20-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-08-2026

ਘੁੱਦਾ ਕਾਲਜ ’ਚ ਮਾੜੇ ਪ੍ਰਬੰਧਾਂ ਨੂੰ ਲੈ ਕੇ ਪੀ.ਐਸ.ਯੂ. ਦੇ ਵਫ਼ਦ ਨੇ ਕਾਲਜ ਪ੍ਰਬੰਧਕਾਂ ਨੂੰ ਦਿੱਤਾ ਮੰਗ ਪੱਤਰ

ਸੰਗਤ ਮੰਡੀ, 19 ਅਗਸਤ (ਸੁਖਤੇਜ ਧਾਲੀਵਾਲ)- ਯੂਨੀਵਰਸਿਟੀ ਕਾਲਜ ਘੁੱਦਾ ਵਿਖੇ ਵਿਦਿਆਰਥੀਆਂ ਨੂੰ ਆ ਰਹੀਆਂ ਵੱਖ-ਵੱਖ ਸਮੱਸਿਆਵਾਂ ਨੂੰ ਲੈ ਕੇ ਪੰਜਾਬ ਸਟੂਡੈਂਟਸ ਯੂਨੀਅਨ (ਸ਼ਹੀਦ ਰੰਧਾਵਾ) ਦੀ ਅਗਵਾਈ ਵਿਚ ਵਿਦਿਆਰਥੀਆਂ ਦਾ ਵਫ਼ਦ ਕਾਲਜ ਪ੍ਰਬੰਧਕਾਂ ਨੂੰ ਮਿਲੀਆ। ਇਸ ਮੌਕੇ ਵਿਦਿਆਰਥੀ ਆਗੂ ਗੁਰਵਿੰਦਰ ਸਿੰਘ ਨੇ ਕਿਹਾ ਕਿ ਸਰਕਾਰੀ ਸਿੱਖਿਆ ਸੰਸਥਾਵਾਂ ਨਿੱਜੀਕਰਨ ਦੀਆਂ ਨੀਤੀਆਂ ਤਹਿਤ ਬੰਦ ਹੋਣ ਕੰਢੇ ਹਨ।

