ ਤਿਉਹਾਰ ਮਨਾਉਣ ਮੌਕੇ ਗਿੱਧਾ ਪਾਉਂਦੀਆਂ ਹੋਈਆਂ ਵਿਦਿਆਰਥਣਾਂ। ਤਸਵੀਰ : ਸੰਜੀਵ ਸਿੰਗਲਾ 19-08-2026
ਮਾਨਸਾ 18 ਅਗਸਤ (ਗੁਰਚੇਤ ਸਿੰਘ ਫੱਤੇਵਾਲੀਆ)- ਸ਼੍ਰੋਮਣੀ ਅਕਾਲੀ ਦਲ (ਬ) ਜ਼ਿਲ੍ਹਾ ਮਾਨਸਾ ਦੀ ਸਮੁੱਚੀ ਲੀਡਰਸ਼ਿਪ ਨੇ ਸ੍ਰੀ ਨਾਂਦੇੜ ਸਾਹਿਬ ਵਿਖੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ’ਤੇ ਹੋਏ ਹਮਲੇ ਦੀ ਸਖ਼ਤ ਸ਼ਬਦਾਂ ’ਚ ਨਿਖੇਧੀ ਕਰਦਿਆਂ ਮੰਗ ਕੀਤੀ ਹੈ ਕਿ ਕੇਂਦਰੀ ਜਾਂਚ ਏਜੰਸੀ ਤੋਂ ਜਾਂਚ ਕਰਵਾ ਕੇ ਦੋਸ਼ੀ ਨੂੰ ਸਖ਼ਤ ਸਜ਼ਾ ਦਿੱਤੀ ਜਾਵੇ। ਅੱਜ ਇੱਥੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਦਿਲਰਾਜ ਸਿੰਘ ਭੂੰਦੜ ਸਾਬਕਾ ਵਿਧਾਇਕ ਸਰਦੂਲਗੜ੍ਹ, ਪ੍ਰੇਮ ਕੁਮਾਰ ਅਰੋੜਾ ਹਲਕਾ ਇੰਚਾਰਜ ਮਾਨਸਾ, ਬਲਬੀਰ ਸਿੰਘ ਬੀਰੋਕੇ ਜ਼ਿਲ੍ਹਾ ਦਿਹਾਤੀ ਪ੍ਰਧਾਨ, ਜਤਿੰਦਰ ਸਿੰਘ ਸੋਢੀ ਜ਼ਿਲ੍ਹਾ ਸ਼ਹਿਰੀ ਪ੍ਰਧਾਨ ਨੇ ਕਿਹਾ ਕਿ ਕੁਝ ਲੋਕ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ’ਤੇ ਹਮਲੇ ਕਰ ਕੇ ਅਮਨ ਸ਼ਾਂਤੀ ਅਤੇ ਭਾਈਚਾਰਕ ਸਾਂਝ ਨੂੰ ਤੋੜਨਾ ਚਾਹੁੰਦੇ ਹਨ ਪਰ ਉਨ੍ਹਾਂ ਦੀ ਇਸ ਕੋਸ਼ਿਸ਼ ਨੂੰ ਸ਼੍ਰੋਮਣੀ ਅਕਾਲੀ ਦਲ ਸਫਲ ਨਹੀਂ ਹੋਣ ਦੇਵੇਗਾ। ਉਕਤ ਆਗੂਆਂ ਨੇ ਕਿਹਾ ਕਿ ਇਹ ਹਮਲਾ ਪੰਜਾਬ ਦੇ ਮਾਹੌਲ ਨੂੰ ਖ਼ਰਾਬ ਕਰਨ ਦੀ ਸਾਜ਼ਿਸ਼ ਹੈ। ਆਗੂਆਂ ਨੇ ਕਿਹਾ ਕਿ ਪਾਰਟੀ ਪ੍ਰਧਾਨ ਸ: ਬਾਦਲ ਨੇ ਆਪਣੇ ਨਿੱਜੀ ਹਿਤਾਂ ਤੋਂ ਪਹਿਲਾਂ ਪੰਥ ਤੇ ਪੰਜਾਬ ਦੇ ਹਿਤ ਅੱਗੇ ਰੱਖੇ ਹਨ। ਅਕਾਲੀ ਆਗੂਆਂ ਨੇ ਕਿਹਾ ਕਿ ਸੁਖਬੀਰ ਸਿੰਘ ਬਾਦਲ ਚੜ੍ਹਦੀ ਕਲਾ ਵਿਚ ਹਨ ਅਤੇ ਛੇਤੀ ਹੀ ਉਹ ਸੰਗਤਾਂ ਦੇ ਸਨਮੁੱਖ ਹੋਣਗੇ। ਇਸ ਮੌਕੇ ਗੁਰਮੇਲ ਸਿੰਘ ਫਫੜੇ, ਕੇ. ਐਸ. ਮਠਾੜੂ, ਜਸਵਿੰਦਰ ਸਿੰਘ ਤਾਮਕੋਟ, ਆਤਮਾ ਸਿੰਘ ਭੋਲਾ, ਹਰਬੰਸ ਸਿੰਘ ਪੰਮੀ, ਮਾ: ਗੁਰਚਰਨ ਸਿੰਘ, ਭੋਲਾ ਨਰਾਇਣ ਕੋਟਲੀ, ਬਲਜੀਤ ਸਿੰਘ ਅਤਲਾ, ਨਿਰਜੋਤ ਸਿੰਘ, ਗੁਰਜੰਟ ਸਿੰਘ, ਭੋਲਾ ਸਿੰਘ ਆਦਿ ਹਾਜ਼ਰ ਸਨ।
ਪਿਛਲੀ ਖ਼ਬਰ ਭਾਜਪਾ ਦੀਆਂ ਕਾਰਪੋਰੇਟ ਪੱਖੀ ਨੀਤੀਆਂ ਖ਼ਿਲਾਫ਼ ਸਾਂਝੇ ਤੌਰ ’ਤੇ ਸੰਘਰਸ਼ ਲੜਨ ਦਾ ਸੱਦਾ ਅਗਲੀ ਖ਼ਬਰ ਸਿਹਤਮੰਦ ਸਮਾਜ, ਸਿਹਤਮੰਦ ਭਵਿੱਖ ਮੁਹਿੰਮ ਤਹਿਤ ਪਿੰਡਾਂ ’ਚ ਮੁਫ਼ਤ ਮੈਡੀਕਲ ਕੈਂਪ ਲਗਾਏ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।