ਯੂਨੀਵਰਸਿਟੀ ਕਾਲਜ ਘੁੱਦਾ ਵਿਖੇ ਵਿਦਿਆਰਥੀਆਂ ਦਾ ਵਫ਼ਦ ਕਾਲਜ ਪ੍ਰਬੰਧਕਾਂ ਨੂੰ ਮੰਗ ਪੱਤਰ ਦਿੰਦਾ ਹੋਇਆ। ਤਸਵੀਰ: ਸੁਖਤੇਜ ਧਾਲੀਵਾਲ 20-08-2026
ਸੰਗਤ ਮੰਡੀ, 19 ਅਗਸਤ (ਸੁਖਤੇਜ ਧਾਲੀਵਾਲ)- ਯੂਨੀਵਰਸਿਟੀ ਕਾਲਜ ਘੁੱਦਾ ਵਿਖੇ ਵਿਦਿਆਰਥੀਆਂ ਨੂੰ ਆ ਰਹੀਆਂ ਵੱਖ-ਵੱਖ ਸਮੱਸਿਆਵਾਂ ਨੂੰ ਲੈ ਕੇ ਪੰਜਾਬ ਸਟੂਡੈਂਟਸ ਯੂਨੀਅਨ (ਸ਼ਹੀਦ ਰੰਧਾਵਾ) ਦੀ ਅਗਵਾਈ ਵਿਚ ਵਿਦਿਆਰਥੀਆਂ ਦਾ ਵਫ਼ਦ ਕਾਲਜ ਪ੍ਰਬੰਧਕਾਂ ਨੂੰ ਮਿਲੀਆ। ਇਸ ਮੌਕੇ ਵਿਦਿਆਰਥੀ ਆਗੂ ਗੁਰਵਿੰਦਰ ਸਿੰਘ ਨੇ ਕਿਹਾ ਕਿ ਸਰਕਾਰੀ ਸਿੱਖਿਆ ਸੰਸਥਾਵਾਂ ਨਿੱਜੀਕਰਨ ਦੀਆਂ ਨੀਤੀਆਂ ਤਹਿਤ ਬੰਦ ਹੋਣ ਕੰਢੇ ਹਨ। ਸਰਕਾਰ ਦੀ ਅਣਦੇਖੀ ਕਾਰਨ ਕਾਲਜ ਦੀ ਇਮਾਰਤ ਖੰਡਰਨੁਮਾ ਹੁੰਦੀ ਜਾ ਰਹੀ ਹੈ। ਵਿਦਿਆਰਥੀਆਂ ਨੂੰ ਸਾਫ਼ ਪੀਣ ਵਾਲੇ ਪਾਣੀ ਦੀ ਕਮੀ ਹੈ, ਪਖਾਨਿਆਂ ਅੰਦਰ ਪਾਣੀ ਦੇ ਘਟੀਆ ਪ੍ਰਬੰਧ ਅਤੇ ਸਫ਼ਾਈ ਦਾ ਬੁਰਾ ਹਾਲ ਹੈ। ਕਾਲਜ ਵਿਚ ਘਾਹ ਫੂਸ ਉਗਣ ਕਾਰਨ ਜੰਗਲ ਬਣਿਆ ਹੋਇਆ ਹੈ ਅਤੇ ਮੱਛਰਾਂ ਵਾਲੀ ਦਵਾਈ ਛਿੜਕਣ ਦਾ ਕੋਈ ਪ੍ਰਬੰਧ ਨਹੀਂ ਹੈ। ਕੁਝ ਕਮਰਿਆਂ ਵਿਚ ਬਿਜਲੀ ਦਾ ਪ੍ਰਬੰਧ ਤੱਕ ਨਹੀਂ ਹੈ। ਕਾਲਜ ਵਿਚ ਫ਼ੰਡ ਅਤੇ ਗ੍ਰਾਂਟਾਂ ਦੀ ਵੱਡੀ ਕਮੀ ਹੈ। ਪੰਜਾਬ ਪੰਜਾਬ ਸਰਕਾਰ ਵਲੋਂ ਅਖੌਤੀ ਸਿੱਖਿਆ ਕ੍ਰਾਂਤੀ ਦੀਆਂ ਵੱਡੀਆਂ-ਵੱਡੀਆਂ ਫੜਾਂ ਮਾਰੀਆਂ ਜਾ ਰਹੀਆਂ ਹਨ ਪਰ ਦੂਜੇ ਪਾਸੇ ਪੇਂਡੂ ਖੇਤਰਾਂ ਦੀਆਂ ਇਹਨਾਂ ਸਿੱਖਿਆ ਸੰਸਥਾਵਾਂ ਨੂੰ ਆਪਣੇ ਹਾਲ ‘ਤੇ ਛੱਡਿਆ ਜਾ ਰਿਹਾ ਹੈ। ਇਸ ਸਬੰਧੀ ਵਫ਼ਦ ਨੂੰ ਕਾਲਜ ਦੇ ਪ੍ਰਬੰਧਕਾਂ ਵਲੋਂ ਮੰਗਾਂ ਪੂਰੀਆਂ ਕਰਨ ਦਾ ਭਰੋਸਾ ਦਿੱਤਾ ਗਿਆ। ਵਿਦਿਆਰਥੀਆਂ ਵਲੋਂ ਪੰਜਾਬੀ ਯੂਨੀਵਰਸਿਟੀ ਪਟਿਆਲਾ ਵਿਚ ਫ਼ੀਸਾਂ ਦੇ ਵਾਧੇ ਵਿਰੁੱਧ ਚੱਲ ਰਹੇ ਸੰਘਰਸ਼ ਦੀ ਵੀ ਹਮਾਇਤ ਕੀਤੀ ਗਈ। ਇਸ ਮੌਕੇ ਵਿਦਿਆਰਥੀ ਆਗੂ ਨਵਜੋਤ ਸਿੰਘ, ਜਸਦੀਪ ਸਿੰਘ, ਅਸੀਮ, ਮਨਪ੍ਰੀਤ ਸਿੰਘ ਆਦਿ ਸ਼ਾਮਿਲ ਸਨ।
ਪਿਛਲੀ ਖ਼ਬਰ ਜ਼ੋਨ ਪੱਧਰੀ ਖੇਡ ਮੁਕਾਬਲਿਆਂ ’ਚ ਦਸਮੇਸ਼ ਸਕੂਲ ਦੇ ਖਿਡਾਰੀਆਂ ਨੇ 125 ਤਗਮੇ ਜਿੱਤੇ ਅਗਲੀ ਖ਼ਬਰ ਭੋਗ ’ਤੇ ਵਿਸ਼ੇਸ਼- ਸ. ਨਾਹਰ ਸਿੰਘ ਸਿੱਧੂ ਸੇਵਾਮੁਕਤ ਮੁੱਖ ਅਧਿਆਪਕ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।